31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

253 ਅਧਿਆਪਕਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਰੋਸ ਵਜੋਂ ਫੂਕਿਆ ਪੁਤਲਾ

ਸ੍ਰੀ ਅਨੰਦਪੁਰ ਸਾਹਿਬ, 30 ਅਕਤੂਬਰ (ਪੱਤਰ ਪ੍ਰੇਰਕ)-4161 ਅਧਿਆਪਕਾਂ ਦੀ ਭਰਤੀ ਦੇ ਦੌਰਾਨ ਭਰਤੀ ਕੀਤੇ ਗਏ 253 ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਲੋਂ ਨੌਕਰੀ ਤੋਂ ਬਰਖ਼ਾਸਤਗੀ ਸਬੰਧੀ ਜਾਰੀ ਕੀਤੇ ਪੱਤਰ ਖ਼ਿਲਾਫ਼ ਜਥੇਬੰਦੀਆਂ ਅਤੇ ਹੋਰ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਦੇ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖਿਆ ਮੰਤਰੀ ਦਾ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਪੀੜਤ ਅਧਿਆਪਕਾਂ ਨੇ ਦੱਸਿਆ ਕਿ ਉਹ ਵਿਭਾਗ ਵਲੋਂ ਲਈਆਂ ਗਈਆਂ ਪ੍ਰੀਖਿਆਵਾਂ ਪਾਸ ਕਰਕੇ ਤਿੰਨ ਸਾਲ ਪਹਿਲਾਂ ਨੌਕਰੀਆਂ ਵਿਚ ਆਏ ਸੀ।

ਅਜੀਤ ਡੈਸਕ 31-10-2026
ਸ੍ਰੀ ਅਨੰਦਪੁਰ ਸਾਹਿਬ, 30 ਅਕਤੂਬਰ (ਪੱਤਰ ਪ੍ਰੇਰਕ)-4161 ਅਧਿਆਪਕਾਂ ਦੀ ਭਰਤੀ ਦੇ ਦੌਰਾਨ ਭਰਤੀ ਕੀਤੇ ਗਏ 253 ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਲੋਂ ਨੌਕਰੀ ਤੋਂ ਬਰਖ਼ਾਸਤਗੀ ਸਬੰਧੀ ਜਾਰੀ ਕੀਤੇ ਪੱਤਰ ਖ਼ਿਲਾਫ਼ ਜਥੇਬੰਦੀਆਂ ਅਤੇ ਹੋਰ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਦੇ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖਿਆ ਮੰਤਰੀ ਦਾ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।ਇਸ ਮੌਕੇ ਪੀੜਤ ਅਧਿਆਪਕਾਂ ਨੇ ਦੱਸਿਆ ਕਿ ਉਹ ਵਿਭਾਗ ਵਲੋਂ ਲਈਆਂ ਗਈਆਂ ਪ੍ਰੀਖਿਆਵਾਂ ਪਾਸ ਕਰਕੇ ਤਿੰਨ ਸਾਲ ਪਹਿਲਾਂ ਨੌਕਰੀਆਂ ਵਿਚ ਆਏ ਸੀ। ਪਰੰਤੂ ਵਿਭਾਗ ਵਲੋਂ ਉੱਤਰ ਕੁੰਜੀ ਦੇ ਵਿਚ ਸੋਧ ਕਰਕੇ ਉਸ ਦਾ ਨਤੀਜਾ ਦੁਬਾਰਾ ਐਲਾਨਿਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵਿਭਾਗ ਦੀ ਗ਼ਲਤੀ ਦਾ ਖ਼ਮਿਆਜ਼ਾ ਹੁਣ ਅਧਿਆਪਕਾਂ ਨੂੰ ਭੁਗਤਣਾ ਪਿਆ। ਇਸ ਮੌਕੇ ਗੁਰਵਿੰਦਰ ਸਿੰਘ ਸਸਕੌਰ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਵਿਚ ਹਜ਼ਾਰਾਂ ਅਸਾਮੀਆਂ ਖ਼ਾਲੀ ਹਨ। ਇਹਨਾਂ 253 ਅਧਿਆਪਕਾਂ ਨੂੰ ਉਨ੍ਹਾਂ ਖ਼ਾਲੀ ਅਸਾਮੀਆਂ ਦੇ ਤਹਿਤ ਭਰਤੀ ਕਰਕੇ ਇਹਨਾਂ ਦਾ ਰੁਜ਼ਗਾਰ ਲਗਾਤਾਰ ਜਾਰੀ ਰੱਖਿਆ ਜਾਵੇ। ਇਸ ਮੌਕੇ ਕੁਲਦੀਪ ਗਿੱਲ, ਸੰਜੀਵ ਮੋਠਾਪੁਰ, ਮਨਜੀਤ ਧਮਾਣਾ, ਹਰਪ੍ਰੀਤ ਸਿੰਘ, ਕੇਸਰ ਸਿੰਘ, ਗਿਆਨ ਚੰਦ, ਕਿਰਪਾਲ ਸਿੰਘ ਭੱਟੋ, ਵੀਰ ਸਿੰਘ ਅਨੰਦਪੁਰ ਸਾਹਿਬ, ਰਣਜੀਤ ਬਿਰਕ, ਕਰਮ ਚੰਦ, ਗੁਰਪ੍ਰੀਤ ਗਿੱਲ, ਜਸਕਰਨ ਸਿੰਘ, ਹਰਪ੍ਰੀਤ ਸਿੰਘ, ਨਿਰਮਲ ਸਿੰਘ, ਅਸ਼ੋਕ ਕੁਮਾਰ, ਗੁਰਦੀਪ ਸਿੰਘ, ਗੁਰਦਰਸ਼ਨ ਸਿੰਘ, ਹਰਸਿਮਰਨ ਸਿੰਘ, ਸ਼ਿੰਗਾਰਾ ਸਿੰਘ, ਜਸਵੀਰ ਕੌਰ, ਰਜਨੀਤ ਕੌਰ, ਹਰਪ੍ਰੀਤ ਕੌਰ, ਸੰਦੀਪ ਸਿੰਘ, ਵਿਕਾਸ ਕੁਮਾਰ, ਸਰਵਜੀਤ ਸਿੰਘ, ਹਰਭਜਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਸੰਗਰੂਰ ਰੈਲੀ ਸੰਬੰਧੀ ਕਾਂਗਰਸੀ ਵਰਕਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਸੰਗਰੂਰ ਦੀ ‘ਮਹਾਂ ਇਨਸਾਫ਼ ਰੈਲੀ’ ਲਈ ਰੂਪਨਗਰ ਜ਼ਿਲ੍ਹਾ ਕਾਂਗਰਸ ਵਲੋਂ ਲਾਮਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।