28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਔਰਤਾਂ ਦੀ ਭਾਗੀਦਾਰੀ ਨਾਲ ਪਿੰਡਾਂ ਦੇ ਵਿਕਾਸ ਨੂੰ ਮਿਲੇਗੀ ਨਵੀਂ ਦਿਸ਼ਾ - ਨਿਸ਼ਾ ਚੱਢਾ ਬਲਾਕ ਨੂਰਪੁਰ ਬੇਦੀ ਦੇ ਗਰੁੱਪ-8 ਅਧੀਨ ਆਉਂਦੇ ਪਿੰਡਾਂ ਦੀਆਂ ਸਖੀਆਂ ਨਾਲ ਕੀਤੀ ਮੀਟਿੰਗ, ਲੋਕ ਭਲਾਈ ਯੋਜਨਾਵਾਂ ਬਾਰੇ ਹੋਈ ਚਰਚਾ

ਨੂਰਪੁਰ ਬੇਦੀ, 27 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਧਰਮ ਪਤਨੀ ਮੈਡਮ ਨਿਸ਼ਾ ਚੱਢਾ ਨੇ ਨੂਰਪੁਰ ਬੇਦੀ ਸਥਿਤ ਵਿਧਾਇਕ ਦੇ ਦਫ਼ਤਰ ਵਿਖੇ ਬਲਾਕ ਨੂਰਪੁਰ ਬੇਦੀ ਦੇ ਗਰੁੱਪ-8 ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੀਆਂ ਸਖੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਔਰਤਾਂ ਦੀ ਭਲਾਈ, ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਨੂਰਪੁਰ ਬੇਦੀ ਵਿਖੇ ਬਲਾਕ ਨੂਰਪੁਰ ਬੇਦੀ ਦੇ ਗਰੁੱਪ-8 ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੀਆਂ ਸਖੀਆਂ ਨਾਲ ਮੀਟਿੰਗ ਕਰਦੇ ਹੋਏ ਮੈਡਮ ਨਿਸ਼ਾ ਚੱਢਾ। ਤਸਵੀਰ: ਢੀਂਡਸਾ 28-10-2026
ਨੂਰਪੁਰ ਬੇਦੀ, 27 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਧਰਮ ਪਤਨੀ ਮੈਡਮ ਨਿਸ਼ਾ ਚੱਢਾ ਨੇ ਨੂਰਪੁਰ ਬੇਦੀ ਸਥਿਤ ਵਿਧਾਇਕ ਦੇ ਦਫ਼ਤਰ ਵਿਖੇ ਬਲਾਕ ਨੂਰਪੁਰ ਬੇਦੀ ਦੇ ਗਰੁੱਪ-8 ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੀਆਂ ਸਖੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਔਰਤਾਂ ਦੀ ਭਲਾਈ, ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਅਬਿਆਣਾ ਕਲਾਂ, ਅਬਿਆਣਾ ਖੁਰਦ, ਬਟਾਰਲਾ, ਦਹੀਰਪੁਰ, ਹਰੀਪੁਰ, ਫੂਲੜੇ, ਮਾਧੋਪੁਰ ਅਤੇ ਨੰਗਲ ਸਮੇਤ ਵੱਖ-ਵੱਖ ਪਿੰਡਾਂ ਦੀਆਂ ਸਖੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੈਡਮ ਨੀਸ਼ਾ ਚੱਢਾ ਨੇ ਕਿਹਾ ਕਿ ਸਮਾਜ ਦੀ ਤਰੱਕੀ ਲਈ ਔਰਤਾਂ ਦੀ ਸਰਗਰਮ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਔਰਤਾਂ ਦੀਆਂ ਲੋੜਾਂ, ਸਮੱਸਿਆਵਾਂ ਅਤੇ ਸੁਝਾਵਾਂ ਨੂੰ ਸਮਝ ਕੇ ਹੀ ਲੋਕ ਭਲਾਈ ਦੇ ਉਪਰਾਲਿਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਸਖੀਆਂ ਨੂੰ ਆਪਣੇ ਆਲੇ-ਦੁਆਲੇ ਦੀਆਂ ਔਰਤਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਜਾਗਰੂਕ ਕਰਨ ਅਤੇ ਸਮਾਜਿਕ ਕਾਰਜਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਅਤੇ ਔਰਤਾਂ ਦੇ ਸਸ਼ਕਤੀਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਣਾ ਜ਼ਰੂਰੀ ਹੈ। ਇਸ ਲਈ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਹਿਮ ਹੈ। ਮੀਟਿੰਗ ਦੌਰਾਨ ਸਖੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਔਰਤਾਂ ਦੀ ਭਲਾਈ, ਪਿੰਡਾਂ ਦੀਆਂ ਲੋੜਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਪਿਛਲੀ ਖ਼ਬਰ ਨੀਲਕਾਂਤਾ ਸ਼ਰਮਾ ਵਲੋਂ ਸੰਨਿਆਸ ਦਾ ਐਲਾਨ ਅਗਲੀ ਖ਼ਬਰ ਪਿੰਡ ਰਸੂਲਪੁਰ ਵਿਖੇ ਮਨਾਏ ਮਹਾਂਰਿਸ਼ੀ ਵਾਲਮੀਕਿ ਜੀ ਦੇ ਜਨਮ ਦਿਹਾੜੇ ਮੌਕੇ ਕੀਰਤਨ ਕਰਦੇ ਹੋਏ ਢਾਡੀ ਜਥਾ। ਪਿੰਡ ਰਸੂਲਪੁਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।