30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਰੂਪਨਗਰ, 29 ਅਕਤੂਬਰ (ਯਸ਼ਵੰਤ ਬੱਸੀ)- ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੂਪਨਗਰ ਸੁਖਮਨ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 30 ਅਕਤੂਬਰ 2026 ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੌਰਾਨ ਸਰਕਾਰੀ ਕਾਲਜ ਰੂਪਨਗਰ ਅਤੇ ਜ਼ਿਲ੍ਹਾ ਜੇਲ੍ਹ ਵਿਭਾਗ ਰੂਪਨਗਰ ਵਲੋਂ ਵੱਖ-ਵੱਖ ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।

ਅਜੀਤ ਡੈਸਕ 30-10-2026
ਰੂਪਨਗਰ, 29 ਅਕਤੂਬਰ (ਯਸ਼ਵੰਤ ਬੱਸੀ)- ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰੂਪਨਗਰ ਸੁਖਮਨ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 30 ਅਕਤੂਬਰ 2026 ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੌਰਾਨ ਸਰਕਾਰੀ ਕਾਲਜ ਰੂਪਨਗਰ ਅਤੇ ਜ਼ਿਲ੍ਹਾ ਜੇਲ੍ਹ ਵਿਭਾਗ ਰੂਪਨਗਰ ਵਲੋਂ ਵੱਖ-ਵੱਖ ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰੀ ਕਾਲਜ, ਰੂਪਨਗਰ ਵਿਖੇ ਲਾਇਬ੍ਰੇਰੀ ਹੈਲਪਰ ਦੀ ਇੱਕ ਅਸਾਮੀ ਲਈ ਲਾਇਬ੍ਰੇਰੀ ਸਾਇੰਸ ਵਿਚ ਡਿਪਲੋਮਾ ਜਾਂ ਡਿਗਰੀ ਪ੍ਰਾਪਤ ਅਤੇ ਮੈਟ੍ਰਿਕ ਪੱਧਰ ਤੱਕ ਪੰਜਾਬੀ ਵਿਸ਼ੇ ਵਿਚ ਪਾਸ ਉਮੀਦਵਾਰ ਇੰਟਰਵਿਊ ਦੇ ਸਕਦੇ ਹਨ। ਇਸ ਅਸਾਮੀ ਲਈ ਮਰਦ ਅਤੇ ਔਰਤਾਂ ਦੋਵੇਂ ਅਪਲਾਈ ਕਰ ਸਕਦੇ ਹਨ। ਉਮੀਦਵਾਰਾਂ ਦੀ ਉਮਰ 18 ਤੋਂ 45 ਸਾਲ ਹੋਣੀ ਚਾਹੀਦੀ ਹੈ। ਚੁਣੇ ਗਏ ਉਮੀਦਵਾਰ ਨੂੰ ਡੀ.ਸੀ. ਰੇਟਾਂ ਅਨੁਸਾਰ ਤਨਖਾਹ ਦਿੱਤੀ ਜਾਵੇਗੀ ਅਤੇ ਨੌਕਰੀ ਦਾ ਸਥਾਨ ਰੂਪਨਗਰ ਹੋਵੇਗਾ। ਸੁਖਮਨ ਮਾਨ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰੀ ਕਾਲਜ ਰੂਪਨਗਰ ਵਿਖੇ ਸੁਰੱਖਿਆ ਗਾਰਡ ਦੀ ਇੱਕ ਅਸਾਮੀ ਲਈ ਵੀ ਇੰਟਰਵਿਊ ਲਈ ਜਾਵੇਗੀ। ਇਸ ਅਸਾਮੀ ਲਈ ਉਮੀਦਵਾਰ ਘੱਟੋ-ਘੱਟ ਦਸਵੀਂ ਪਾਸ ਹੋਣਾ ਚਾਹੀਦਾ ਹੈ ਅਤੇ ਮੈਟ੍ਰਿਕ ਪੱਧਰ ਤੱਕ ਪੰਜਾਬੀ ਵਿਸ਼ਾ ਪੜ੍ਹਿਆ ਤੇ ਪਾਸ ਕੀਤਾ ਹੋਣਾ ਲਾਜ਼ਮੀ ਹੈ। ਉਮੀਦਵਾਰ ਕੋਲ ਸਬੰਧਤ ਕੰਮ ਦਾ ਤਜਰਬਾ ਵੀ ਹੋਣਾ ਚਾਹੀਦਾ ਹੈ। ਚੁਣੇ ਗਏ ਉਮੀਦਵਾਰ ਨੂੰ ਡੀ.ਸੀ. ਰੇਟਾਂ ਅਨੁਸਾਰ ਤਨਖਾਹ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ ਵਿਭਾਗ ਰੂਪਨਗਰ ਵਿਖੇ ਵਰਮੀਕੰਪੋਸਟ ਟਰੇਨਰ ਦੀ ਇੱਕ ਅਸਾਮੀ ਲਈ ਵੀ ਭਰਤੀ ਕੀਤੀ ਜਾਵੇਗੀ। ਇਸ ਅਸਾਮੀ ਲਈ ਸਾਇੰਸ ਵਿਸ਼ੇ ਨਾਲ ਬਾਰ੍ਹਵੀਂ ਪਾਸ ਅਤੇ ਵਰਮੀਕੰਪੋਸਟਿੰਗ ਦੇ ਖੇਤਰ ਵਿਚ 6 ਸਾਲ ਦਾ ਤਜਰਬਾ ਰੱਖਣ ਵਾਲੇ ਉਮੀਦਵਾਰ, ਖੇਤੀਬਾੜੀ ਜਾਂ ਬਾਗਬਾਨੀ ਵਿਚ ਗ੍ਰੈਜੂਏਟ ਅਤੇ ਇੱਕ ਸਾਲ ਦਾ ਤਜਰਬਾ ਰੱਖਣ ਵਾਲੇ ਉਮੀਦਵਾਰ, ਕਿਸੇ ਵੀ ਵਿਸ਼ੇ ਵਿਚ ਗ੍ਰੈਜੂਏਟ ਅਤੇ 4 ਸਾਲ ਦਾ ਤਜਰਬਾ ਰੱਖਣ ਵਾਲੇ ਉਮੀਦਵਾਰ ਜਾਂ ਖੇਤੀਬਾੜੀ ਜਾਂ ਬਾਗਬਾਨੀ ਵਿਚ ਪੋਸਟ ਗ੍ਰੈਜੂਏਟ ਉਮੀਦਵਾਰ ਇੰਟਰਵਿਊ ਦੇ ਸਕਦੇ ਹਨ। ਇਸ ਅਸਾਮੀ ਲਈ ਉਮੀਦਵਾਰ ਦੀ ਉਮਰ 21 ਤੋਂ 35 ਸਾਲ ਹੋਣੀ ਚਾਹੀਦੀ ਹੈ। ਮਰਦ ਅਤੇ ਔਰਤਾਂ ਦੋਵੇਂ ਉਮੀਦਵਾਰ ਅਪਲਾਈ ਕਰ ਸਕਦੇ ਹਨ। ਚੁਣੇ ਗਏ ਉਮੀਦਵਾਰ ਨੂੰ ਡੀ.ਸੀ. ਰੇਟਾਂ ਅਨੁਸਾਰ ਤਨਖਾਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ. ਕੰਪਲੈਕਸ, ਰੂਪਨਗਰ ਹੈ। ਚਾਹਵਾਨ ਉਮੀਦਵਾਰ ਨਿਰਧਾਰਤ ਮਿਤੀ ਅਤੇ ਸਮੇਂ ’ਤੇ ਆਪਣੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਪਹੁੰਚ ਕੇ ਇੰਟਰਵਿਊ ਵਿਚ ਭਾਗ ਲੈ ਸਕਦੇ ਹਨ। ਇਸ ਸਬੰਧੀ ਹੋਰ ਜਾਣਕਾਰੀ ਲਈ ਹੈਲਪਲਾਈਨ ਨੰਬਰ 01881-222104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਭ੍ਰਿਸ਼ਟਾਚਾਰ ਰੋਕਣ ਲਈ ਕਰਵਾਏ ਗਏ ਲੇਖ ਮੁਕਾਬਲਿਆਂ ਵਿਚ ਹਿੱਸਾ ਲੈਂਦੇ ਹੋਏ ਕਰਮਚਾਰੀ। ਬੀ.ਬੀ.ਐਮ.ਬੀ. ਵਿਚ ਸਤਕਰਤਾ ਜਾਗਰ... ਅਗਲੀ ਖ਼ਬਰ 38ਵਾਂ ਹਕੀਮ ਖ਼ੁਸ਼ਹਾਲ ਸਿੰਘ ਯਾਦਗਾਰੀ ਮੁਫ਼ਤ ਦਮਾ-ਨਜ਼ਲਾ ਕੈਂਪ 24 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।