01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸੀ . ਜੀ . ਸੀ . ਯੂਨੀਵਰਸਿਟੀ ਦੇ ਸਟਾਰਟਅੱਪ ਮੁਕਾਬਲੇ ਵਿਚ ਯਾਨਾ ਮਲਹੋਤਰਾ ਨੇ ਹਾਸਿਲ ਕੀਤਾ ਪਹਿਲਾ ਸਥਾਨ ਇਕਲੌਤੀ ਸਕੂਲੀ ਵਿਦਿਆਰਥਣ ਵਜੋਂ ਦੇਸ਼ ਭਰ ਦੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਪਛਾੜਿਆ ਸੰਤ ਕਰਮ ਸਿੰਘ ਅਕੈਡਮੀ ਦਾ ਨਾਮ ਕੀਤਾ ਰੌਸ਼ਨ

ਰੂਪਨਗਰ, 31 ਅਕਤੂਬਰ (ਸਤਨਾਮ ਸਿੰਘ ਸੱਤੀ)-ਸੰਤ ਕਰਮ ਸਿੰਘ ਅਕੈਡਮੀ, ਸ਼ਾਮਪੁਰਾ ਦੀ ਬਾਰ੍ਹਵੀਂ ਜਮਾਤ (ਕਾਮਰਸ) ਦੀ ਵਿਦਿਆਰਥਣ ਯਾਨਾ ਮਲਹੋਤਰਾ ਨੇ ਸੀ. ਜੀ.

ਮਾਪਿਆਂ ਅਤੇ ਅਧਿਆਪਕਾਂ ਨਾਲ ਸੰਤ ਕਰਮ ਸਿੰਘ ਅਕੈਡਮੀ ਦੀ ਵਿਦਿਆਰਥਣ ਯਾਨਾ ਮਲਹੋਤਰਾ। 01-11-2026
ਰੂਪਨਗਰ, 31 ਅਕਤੂਬਰ (ਸਤਨਾਮ ਸਿੰਘ ਸੱਤੀ)-ਸੰਤ ਕਰਮ ਸਿੰਘ ਅਕੈਡਮੀ, ਸ਼ਾਮਪੁਰਾ ਦੀ ਬਾਰ੍ਹਵੀਂ ਜਮਾਤ (ਕਾਮਰਸ) ਦੀ ਵਿਦਿਆਰਥਣ ਯਾਨਾ ਮਲਹੋਤਰਾ ਨੇ ਸੀ.ਜੀ.ਸੀ. ਯੂਨੀਵਰਸਿਟੀ, ਮੋਹਾਲੀ ਵਿਖੇ ਕਰਵਾਏ ਗਏ ਸਟਾਰਟਅੱਪ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਅਕੈਡਮੀ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਯਾਨਾ ਮਲਹੋਤਰਾ ਨੇ 28 ਅਤੇ 29 ਅਕਤੂਬਰ ਨੂੰ ਕਰਵਾਏ ਗਏ ’ਆਵਿਸਕਾਰ-2026 – ਭਾਰਤ ਲਈ ਨਕਲੀ ਬੁੱਧੀ ਸੰਮੇਲਨ’ ਵਿਚ ਭਾਗ ਲੈਂਦਿਆਂ ਆਪਣੀ ਸਿਰਜਣਾਤਮਕ ਸੋਚ, ਪ੍ਰਤਿਭਾ ਅਤੇ ਉੱਦਮੀ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿਚ ਦੇਸ਼ ਭਰ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਆਪਣੇ ਨਵੇਂ ਕਾਰੋਬਾਰੀ ਵਿਚਾਰ ਅਤੇ ਨਵੇਂ ਉੱਦਮਾਂ ਦੀਆਂ ਯੋਜਨਾਵਾਂ ਪੇਸ਼ ਕੀਤੀਆਂ। ਖ਼ਾਸ ਗੱਲ ਇਹ ਰਹੀ ਕਿ ਯਾਨਾ ਇਸ ਮੁਕਾਬਲੇ ਵਿਚ ਭਾਗ ਲੈਣ ਵਾਲੀ ਇਕਲੌਤੀ ਸਕੂਲੀ ਵਿਦਿਆਰਥਣ ਸੀ ਅਤੇ ਉਸ ਨੇ ਕਾਲਜ ਪੱਧਰ ਦੇ ਮੁਕਾਬਲੇਬਾਜ਼ਾਂ ਵਿਚਕਾਰ ਪਹਿਲਾ ਸਥਾਨ ਹਾਸਲ ਕੀਤਾ। ਯਾਨਾ ਦੀ ਇਸ ਪ੍ਰਾਪਤੀ ’ਤੇ ਅਕੈਡਮੀ ਦੇ ਪ੍ਰਿੰਸੀਪਲ ਅਤੇ ਪ੍ਰਬੰਧਕ ਕਮੇਟੀ ਨੇ ਉਸ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਉਸ ਦੀ ਮਿਹਨਤ, ਲਗਨ ਅਤੇ ਨਵੀਆਂ ਸੰਭਾਵਨਾਵਾਂ ਪ੍ਰਤੀ ਰੁਚੀ ਦਾ ਪ੍ਰਮਾਣ ਹੈ। ਉਨ੍ਹਾਂ ਯਾਨਾ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਨਵੀਆਂ ਖੋਜਾਂ, ਨਕਲੀ ਬੁੱਧੀ ਤਕਨਾਲੋਜੀ ਅਤੇ ਉੱਦਮਤਾ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਨਗੀਆਂ।
ਪਿਛਲੀ ਖ਼ਬਰ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸਹਿਕਾਰੀ ਸੁਸਾਇਟੀਆਂ ਸਬੰਧੀ ਨਵੀਂ ਨੀਤੀ ਵਿਰੁੱਧ 2 ਨਵੰਬਰ ਨੂੰ ਡੀ . ਸੀ . ਦਫ਼ਤਰ ਅੱਗੇ ਧਰਨਾ ਦੇਣਗੇ ਕਿਸਾਨ ਸੰਯੁਕਤ ਕਿਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।