31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਅੰਤਰ-ਸਕੂਲ ਮੁਕਾਬਲਿਆਂ ’ਚ ਸੰਤ ਕਰਮ ਸਿੰਘ ਅਕੈਡਮੀ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਰੂਪਨਗਰ, 30 ਅਕਤੂਬਰ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਅੰਤਰ-ਸਕੂਲ ਮੁਕਾਬਲਿਆਂ ਵਿਚ ਸੰਤ ਕਰਮ ਸਿੰਘ ਅਕੈਡਮੀ, ਸ਼ਾਮਪੁਰਾ ਦੇ ਵਿਦਿਆਰਥੀਆਂ ਨੇ ਕਈ ਪੁਜ਼ੀਸ਼ਨਾਂ ਹਾਸਲ ਕਰਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ। ਮੁਕਾਬਲਿਆਂ ਵਿਚ ਸੁੰਦਰ ਲਿਖਾਈ, ਸ਼ੁੱਧ ਗੁਰਬਾਣੀ, ਦਸਤਾਰ ਸਜਾਉਣ, ਭਾਸ਼ਣ ਅਤੇ ਕਵਿਤਾ ਦੇ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 31-10-2026
ਰੂਪਨਗਰ, 30 ਅਕਤੂਬਰ (ਸਤਨਾਮ ਸਿੰਘ ਸੱਤੀ)-ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਅੰਤਰ-ਸਕੂਲ ਮੁਕਾਬਲਿਆਂ ਵਿਚ ਸੰਤ ਕਰਮ ਸਿੰਘ ਅਕੈਡਮੀ, ਸ਼ਾਮਪੁਰਾ ਦੇ ਵਿਦਿਆਰਥੀਆਂ ਨੇ ਕਈ ਪੁਜ਼ੀਸ਼ਨਾਂ ਹਾਸਲ ਕਰਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ। ਮੁਕਾਬਲਿਆਂ ਵਿਚ ਸੁੰਦਰ ਲਿਖਾਈ, ਸ਼ੁੱਧ ਗੁਰਬਾਣੀ, ਦਸਤਾਰ ਸਜਾਉਣ, ਭਾਸ਼ਣ ਅਤੇ ਕਵਿਤਾ ਦੇ ਮੁਕਾਬਲੇ ਕਰਵਾਏ ਗਏ। ਨਤੀਜਿਆਂ ਅਨੁਸਾਰ ਗੁਰਲੀਨ ਕੌਰ ਨੇ ਸ਼ੁੱਧ ਗੁਰਬਾਣੀ ਵਿਚ ਪਹਿਲਾ ਅਤੇ ਨਿਤਜਪਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਅਰਸ਼ਦੀਪ ਕੌਰ ਨੇ ਭਾਸ਼ਣ ਅਤੇ ਮੰਨਤਵੀਰ ਸਿੰਘ ਨੇ ਕਵਿਤਾ ਮੁਕਾਬਲੇ ਵਿਚ ਪਹਿਲਾ, ਜਦਕਿ ਹਰਮਨਜੋਤ ਸਿੰਘ ਨੇ ਦਸਤਾਰ ਸਜਾਉਣ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਮੈਨੇਜਮੈਂਟ ਦੇ ਸੁਰਜਨ ਸਿੰਘ ਅਤੇ ਜੁਝਾਰ ਸਿੰਘ ਤੇ ਪ੍ਰਿੰਸੀਪਲ ਸਤਪਾਲ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਸੰਤ ਬਾਬਾ ਮਾਨ ਸਿੰਘ ਜੀ ਦੇ ਆਸ਼ੀਰਵਾਦ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਅੱਗੇ ਵੀ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਐਂਟੀ ਕੁਰੱਪਸ਼ਨ ਐਂਟੀ ਕ੍ਰਾਈਮ ਫਾਊਂਡੇਸ਼ਨ ਵਲੋਂ ਮਾਤਾ ਸਤਿਆ ਦੇਵੀ ਬਿਰਧ ਆਸ਼ਰਮ ਵਿਖੇ ਲਗਾਇਆ ਵਿਸ਼ਾਲ ਮੈਡੀਕਲ ਕੈਂਪ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।