02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਬਰਿੰਦਰ ਢਿੱਲੋਂ ਵਲੋਂ ਦਲਿਤ ਸਮਾਜ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣਾ ਮੰਦਭਾਗਾ-ਭਾਈ ਦਲਵੀਰ ਸਿੰਘ ਜਟਾਣਾ

ਰੂਪਨਗਰ, 1 ਨਵੰਬਰ (ਸਤਨਾਮ ਸਿੰਘ ਸੱਤੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਆਗੂ ਭਾਈ ਦਲਵੀਰ ਸਿੰਘ ਜਟਾਣਾ ਨੇ ਕਾਂਗਰਸੀ ਆਗੂ ਬਰਿੰਦਰ ਢਿੱਲੋਂ ਵਲੋਂ ਦਲਿਤ ਸਮਾਜ ਪ੍ਰਤੀ ਕਥਿਤ ਤੌਰ ’ਤੇ ਅਪਮਾਨਜਨਕ ਸ਼ਬਦਾਵਲੀ ਵਰਤਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦਲਿਤ ਸਮਾਜ ਦੇ ਸਨਮਾਨ ਤੇ ਸਵੈਮਾਣ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਅਜੀਤ ਡੈਸਕ 02-11-2026
ਰੂਪਨਗਰ, 1 ਨਵੰਬਰ (ਸਤਨਾਮ ਸਿੰਘ ਸੱਤੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਆਗੂ ਭਾਈ ਦਲਵੀਰ ਸਿੰਘ ਜਟਾਣਾ ਨੇ ਕਾਂਗਰਸੀ ਆਗੂ ਬਰਿੰਦਰ ਢਿੱਲੋਂ ਵਲੋਂ ਦਲਿਤ ਸਮਾਜ ਪ੍ਰਤੀ ਕਥਿਤ ਤੌਰ ’ਤੇ ਅਪਮਾਨਜਨਕ ਸ਼ਬਦਾਵਲੀ ਵਰਤਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦਲਿਤ ਸਮਾਜ ਦੇ ਸਨਮਾਨ ਤੇ ਸਵੈਮਾਣ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਲਿਤ ਸਮਾਜ ਨਾਲ ਸੰਬੰਧਿਤ ਇਕ ਕਾਂਗਰਸੀ ਆਗੂ ਨਾਲ ਕਥਿਤ ਦੁਰਵਿਹਾਰ, ਜਾਤੀ ਸੂਚਕ ਸ਼ਬਦਾਵਲੀ ਤੇ ਹੱਥੋਪਾਈ ਦੀ ਘਟਨਾ ਮੰਦਭਾਗੀ ਹੈ, ਜਿਸ ਕਾਰਨ ਸਮਾਜ ਵਿਚ ਰੋਸ ਪਾਇਆ ਜਾ ਰਿਹਾ ਹੈ। ਭਾਈ ਜਟਾਣਾ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧਿਤ ਵਿਅਕਤੀ ਵਲੋਂ ਜਾਤੀ ਦੇ ਆਧਾਰ ’ਤੇ ਦੁਰਵਿਹਾਰ ਕਰਨਾ ਨਿੰਦਣਯੋਗ ਹੈ। ਉਨ੍ਹਾਂ ਸਮੂਹ ਦਲਿਤ ਭਾਈਚਾਰੇ ਨੂੰ ਆਪਣੇ ਸਨਮਾਨ ਅਤੇ ਹੱਕਾਂ ਦੀ ਰਾਖੀ ਲਈ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਮਾਜ ਵਿਚ ਹਰ ਵਰਗ ਨੂੰ ਬਰਾਬਰ ਸਨਮਾਨ ਮਿਲਣਾ ਚਾਹੀਦਾ ਹੈ। 01 ਆਰਪੀਆਰ09
ਪਿਛਲੀ ਖ਼ਬਰ 500 ਤੋਂ ਵੱਧ ਨੌਜਵਾਨਾਂ ਨੇ ਲਿਆ ਹਿੱਸਾ , ਵਿਧਾਇਕ ਦਿਨੇਸ਼ ਚੱਢਾ ਨੇ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ... ਅਗਲੀ ਖ਼ਬਰ ਸ਼ੈਲਟਰ ਚੈਰੀਟੇਬਲ ਟਰੱਸਟ ਵਲੋਂ ਹੈਡਰਸਨ ਸਕੂਲ ਖਰੜ ਵਿਖੇ ਵਿਦਿਆਰਥੀਆਂ ਦੀ ਸਹੂਲਤ ਲਈ ਪਖਾਨਿਆਂ ਦੀ ਉਸਾਰੀ ਦਾ ਕੰਮ ਸ਼ੁਰੂ-ਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।