31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸੰਗਰੂਰ ਦੀ ‘ਮਹਾਂ ਇਨਸਾਫ਼ ਰੈਲੀ’ ਲਈ ਰੂਪਨਗਰ ਜ਼ਿਲ੍ਹਾ ਕਾਂਗਰਸ ਵਲੋਂ ਲਾਮਬੰਦੀ

ਰੂਪਨਗਰ, 30 ਅਕਤੂਬਰ (ਸਤਨਾਮ ਸਿੰਘ ਸੱਤੀ)-ਸੰਗਰੂਰ ਦੇ ਪਿੰਡ ਫੱਗੂਵਾਲਾ ਵਿਖੇ 4 ਨਵੰਬਰ ਨੂੰ ਪੰਜਾਬ ਕਾਂਗਰਸ ਵਲੋਂ ਕਰਵਾਈ ਜਾ ਰਹੀ ‘ਮਹਾਂ ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਸਬੰਧੀ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਰੂਪਨਗਰ ਜ਼ਿਲ੍ਹੇ ਦੀ ਕਾਂਗਰਸ ਲੀਡਰਸ਼ਿਪ ਅਤੇ ਵਰਕਰਾਂ ਨੂੰ ਲਾਮਬੰਦ ਕੀਤਾ। ਇਸ ਸਬੰਧੀ ਪ੍ਰੈੱਸ ਕਲੱਬ ਰੂਪਨਗਰ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਵਿਚ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.

ਰੂਪਨਗਰ ਪ੍ਰੈੱਸ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਕਾਕਾ ਰਣਦੀਪ ਸਿੰਘ ਨਾਭਾ ਅਤੇ ਰਾਣਾ ਕੇ. ਪੀ. ਸਿੰਘ ਸਾਬਕਾ ਸਪੀਕਰ ਪੰਜਾਬ ਨਾਲ ਹੋਰ ਆਗੂ। 31-10-2026
ਰੂਪਨਗਰ, 30 ਅਕਤੂਬਰ (ਸਤਨਾਮ ਸਿੰਘ ਸੱਤੀ)-ਸੰਗਰੂਰ ਦੇ ਪਿੰਡ ਫੱਗੂਵਾਲਾ ਵਿਖੇ 4 ਨਵੰਬਰ ਨੂੰ ਪੰਜਾਬ ਕਾਂਗਰਸ ਵਲੋਂ ਕਰਵਾਈ ਜਾ ਰਹੀ ‘ਮਹਾਂ ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਸਬੰਧੀ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਰੂਪਨਗਰ ਜ਼ਿਲ੍ਹੇ ਦੀ ਕਾਂਗਰਸ ਲੀਡਰਸ਼ਿਪ ਅਤੇ ਵਰਕਰਾਂ ਨੂੰ ਲਾਮਬੰਦ ਕੀਤਾ। ਇਸ ਸਬੰਧੀ ਪ੍ਰੈੱਸ ਕਲੱਬ ਰੂਪਨਗਰ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਵਿਚ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਰੈਲੀ ਵਿਚ ਜ਼ਿਲ੍ਹੇ ਦੇ ਹਰੇਕ ਵਿਧਾਨ ਸਭਾ ਹਲਕੇ ਤੋਂ ਲਗਭਗ 500 ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ । ਉਨ੍ਹਾਂ ਅਨੁਸਾਰ ਰੈਲੀ ਦਾ ਮੁੱਖ ਮਕਸਦ ਭਾਜਪਾ ਵਲੋਂ ਸੰਵਿਧਾਨ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦਾ ਵਿਰੋਧ ਕਰਨ ਅਤੇ ਪੰਜਾਬ ਸਰਕਾਰ ਵਿਰੁੱਧ ਲੋਕਾਂ ਦੀ ਆਵਾਜ਼ ਬੁਲੰਦ ਕਰਨਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਰੈਲੀ ਪੰਜਾਬ ਸਰਕਾਰ ਦੇ ਤਾਬੂਤ ਵਿਚ ਪਹਿਲੀ ਕਿੱਲ ਸਾਬਤ ਹੋਵੇਗੀ। ਇਸ ਮੌਕੇ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਰੂਪਨਗਰ ਜ਼ਿਲ੍ਹੇ ਨੂੰ ਰੈਲੀ ਲਈ 1500 ਵਰਕਰ ਲਿਜਾਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਪਰ ਜ਼ਿਲ੍ਹੇ ਵਿੱਚੋਂ 2 ਹਜ਼ਾਰ ਤੋਂ ਵੱਧ ਵਰਕਰ ਰੈਲੀ ਵਿਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਰੈਲੀ ਵਿਚ ਆਪਣੀ ਆਵਾਜ਼ ਬੁਲੰਦ ਕਰਨਗੇ। ਇਸ ਤੋਂ ਪਹਿਲਾਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਰਣਦੀਪ ਸਿੰਘ ਨਾਭਾ ਅਤੇ ਰਾਣਾ ਕੇ.ਪੀ. ਸਿੰਘ ਦਾ ਗੁਲਦਸਤਾ ਤੇ ਸਿਰੋਪਾਓ ਦੇ ਕੇ ਸਵਾਗਤ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗਰਸ ਦੀ ਟੀਮ ਰੈਲੀ ਦੀ ਸਫਲਤਾ ਲਈ ਯਤਨ ਕਰੇਗੀ। ਇਸ ਮੌਕੇ ਸੀਨੀਅਰ ਕਾਂਗਰਸ ਆਗੂ ਰਮੇਸ਼ ਗੋਇਲ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਵਿਸਕੀ, ਸੀਨੀਅਰ ਆਗੂ ਅਮਰਜੀਤ ਸਿੰਘ ਭੁੱਲਰ, ਸੰਜੇ ਸਾਹਨੀ, ਹਿਮਾਂਸ਼ੂ ਟੰਡਨ, ਰਾਜੇਸ਼ ਕੁਮਾਰ, ਨਰਿੰਦਰ ਪਰਾਸ਼ਰ, ਵਿਵੇਕ ਬੈਂਸ, ਮਨਪ੍ਰੀਤ, ਅਸ਼ੋਕ ਸ਼ਰਮਾ, ਰਾਜੇਸ਼ਵਰ ਲਾਲੀ, ਰਵਨੀਤ ਰਾਣਾ ਕੰਗ, ਸੁਰਿੰਦਰ ਰਾਣਾ, ਅਵਨੀਸ਼ ਮੌਦਗਿੱਲ, ਜਗਮੋਹਨ ਸਿੰਘ, ਜਿੰਦਾ ਗਿੱਲ, ਹਰਪ੍ਰੀਤ ਸਿੰਘ ਹਿਰਦਾਪੁਰ, ਕਰਮ ਸਿੰਘ ਡੱਲਾ, ਆਸਿਫ਼, ਰਹੀਸ ਬਾਬੂ, ਨੰਬਰਦਾਰ ਸੰਦੀਪ ਅਤੇ ਦਫ਼ਤਰ ਇੰਚਾਰਜ ਭੂਪਿੰਦਰ ਸਿੰਘ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ 253 ਅਧਿਆਪਕਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਰੋਸ ਵਜੋਂ ਫੂਕਿਆ ਪੁਤਲਾ ਅਗਲੀ ਖ਼ਬਰ ਪੰਜਵਾਂ ਖ਼ੂਨ ਦਾਨ ਕੈਂਪ 1 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।