ਸ੍ਰੀ ਅਨੰਦਪੁਰ ਸਾਹਿਬ, 3 ਨਵੰਬਰ (ਜੇ. ਐਸ. ਨਿੱਕੂਵਾਲ)-ਖ਼ਾਲਸਾ ਪੰਥ ਦੀ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ’ਤੇ ਪਿੰਡ ਸੱਧੇਵਾਲ ਤੇ ਮਾਂਗੇਵਾਲ ਬਾਗ਼ ਦੀ ਸੰਗਤ ਵਲੋਂ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ, ਜਿਸ ਵਿਚ ਸਾਰਿਆਂ ਤੋਂ ਪਹਿਲਾ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਮਾਤਾ ਸਾਹਿਬ ਕੌਰ ਜੀ ਦੇ ਜੀਵਨ ’ਤੇ ਚਾਨਣਾ ਪਾਉਂਦੇ ਹੋਏ ਸੰਗਤ ਨੂੰ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਵੱਖ ਰਾਗੀ-ਢਾਡੀ ਜਥਿਆਂ ਤੋਂ ਇਲਾਵਾ ਬਾਬਾ ਪਿਆਰਾ ਸਿੰਘ ਸਰਥਲੀ ਵਾਲਿਆਂ ਵਲੋਂ ਸੰਗਤ ਨੂੰ ਇਲਾਹੀ ਬਾਣੀ ਨਾਲ ਜੋੜਿਆ ਜਦਕਿ ਕਿ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਗੁਰਦਿਆਲ ਸਿੰਘ ਵਲੋਂ ਸਾਰੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਐਡ. ਹਰਦੇਵ ਸਿੰਘ, ਭਾਈ ਸਰਬਜੀਤ ਸਿੰਘ ਖਡੂਰ ਸਾਹਿਬ, ਮੈਨੇਜਰ ਅਮਰਜੀਤ ਸਿੰਘ ਜਿੰਦਵੜੀ, ਉਂਕਾਰ ਸਿੰਘ, ਕੇਵਲ ਸਿੰਘ , ਅੰਮ੍ਰਿਤਪਾਲ ਸਿੰਘ, ਤੇਜਿੰਦਰ ਸਿੰਘ, ਹਰਮਿੰਦਰ ਸਿੰਘ, ਕੇਸਰ ਸਿੰਘ, ਗੁਰਮੇਲ ਸਿੰਘ, ਬਲਰਾਜ ਸਿੰਘ, ਪਰਮਿੰਦਰ ਸਿੰਘ, ਗੁਰਮੁਖ ਸਿੰਘ, ਜੋਬਨ ਸਿੰਘ, ਕੁਲਵੰਤ ਸਿੰਘ, ਮਨਵੀਰ ਸਿੰਘ, ਰਣਜੀਤ ਸਿੰਘ, ਗੁਰਨੇਕ ਸਿੰਘ, ਪ੍ਰਗਟ ਸਿੰਘ, ਸਤਵੀਰ ਸਿੰਘ, ਸੁਭਨੀਤ ਸਿੰਘ, ਜੰਗ ਸਿੰਘ, ਦਰਸ਼ਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।