31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਨਸ਼ਿਆਂ ਵਿਰੁੱਧ ਜਾਗਰੂਕਤਾ ਲਈ 1 ਨਵੰਬਰ ਨੂੰ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਕੱਢੀ ਜਾਵੇਗੀ ਬਾਈਕ ਰੈਲੀ

ਰੂਪਨਗਰ, 30 ਅਕਤੂਬਰ (ਸਟਾਫ਼ ਰਿਪੋਰਟਰ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਇਸ ਸਮਾਜਿਕ ਬੁਰਾਈ ਤੋਂ ਦੂਰ ਰਹਿਣ ਦਾ ਸੁਨੇਹਾ ਦੇਣ ਲਈ 1 ਨਵੰਬਰ ਨੂੰ ਸਵੇਰੇ 10 ਵਜੇ ਸਕੂਲ ਆਫ਼ ਐਮੀਨੈਂਸ (ਲੜਕੀਆਂ), ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਵਿਸ਼ਾਲ ਬਾਈਕ ਰੈਲੀ ਕੱਢੀ ਜਾਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਰੈਲੀ ਦੇ ਸੁਚਾਰੂ ਸੰਚਾਲਨ ਲਈ ਸੁਰੱਖਿਆ ਤੇ ਆਵਾਜਾਈ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਅਜੀਤ ਡੈਸਕ 31-10-2026
ਰੂਪਨਗਰ, 30 ਅਕਤੂਬਰ (ਸਟਾਫ਼ ਰਿਪੋਰਟਰ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਇਸ ਸਮਾਜਿਕ ਬੁਰਾਈ ਤੋਂ ਦੂਰ ਰਹਿਣ ਦਾ ਸੁਨੇਹਾ ਦੇਣ ਲਈ 1 ਨਵੰਬਰ ਨੂੰ ਸਵੇਰੇ 10 ਵਜੇ ਸਕੂਲ ਆਫ਼ ਐਮੀਨੈਂਸ (ਲੜਕੀਆਂ), ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਵਿਸ਼ਾਲ ਬਾਈਕ ਰੈਲੀ ਕੱਢੀ ਜਾਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਰੈਲੀ ਦੇ ਸੁਚਾਰੂ ਸੰਚਾਲਨ ਲਈ ਸੁਰੱਖਿਆ ਤੇ ਆਵਾਜਾਈ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੌਜਵਾਨਾਂ ਨੂੰ ਇਸ ਜਾਗਰੂਕਤਾ ਮੁਹਿੰਮ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਰੈਲੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਅਰਦਾਸ ਉਪਰੰਤ ਮੁੱਖ ਬਾਜ਼ਾਰ, ਭੂਰੜੇ ਚੌਕ, ਬੇਲਾ, ਜਗਤਪੁਰ, ਮਾਹਲਾਂ, ਗੁਰਦੁਆਰਾ ਮੀਰੀ ਪੀਰੀ ਪਾਤਿਸ਼ਾਹੀ ਛੇਵੀਂ ਝੱਲੀਆਂ ਅਤੇ ਖੈਰਾਬਾਦ ਸਮੇਤ ਵੱਖ-ਵੱਖ ਸਥਾਨਾਂ ਤੋਂ ਹੁੰਦੀ ਹੋਈ ਰੂਪਨਗਰ ਦੇ ਭਗਤ ਸਿੰਘ ਚੌਕ ਵਿਖੇ ਸਮਾਪਤ ਹੋਵੇਗੀ। ਚਾਹਵਾਨ ਨੌਜਵਾਨ ਰੈਲੀ ਵਾਲੇ ਸਥਾਨ ’ਤੇ ਪਹੁੰਚ ਕੇ ਜਾਂ ਆਨਲਾਈਨ ਰਜਿਸਟਰੇਸ਼ਨ ਲਿੰਕ ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਐੱਸ.ਪੀ. ਹੈਡਕੁਆਰਟਰ, ਐੱਸ.ਡੀ.ਐੱਮ. ਰੂਪਨਗਰ, ਐੱਸ.ਡੀ.ਐੱਮ. ਸ੍ਰੀ ਚਮਕੌਰ ਸਾਹਿਬ, ਐੱਸ.ਡੀ.ਐੱਮ. ਨੰਗਲ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ਦੇ ਵਿਦਿਆਰਥੀਆਂ ਨੇ ‘ਅੰਤਰ-ਸਕੂਲ ਯੁਵਕ ਮੇਲਾ’ ਵਿਚ ਮਾਰੀਆਂ ਮੱਲਾਂ ਅਗਲੀ ਖ਼ਬਰ ਨਾਜਾਇਜ਼ ਮਾਈਨਿੰਗ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਏ ਸਰਕਾਰ-ਸੁਖਦੇਵ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।