29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਫ਼ਿਲਮ ਅਦਾਕਾਰਾ ਜਨੀਤਾ ਡੋਡਾ ਫਾਊਂਡੇਸ਼ਨ ਵਲੋਂ ‘ ਵਾਤਾਵਰਨ ਸੁਰੱਖਿਆ ’ ਸੰਬੰਧੀ ਸਿਖਲਾਈ ਪ੍ਰੋਗਰਾਮ ਪਲਾਸਟਿਕ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਕੱਪੜੇ ਦੇ ਥੈਲਿਆਂ ਦੀ ਵਰਤੋਂ ਹਿਤ ਕੀਤਾ ਪ੍ਰੇਰਿਤ

ਰੂਪਨਗਰ, 28 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਵਾਤਾਵਰਨ ਦੀ ਸੰਭਾਲ, ਪਲਾਸਟਿਕ ਪ੍ਰਦੂਸ਼ਣ ਨੂੰ ਘਟਾਉਣ ਅਤੇ ਰਹਿੰਦ-ਖੂੰਹਦ ਨੂੰ ਲਾਭਦਾਇਕ ਵਸਤਾਂ ਵਿਚ ਬਦਲਣ ਦੀ ਸੋਚ ਨੂੰ ਉਤਸ਼ਾਹਿਤ ਕਰਨ ਲਈ ਫ਼ਿਲਮ ਅਦਾਕਾਰਾ ਜਨੀਤਾ ਡੋਡਾ ਵਲੋਂ ਸੰਚਾਲਿਤ ‘ਡੋਡਾ ਫਾਊਂਡੇਸ਼ਨ’ ਵਲੋਂ ਚਲਾਏ ਜਾ ਰਹੇ ‘ਗੋ ਗਰੀਨ’ ਪ੍ਰੋਗਰਾਮ ਤਹਿਤ ਸਰਕਾਰੀ ਪੋਲੀਟੈਕਨਿਕ ਕਾਲਜ ਰੂਪਨਗਰ ਵਿਖੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਪੁਰਾਣੇ ਅਤੇ ਬੇਕਾਰ ਕੱਪੜਿਆਂ ਤੋਂ ਮੁੜ ਵਰਤੋਂ ਯੋਗ ਥੈਲੇ ਬਣਾਉਣ ਸਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਉਪਰਾਲੇ ਦਾ ਉਦੇਸ਼ ਇੱਕ ਵਾਰ ਵਰਤੋਂ ਕਰਕੇ ਸੁੱਟੇ ਜਾਣ ਵਾਲੇ ਪਲਾਸਟਿਕ ਦੇ ਥੈਲਿਆਂ ਦੀ ਵਰਤੋਂ ਘਟਾਉਣ, ਪੁਰਾਣੀਆਂ ਵਸਤਾਂ ਦੀ ਮੁੜ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਵਾਤਾਵਰਨ ਪ੍ਰਤੀ ਜ਼ਿੰਮੇਵਾਰ ਨਾਗਰਿਕ ਬਣਨ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਸੀ।

ਜਾਣਕਾਰੀ ਦੇ ਰਹੇ ਪ੍ਰਸਿੱਧ ਅਦਾਕਾਰਾ ਜਨੀਤਾ ਡੋਡਾ ਤੇ ਹੋਰ। 29-10-2026
ਰੂਪਨਗਰ, 28 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਵਾਤਾਵਰਨ ਦੀ ਸੰਭਾਲ, ਪਲਾਸਟਿਕ ਪ੍ਰਦੂਸ਼ਣ ਨੂੰ ਘਟਾਉਣ ਅਤੇ ਰਹਿੰਦ-ਖੂੰਹਦ ਨੂੰ ਲਾਭਦਾਇਕ ਵਸਤਾਂ ਵਿਚ ਬਦਲਣ ਦੀ ਸੋਚ ਨੂੰ ਉਤਸ਼ਾਹਿਤ ਕਰਨ ਲਈ ਫ਼ਿਲਮ ਅਦਾਕਾਰਾ ਜਨੀਤਾ ਡੋਡਾ ਵਲੋਂ ਸੰਚਾਲਿਤ ‘ਡੋਡਾ ਫਾਊਂਡੇਸ਼ਨ’ ਵਲੋਂ ਚਲਾਏ ਜਾ ਰਹੇ ‘ਗੋ ਗਰੀਨ’ ਪ੍ਰੋਗਰਾਮ ਤਹਿਤ ਸਰਕਾਰੀ ਪੋਲੀਟੈਕਨਿਕ ਕਾਲਜ ਰੂਪਨਗਰ ਵਿਖੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਪੁਰਾਣੇ ਅਤੇ ਬੇਕਾਰ ਕੱਪੜਿਆਂ ਤੋਂ ਮੁੜ ਵਰਤੋਂ ਯੋਗ ਥੈਲੇ ਬਣਾਉਣ ਸਬੰਧੀ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਉਪਰਾਲੇ ਦਾ ਉਦੇਸ਼ ਇੱਕ ਵਾਰ ਵਰਤੋਂ ਕਰਕੇ ਸੁੱਟੇ ਜਾਣ ਵਾਲੇ ਪਲਾਸਟਿਕ ਦੇ ਥੈਲਿਆਂ ਦੀ ਵਰਤੋਂ ਘਟਾਉਣ, ਪੁਰਾਣੀਆਂ ਵਸਤਾਂ ਦੀ ਮੁੜ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਵਾਤਾਵਰਨ ਪ੍ਰਤੀ ਜ਼ਿੰਮੇਵਾਰ ਨਾਗਰਿਕ ਬਣਨ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਸੀ। ਇਹ ਪ੍ਰੋਗਰਾਮ ਵਾਤਾਵਰਨ ਸਿੱਖਿਆ ਪ੍ਰੋਗਰਾਮ (ਈ.ਈ.ਪੀ.) ਤਹਿਤ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੌਂਸਲ, ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਇਆ ਗਿਆ। ਡੋਡਾ ਫਾਊਂਡੇਸ਼ਨ ਦੀ ਪ੍ਰਧਾਨ ਤੇ ਪ੍ਰਸਿੱਧ ਅਦਾਕਾਰਾ ਜਨੀਤਾ ਡੋਡਾ ਵਲੋਂ ਚਲਾਈ ਜਾ ਰਹੀ ਇਸ ਵਾਤਾਵਰਨ ਪੱਖੀ ਪਹਿਲ ਰਾਹੀਂ ਲੋਕਾਂ ਨੂੰ ਰੋਜ਼ਾਨਾ ਜੀਵਨ ਵਿਚ ਅਜਿਹੀਆਂ ਆਦਤਾਂ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਇਸ ਪ੍ਰੋਗਰਾਮ ਦੌਰਾਨ ਅਧਿਆਪਕਾਂ ਨੂੰ ਪੁਰਾਣੇ ਕੱਪੜਿਆਂ ਦੀ ਵਰਤੋਂ ਕਰਕੇ ਮਜ਼ਬੂਤ ਅਤੇ ਉਪਯੋਗੀ ਥੈਲੇ ਤਿਆਰ ਕਰਨ ਦੀ ਵਿਧੀ ਸਿਖਾਈ ਗਈ। ਉਨ੍ਹਾਂ ਕਿਹਾ ਕਿ ਕੱਪੜਿਆਂ ਨੂੰ ਬੇਕਾਰ ਸਮਝ ਕੇ ਸੁੱਟ ਦਿੰਦੇ ਹਾਂ, ਉਨ੍ਹਾਂ ਨੂੰ ਥੋੜ੍ਹੀ ਜਿਹੀ ਮਿਹਨਤ ਅਤੇ ਸਿਰਜਣਾਤਮਿਕ ਸੋਚ ਨਾਲ ਰੋਜ਼ਾਨਾ ਵਰਤੋਂ ਵਿਚ ਆਉਣ ਵਾਲੀਆਂ ਵਸਤਾਂ ਵਿਚ ਬਦਲਿਆ ਜਾ ਸਕਦਾ ਹੈ। ਇਸ ਨਾਲ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਵਿਚ ਵੀ ਯੋਗਦਾਨ ਪਾਇਆ ਜਾ ਸਕਦਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਡੋਡਾ ਫਾਊਂਡੇਸ਼ਨ ਦੀ ਪ੍ਰਧਾਨ ਜਨੀਤਾ ਡੋਡਾ ਨੇ ਕਿਹਾ ਕਿ ਪਲਾਸਟਿਕ ਪ੍ਰਦੂਸ਼ਣ ਅੱਜ ਵਾਤਾਵਰਨ ਲਈ ਗੰਭੀਰ ਚੁਣੌਤੀ ਬਣਿਆ ਹੋਇਆ ਹੈ। ਪਲਾਸਟਿਕ ਦੇ ਲਿਫ਼ਾਫ਼ੇ ਅਤੇ ਹੋਰ ਇੱਕ ਵਾਰ ਵਰਤੋਂ ਵਾਲੀਆਂ ਵਸਤਾਂ ਨਾਲੀਆਂ ਨੂੰ ਜਾਮ ਕਰਨ, ਮਿੱਟੀ ਅਤੇ ਜਲ ਸਰੋਤਾਂ ਨੂੰ ਪ੍ਰਦੂਸ਼ਿਤ ਕਰਨ ਅਤੇ ਜੀਵ-ਜੰਤੂਆਂ ਨੂੰ ਨੁਕਸਾਨ ਪਹੁੰਚਾਉਣ ਦਾ ਕਾਰਨ ਬਣ ਸਕਦੀਆਂ ਹਨ। ਇਸ ਲਈ ਬੇਲੋੜੇ ਪਲਾਸਟਿਕ ਦੀ ਵਰਤੋਂ ਤੋਂ ਪਰਹੇਜ਼ ਕਰਨਾ, ਖ਼ਰੀਦਦਾਰੀ ਸਮੇਂ ਆਪਣੇ ਨਾਲ ਕੱਪੜੇ ਦਾ ਥੈਲਾ ਲਿਜਾਣਾ ਅਤੇ ਪੁਰਾਣੀਆਂ ਵਸਤਾਂ ਨੂੰ ਸੁੱਟਣ ਦੀ ਬਜਾਏ ਦੁਬਾਰਾ ਵਰਤੋਂ ਵਿਚ ਲਿਆਉਣਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਦਾ ਇੱਕ ਮਹੱਤਵਪੂਰਨ ਉਦੇਸ਼ ਅਧਿਆਪਕਾਂ ਰਾਹੀਂ ਵਾਤਾਵਰਨ ਸੰਭਾਲ ਦਾ ਇਹ ਸੁਨੇਹਾ ਸਕੂਲਾਂ ਅਤੇ ਵਿਦਿਆਰਥੀਆਂ ਤੱਕ ਪਹੁੰਚਾਉਣਾ ਵੀ ਸੀ। ਅਧਿਆਪਕਾਂ ਨੂੰ ਅਜਿਹੀਆਂ ਵਿਹਾਰਕ ਗਤੀਵਿਧੀਆਂ ਨੂੰ ਸਕੂਲੀ ਸਿੱਖਿਆ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਵਿਦਿਆਰਥੀਆਂ ਵਿਚ ਛੋਟੀ ਉਮਰ ਤੋਂ ਹੀ ਕੂੜੇ ਦੀ ਸੁਚੱਜੀ ਸੰਭਾਲ, ਪ੍ਰਤੀ ਪ੍ਰੇਰਣਾ ਮਿਲਦੀ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਰਾਹੀਂ ਇਹ ਸੰਦੇਸ਼ ਦਿੱਤਾ ਗਿਆ ਕਿ ਵਾਤਾਵਰਨ ਦੀ ਸੰਭਾਲ ਕਿਸੇ ਇੱਕ ਵਿਅਕਤੀ, ਸੰਸਥਾ ਜਾਂ ਸਰਕਾਰ ਦੀ ਹੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜ ਦੇ ਹਰੇਕ ਨਾਗਰਿਕ ਦਾ ਸਾਂਝਾ ਫ਼ਰਜ਼ ਹੈ। ਜੇਕਰ ਹਰ ਘਰ ਵਿਚ ਕੱਪੜੇ ਦੇ ਥੈਲਿਆਂ ਦੀ ਵਰਤੋਂ ਨੂੰ ਤਰਜੀਹ ਦਿੱਤੀ ਜਾਵੇ, ਪੁਰਾਣੇ ਕੱਪੜਿਆਂ ਦੀ ਮੁੜ ਵਰਤੋਂ ਕੀਤੀ ਜਾਵੇ ਅਤੇ ਬੇਲੋੜੇ ਪਲਾਸਟਿਕ ਤੋਂ ਬਚਿਆ ਜਾਵੇ ਇਸ ਮੌਕੇ ਸਰਕਾਰੀ ਪੋਲੀਟੈਕਨਿਕ ਕਾਲਜ ਰੂਪਨਗਰ ਦੇ ਪ੍ਰਿੰਸੀਪਲ ਡਾ. ਨਵਨੀਤ ਵਾਲੀਆ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ ਦੀ ਅਗਵਾਈ ਅਤੇ ਸਹਿਯੋਗ ਦਾ ਵਿਸ਼ੇਸ਼ ਜ਼ਿਕਰ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਵਾਤਾਵਰਨ ਕੋਆਰਡੀਨੇਟਰ ਸੁਖਜੀਤ ਸਿੰਘ ਕੈਂਥ, ਵਾਤਾਵਰਨ ਬਲਾਕ ਕੋਆਰਡੀਨੇਟਰ ਕੁਲਵੰਤ ਸਿੰਘ ਅਤੇ ਵਿਵੇਕ ਕੁਮਾਰ, ਡੋਡਾ ਫਾਊਂਡੇਸ਼ਨ ਦੀ ਫਾਊਂਡਰ ਟਰੱਸਟੀ ਜਸਵਿੰਦਰ ਡੋਡਾ, ਟਰੱਸਟੀ ਹਰਸ਼ਦੀਪ ਡੋਡਾ, ਐਮ.ਸੀ.ਐਮ. ਡੀ.ਏ.ਵੀ. ਕਾਲਜ ਦੀ ਸਹਾਇਕ ਪ੍ਰੋਫੈਸਰ ਡਾ. ਰਤੀ ਅਰੋੜਾ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਰੂਪਨਗਰ ਦੀ ਕੰਪਿਊਟਰ ਫੈਕਲਟੀ ਤੋਂ ਮੈਡਮ ਸਿਮਰਨ ਅਤੇ ਵਿਨੋਦ ਸ਼ਰਮਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰ ਨਸ਼ਿਆਂ ਦੇ ਖਾਤਮੇ ਵੱਲ ਧਿਆਨ ਦੇਵੇ-ਧਾਮੀ ਅਗਲੀ ਖ਼ਬਰ ਅਕਾਲੀ ਦਲ ਨੇ ਮਾਈਨਿੰਗ ਦੇ ਦੋਸ਼ਾਂ ਨੂੰ ਲੈ ਕੇ ਵਿਧਾਇਕ ਚੱਢਾ ਖ਼ਿਲਾਫ਼ ਖੋਲ੍ਹਿਆ ਮੋਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।