04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਵਿਧਾਇਕ ਦਿਨੇਸ਼ ਚੱਢਾ ਤੇ ਮੈਡਮ ਨੀਸ਼ਾ ਚੱਢਾ ਵਲੋਂ ਸਖ਼ੀਆਂ ਨਾਲ ਮੀਟਿੰਗ

ਘਨੌਲੀ, 3 ਨਵੰਬਰ (ਜਸਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਤੇ ਉਨ੍ਹਾਂ ਦੀ ਧਰਮ ਪਤਨੀ ਮੈਡਮ ਨੀਸ਼ਾ ਚੱਢਾ ਵਲੋਂ ਘਨੌਲੀ ਖੇਤਰ ਦੇ ਵੱਖ-ਵੱਖ ਪਿੰਡਾਂ ਦੀਆਂ ਸਖ਼ੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸਖ਼ੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੇ ਲੋਕ ਹਿਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਪਿੰਡ ਪੱਧਰ ’ਤੇ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ।

ਅਜੀਤ ਡੈਸਕ 04-11-2026
ਘਨੌਲੀ, 3 ਨਵੰਬਰ (ਜਸਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਤੇ ਉਨ੍ਹਾਂ ਦੀ ਧਰਮ ਪਤਨੀ ਮੈਡਮ ਨੀਸ਼ਾ ਚੱਢਾ ਵਲੋਂ ਘਨੌਲੀ ਖੇਤਰ ਦੇ ਵੱਖ-ਵੱਖ ਪਿੰਡਾਂ ਦੀਆਂ ਸਖ਼ੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸਖ਼ੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੇ ਲੋਕ ਹਿਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਪਿੰਡ ਪੱਧਰ ’ਤੇ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ, ਬੁਨਿਆਦੀ ਢਾਂਚੇ ਅਤੇ ਆਮ ਲੋਕਾਂ ਦੀ ਸਹੂਲਤ ਲਈ ਕਈ ਅਹਿਮ ਕਦਮ ਚੁੱਕੇ ਗਏ ਹਨ। ਇਨ੍ਹਾਂ ਲੋਕ ਪੱਖੀ ਫ਼ੈਸਲਿਆਂ ਤੇ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਖ਼ੀਆਂ ਪਿੰਡਾਂ ਵਿਚ ਲੋਕਾਂ ਨਾਲ ਸਿੱਧਾ ਜੁੜੀਆਂ ਹੋਈਆਂ ਹਨ ਅਤੇ ਸਰਕਾਰ ਦੀਆਂ ਸਕੀਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਸਾਰਿਆਂ ਨੂੰ ਇਸ ਮੁਹਿੰਮ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇਸ ਮੌਕੇ ਮੈਡਮ ਨੀਸ਼ਾ ਚੱਢਾ ਨੇ ਕਿਹਾ ਕਿ ਔਰਤਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਜਦੋਂ ਔਰਤਾਂ ਕਿਸੇ ਸਮਾਜਿਕ ਜਾਂ ਲੋਕ ਭਲਾਈ ਮੁਹਿੰਮ ਨਾਲ ਜੁੜਦੀਆਂ ਹਨ ਤਾਂ ਉਸ ਦਾ ਪ੍ਰਭਾਵ ਘਰ-ਘਰ ਤੱਕ ਪਹੁੰਚਦਾ ਹੈ। ਉਨ੍ਹਾਂ ਕਿਹਾ ਕਿ ਸਖ਼ੀਆਂ ਪਿੰਡਾਂ ਵਿਚ ਜਾ ਕੇ ਔਰਤਾਂ ਅਤੇ ਪਰਿਵਾਰਾਂ ਨੂੰ ਸਰਕਾਰੀ ਯੋਜਨਾਵਾਂ ਦੀ ਸਹੀ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣਨ ਤੇ ਸੰਬੰਧਿਤ ਅਧਿਕਾਰੀਆਂ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਨਾ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਹਰ ਵਰਗ ਨੂੰ ਜਾਣੂ ਕਰਵਾਉਣਾ ਹੈ। ਮੀਟਿੰਗ ਦੌਰਾਨ ਸਖ਼ੀਆਂ ਨੇ ਵੀ ਇਸ ਮੁਹਿੰਮ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਆਪਣਾ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਪਿਛਲੀ ਖ਼ਬਰ ਕਾਰਗਿਲ ਸ਼ਹੀਦ ਨਿਰੰਜਣ ਸਿੰਘ ਬਾੜੀਆਂ ਦੀ 28ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਸਕੂਲ ਕਾਂਗੜ ਵਿਖੇ ਈ-ਵੇਸਟ ਜਾਗਰੂਕਤਾ ਤਹਿਤ ਕੁਇਜ਼ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।