31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਦਲਿਤ ਸਮਾਜ ਨੇ ਨੂਰਪੁਰ ਬੇਦੀ ਵਿਖੇ ਫੂਕਿਆ ਬਰਿੰਦਰ ਸਿੰਘ ਢਿੱਲੋਂ ਦਾ ਪੁਤਲਾ

ਨੂਰਪੁਰ ਬੇਦੀ, 30 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਕਾਂਗਰਸ ਭਵਨ ਵਿਖੇ ਦਲਿਤ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਦੀ ਕਾਂਗਰਸੀ ਆਗੂ ਬਰਿੰਦਰ ਢਿੱਲੋਂ ਵਲੋਂ ਕਥਿਤ ਤੌਰ ’ਤੇ ਕੁੱਟਮਾਰ ਕਰਨ ਅਤੇ ਉਨ੍ਹਾਂ ਨੂੰ ਜਾਤੀ ਸੂਚਕ ਸ਼ਬਦ ਬੋਲਣ ਦੇ ਮਾਮਲੇ ਨੂੰ ਲੈ ਕੇ ਅੱਜ ਨੂਰਪੁਰ ਬੇਦੀ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਿਤ ਦਲਿਤ ਸਮਾਜ ਦੇ ਆਗੂਆਂ ਅਤੇ ਨੁਮਾਇੰਦਿਆਂ ਨੇ ਕਾਂਗਰਸੀ ਆਗੂ ਬਰਿੰਦਰ ਢਿੱਲੋਂ ਦਾ ਪੁਤਲਾ ਫ਼ੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕਾਂਗਰਸ ਭਵਨ ਵਿਖੇ ਕਾਂਗਰਸੀ ਆਗੂ ਬਰਿੰਦਰ ਢਿੱਲੋਂ ਅਤੇ ਕਾਂਗਰਸ ਨਾਲ ਹੀ ਸਬੰਧਿਤ ਦਲਿਤ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਵਿਵਾਦ ਉਪਰੰਤ ਰਣਜੀਤ ਸਿੰਘ ਵਲੋਂ ਬਰਿੰਦਰ ਸਿੰਘ ਢਿੱਲੋਂ ਤੇ ਕੁੱਟਮਾਰ ਕਰਨ ਅਤੇ ਜਾਤੀ ਸੂਚਕ ਸ਼ਬਦ ਬੋਲਣ ਦੇ ਕਥਿਤ ਦੋਸ਼ ਲਗਾਏ ਗਏ ਸਨ, ਜਿਸ ਨੂੰ ਲੈ ਕੇ ਦਲਿਤ ਸਮਾਜ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 31-10-2026
ਨੂਰਪੁਰ ਬੇਦੀ, 30 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਕਾਂਗਰਸ ਭਵਨ ਵਿਖੇ ਦਲਿਤ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਦੀ ਕਾਂਗਰਸੀ ਆਗੂ ਬਰਿੰਦਰ ਢਿੱਲੋਂ ਵਲੋਂ ਕਥਿਤ ਤੌਰ ’ਤੇ ਕੁੱਟਮਾਰ ਕਰਨ ਅਤੇ ਉਨ੍ਹਾਂ ਨੂੰ ਜਾਤੀ ਸੂਚਕ ਸ਼ਬਦ ਬੋਲਣ ਦੇ ਮਾਮਲੇ ਨੂੰ ਲੈ ਕੇ ਅੱਜ ਨੂਰਪੁਰ ਬੇਦੀ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਿਤ ਦਲਿਤ ਸਮਾਜ ਦੇ ਆਗੂਆਂ ਅਤੇ ਨੁਮਾਇੰਦਿਆਂ ਨੇ ਕਾਂਗਰਸੀ ਆਗੂ ਬਰਿੰਦਰ ਢਿੱਲੋਂ ਦਾ ਪੁਤਲਾ ਫ਼ੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕਾਂਗਰਸ ਭਵਨ ਵਿਖੇ ਕਾਂਗਰਸੀ ਆਗੂ ਬਰਿੰਦਰ ਢਿੱਲੋਂ ਅਤੇ ਕਾਂਗਰਸ ਨਾਲ ਹੀ ਸਬੰਧਿਤ ਦਲਿਤ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਵਿਵਾਦ ਉਪਰੰਤ ਰਣਜੀਤ ਸਿੰਘ ਵਲੋਂ ਬਰਿੰਦਰ ਸਿੰਘ ਢਿੱਲੋਂ ਤੇ ਕੁੱਟਮਾਰ ਕਰਨ ਅਤੇ ਜਾਤੀ ਸੂਚਕ ਸ਼ਬਦ ਬੋਲਣ ਦੇ ਕਥਿਤ ਦੋਸ਼ ਲਗਾਏ ਗਏ ਸਨ, ਜਿਸ ਨੂੰ ਲੈ ਕੇ ਦਲਿਤ ਸਮਾਜ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੀ ਤਹਿਤ ਅੱਜ ਨੂਰਪੁਰ ਬੇਦੀ ਵਿਖੇ ਦਲਿਤ ਸਮਾਜ ਦੇ ਨੁਮਾਇੰਦਿਆਂ ਵਲੋਂ ਰੈਸਟ ਹਾਊਸ ਤੋਂ ਸਥਾਨਕ ਬੱਸ ਸਟੈਂਡ ਤੱਕ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਬਰਿੰਦਰ ਢਿੱਲੋਂ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟਾਇਆ। ਰੋਸ ਮਾਰਚ ਉਪਰੰਤ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਵਲੋਂ ਸਥਾਨਕ ਚੌਰਾਹੇ ਵਿਚ ਬਰਿੰਦਰ ਢਿੱਲੋਂ ਦਾ ਪੁਤਲਾ ਫੂਕਿਆ ਗਿਆ। ਵੱਖ-ਵੱਖ ਆਗੂਆਂ ਨੇ ਕਿਹਾ ਕਿ ਦਲਿਤ ਸਮਾਜ ਦੇ ਕਿਸੇ ਵੀ ਵਿਅਕਤੀ ਨਾਲ ਜਾਤੀ ਆਧਾਰ ’ਤੇ ਦੁਰਵਿਵਹਾਰ ਜਾਂ ਅਪਮਾਨਜਨਕ ਟਿੱਪਣੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਵਾਪਰੀ ਕਥਿਤ ਕੁੱਟਮਾਰ ਦੀ ਘਟਨਾ ਦੀ ਨਿਰਪੱਖ ਜਾਂਚ ਕਰਵਾ ਕੇ ਬਰਿੰਦਰ ਢਿੱਲੋਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਕਾਂਗਰਸ ਹਾਈਕਮਾਂਡ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਗੂ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਦਿਖਾਇਆ ਜਾਵੇ। ਆਗੂਆਂ ਨੇ ਇਨਸਾਫ਼ ਨਾ ਮਿਲਣ ਤੇ ਸੰਘਰਸ਼ ਨੂੰ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ। ਇਸ ਮੌਕੇ ਗੁਰਚਰਨ ਸਿੰਘ ਖ਼ਾਲਸਾ, ਭਾਰਤ ਭੂਸ਼ਣ ਹੈਪੀ, ਕੇਵਲ ਕ੍ਰਿਸ਼ਨ ਹੈਪੀ ਤਖਤਗੜ੍ਹ, ਕ੍ਰਿਸ਼ਨ ਸਿੰਘ ਬਿੱਲਾ ਲਸਾੜੀ, ਪੰਮਾ ਨੂਰਪੁਰ ਬੇਦੀ, ਮਹਿੰਦਰ ਸਿੰਘ ਝੱਜ, ਦਾਰਾ ਸਿੰਘ ਟੱਪਰੀਆਂ, ਸ਼ਿੰਗਾਰਾ ਸਿੰਘ ਭੈਣੀ, ਸਤਨਾਮ ਸਿੰਘ ਮੁਕਾਰੀ, ਛਿੰਦੂ ਅਬਿਆਣਾ, ਅਜਮੇਰ ਸਿੰਘ ਅਮਰਪੁਰ ਬੇਲਾ ਅਤੇ ਵਿਕਾਸ ਕੁਮਾਰ ਸੋਨੂੰ ਨੂਰਪੁਰ ਬੇਦੀ ਸਮੇਤ ਵੱਡੀ ਗਿਣਤੀ ਵਿਚ ਦਲਿਤ ਸਮਾਜ ਦੇ ਨੁਮਾਇੰਦੇ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਿਤ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਜਨਗਣਨਾ-2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਤੋਂ 30 ਨਵੰਬਰ ਤੱਕ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਸਹਿਕਾਰੀ ਸੁਸਾਇਟੀਆਂ ਦੇ ਨਿਯਮਾਂ ’ਚ ਤਬਦੀਲੀਆਂ ਕਿਸਾਨੀ ਲਈ ਘਾਤਕ ਸਾਬਤ ਹੋਣਗੀਆਂ : ਰਾਣਾ ਕੇ.ਪੀ. ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।