ਸਿੱਧ ਬਾਬਾ ਚਾਨੋ ਦੇ ਅਸਥਾਨ ’ਤੇ ਨਤਮਸਤਕ ਹੋਏ ਗੌਰਵ ਰਾਣਾ
ਕਾਹਨਪੁਰ ਖੂਹੀ, 2 ਨਵੰਬਰ (ਗੁਰਬੀਰ ਸਿੰਘ ਵਾਲੀਆ)-ਨੂਰਪੁਰ ਬੇਦੀ ਇਲਾਕੇ ਦੇ ਇਤਿਹਾਸਕ ਤੇ ਪ੍ਰਸਿੱਧ ਧਾਰਮਿਕ ਅਸਥਾਨ ਸਿੱਧ ਬਾਬਾ ਚਾਨੋ ਤੇ ਬਾਬਾ ਬਲੀ ਪਾਤਸ਼ਾਹ ਜੀ ਦੇ ਦਰਬਾਰ ਵਿਖੇ ਪੰਜਾਬ ਸਾਂਝੀਵਾਲਤਾ ਦਲ ਦੇ ਰੂਪਨਗਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਗੌਰਵ ਰਾਣਾ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਮੱਥਾ ਟੇਕਣ ਉਪਰੰਤ ਦਰਬਾਰ ਦੇ ਪ੍ਰਬੰਧਕਾਂ ਵਲੋਂ ਗੌਰਵ ਰਾਣਾ ਤੇ ਉਨ੍ਹਾਂ ਦੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ।
ਕਾਹਨਪੁਰ ਖੂਹੀ, 2 ਨਵੰਬਰ (ਗੁਰਬੀਰ ਸਿੰਘ ਵਾਲੀਆ)-ਨੂਰਪੁਰ ਬੇਦੀ ਇਲਾਕੇ ਦੇ ਇਤਿਹਾਸਕ ਤੇ ਪ੍ਰਸਿੱਧ ਧਾਰਮਿਕ ਅਸਥਾਨ ਸਿੱਧ ਬਾਬਾ ਚਾਨੋ ਤੇ ਬਾਬਾ ਬਲੀ ਪਾਤਸ਼ਾਹ ਜੀ ਦੇ ਦਰਬਾਰ ਵਿਖੇ ਪੰਜਾਬ ਸਾਂਝੀਵਾਲਤਾ ਦਲ ਦੇ ਰੂਪਨਗਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਗੌਰਵ ਰਾਣਾ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਮੱਥਾ ਟੇਕਣ ਉਪਰੰਤ ਦਰਬਾਰ ਦੇ ਪ੍ਰਬੰਧਕਾਂ ਵਲੋਂ ਗੌਰਵ ਰਾਣਾ ਤੇ ਉਨ੍ਹਾਂ ਦੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ। ਬਾਬਾ ਅਜੇ ਸਰਕਾਰ ਅਤੇ ਬਾਬਾ ਵਿਜੇ ਸਰਕਾਰ ਵਲੋਂ ਇਲਾਕੇ ਦੀ ਸੁੱਖ-ਸ਼ਾਂਤੀ, ਤਰੱਕੀ ਅਤੇ ਗੌਰਵ ਰਾਣਾ ਵਲੋਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਸਫ਼ਲਤਾ ਤੇ ਭਵਿੱਖ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਦੌਰਾਨ ਬਾਬਾ ਅਜੇ ਸਰਕਾਰ, ਬਾਬਾ ਵਿਜੇ ਸਰਕਾਰ ਅਤੇ ਹੋਰ ਪ੍ਰਬੰਧਕਾਂ ਵਲੋਂ ਗੌਰਵ ਰਾਣਾ ਤੇ ਉਨ੍ਹਾਂ ਦੇ ਸਾਥੀਆਂ ਨੂੰ ਦੁਸ਼ਾਲੇ ਭੇਟ ਕਰਕੇ ਸਨਮਾਨਿਤ ਕੀਤਾ ਤੇ ਆਸ਼ੀਰਵਾਦ ਦਿੱਤਾ। ਇਸ ਮੌਕੇ ਗੌਰਵ ਰਾਣਾ ਨੇ ਕਿਹਾ ਕਿ ਸਿੱਧ ਬਾਬਾ ਚਾਨੋ ਦਾ ਇਹ ਅਸਥਾਨ ਬਹੁਤ ਵੱਡੀ ਧਾਰਮਿਕ ਮਾਨਤਾ ਰੱਖਦਾ ਹੈ। ਇੱਥੇ ਇਲਾਕੇ ਸਮੇਤ ਪੰਜਾਬ, ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤ ਨਤਮਸਤਕ ਹੋਣ ਲਈ ਪਹੁੰਚਦੀ ਹੈ। ਇਸ ਅਸਥਾਨ ਤੋਂ ਜੀਵ-ਜੰਤੂਆਂ ਤੇ ਦੁਧਾਰੂ ਪਸ਼ੂਆਂ ਦੀ ਸੁੱਖ-ਸੁਰੱਖਿਆ ਲਈ ਵੀ ਸੰਗਤ ਆਸ਼ੀਰਵਾਦ ਪ੍ਰਾਪਤ ਕਰਦੀ ਹੈ। ਉਨ੍ਹਾਂ ਕਿਹਾ ਕਿ ਉਹ ਧਾਰਮਿਕ ਅਸਥਾਨਾਂ ਦੀ ਸੇਵਾ ਤੇ ਸਮਾਜਿਕ ਤੇ ਧਾਰਮਿਕ ਕਾਰਜਾਂ ਵਿਚ ਹਮੇਸ਼ਾ ਮੋਹਰੀ ਰਹਿਣ ਲਈ ਵਚਨਬੱਧ ਹਨ। ਇਸ ਦੇ ਨਾਲ ਹੀ ਪੰਜਾਬ ਦੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਅਤੇ ਲੋਕਾਂ ਦੀ ਭਲਾਈ ਲਈ ਵੀ ਪੂਰੀ ਦ੍ਰਿੜ੍ਹਤਾ ਨਾਲ ਯਤਨਸ਼ੀਲ ਹਨ।