ਕਰਵਾਇਆ ਵਿਦਿਆਰਥੀਆਂ ਨੂੰ ਪੋਕਸੋ ਐਕਟ-2012 ਅਤੇ ਮੁਫ਼ਤ ਕਾਨੂੰਨੀ ਸਹੂਲਤਾਂ ਬਾਰੇ ਕੀਤਾ ਜਾਗਰੂਕ
ਸ੍ਰੀ ਅਨੰਦਪੁਰ ਸਾਹਿਬ, 31 ਅਕਤੂਬਰ (ਕਰਨੈਲ ਸਿੰਘ)-ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਦੀ ਸੁਰੱਖਿਆ, ਅਧਿਕਾਰਾਂ ਅਤੇ ਕਾਨੂੰਨੀ ਜਾਗਰੂਕਤਾ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਮੁਹਿੰਮ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਜੁਡੀਸ਼ੀਅਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਵਿਸ਼ਵਜੋਤੀ, ਐਡਵੋਕੇਟ ਸੰਜੇ ਸੈਣੀ ਅਤੇ ਪੈਰਾ ਲੀਗਲ ਵਲੰਟੀਅਰ ਗੁਰੂ ਪ੍ਰਸ਼ਾਦ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਸ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਮੁਹਿੰਮ’ ਤਹਿਤ ਜੁਡੀਸ਼ੀਅਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਵਿਸ਼ਵਜੋਤੀ ਵਿਦਿਆਰਥੀ ਨੂੰ ਕਾਨੂੰਨ ਸਬੰਧੀ ਜਾਗਰੂਕ ਕਰਦੇ ਮੈਡਮ ਵਿਸ਼ਵਜੋਤੀ ਅਤੇ ਹੋਰ ਦੀ ਤਸਵੀਰ।
01-11-2026
ਸ੍ਰੀ ਅਨੰਦਪੁਰ ਸਾਹਿਬ, 31 ਅਕਤੂਬਰ (ਕਰਨੈਲ ਸਿੰਘ)-ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਦੀ ਸੁਰੱਖਿਆ, ਅਧਿਕਾਰਾਂ ਅਤੇ ਕਾਨੂੰਨੀ ਜਾਗਰੂਕਤਾ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਲਾਹ ਵਿਖੇ ‘ਸੁਰੱਖਿਅਤ ਬਚਪਨ ਮੁਹਿੰਮ’ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਜੁਡੀਸ਼ੀਅਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਵਿਸ਼ਵਜੋਤੀ, ਐਡਵੋਕੇਟ ਸੰਜੇ ਸੈਣੀ ਅਤੇ ਪੈਰਾ ਲੀਗਲ ਵਲੰਟੀਅਰ ਗੁਰੂ ਪ੍ਰਸ਼ਾਦ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ, ਬੱਚਿਆਂ ਦੀ ਸੁਰੱਖਿਆ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜੁਡੀਸ਼ੀਅਲ ਮੈਜਿਸਟਰੇਟ ਵਿਸ਼ਵਜੋਤੀ ਨੇ ਪੋਕਸੋ ਐਕਟ-2012 (ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਸਬੰਧੀ ਕਾਨੂੰਨ) ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਕਾਨੂੰਨ ਤਹਿਤ ਬੱਚਿਆਂ ਨੂੰ ਜਿਨਸੀ ਸ਼ੋਸ਼ਣ ਤੋਂ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ ਅਤੇ ਅਜਿਹੇ ਅਪਰਾਧਾਂ ਵਿਰੁੱਧ ਸਖ਼ਤ ਕਾਨੂੰਨੀ ਵਿਵਸਥਾਵਾਂ ਮੌਜੂਦ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਰਹਿਣ, ਕਿਸੇ ਵੀ ਅਣਸੁਖਾਵੀਂ ਘਟਨਾ ਬਾਰੇ ਬਿਨਾਂ ਡਰ ਆਪਣੇ ਮਾਪਿਆਂ ਜਾਂ ਭਰੋਸੇਯੋਗ ਅਧਿਆਪਕਾਂ ਨੂੰ ਜਾਣਕਾਰੀ ਦੇਣ ਅਤੇ ਮਜ਼ਬੂਤ ਇੱਛਾ ਸ਼ਕਤੀ ਨਾਲ ਪੜ੍ਹਾਈ ਕਰਕੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਐਡਵੋਕੇਟ ਸੰਜੇ ਸੈਣੀ ਨੇ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਮੁਫ਼ਤ ਕਾਨੂੰਨੀ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਮਾਜ ’ਚ ਜਿਨਸੀ ਸ਼ੋਸ਼ਣ ਇੱਕ ਗੰਭੀਰ ਅਪਰਾਧ ਹੈ, ਜਿਸ ਵਿਰੁੱਧ ਸਾਰਿਆਂ ਨੂੰ ਇਕਜੁੱਟ ਹੋ ਕੇ ਆਵਾਜ਼ ਉਠਾਉਣੀ ਚਾਹੀਦੀ ਹੈ। ਬਲਵਿੰਦਰ ਸਿੰਘ ਨੇ ਸਮੂਹ ਮਹਿਮਾਨਾਂ ਦਾ ਸਕੂਲ ਪਹੁੰਚਣ ਅਤੇ ਵਿਦਿਆਰਥੀਆਂ ਨੂੰ ਕੀਮਤੀ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਲੈਕ. ਮਨਜੀਤ ਕੌਰ, ਵਿਪਨ ਕੁਮਾਰ, ਗੁਰਦਰਸ਼ਨ ਸਿੰਘ, ਅਤਿੰਦਰ ਪਾਲ, ਪਰਵੀਨ ਕੁਮਾਰੀ ਅਤੇ ਮਿਹਰਬਾਨ ਸਿੰਘ ਸਮੇਤ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।