06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਵਿਖੇ ਜਨਗਣਨਾ ਸੰਬੰਧੀ ਜਾਗਰੂਕਤਾ ਸਟਾਲ ਲਗਾਇਆ

ਐੱਸ. ਏ.

ਅਜੀਤ ਡੈਸਕ 06-11-2026
ਐੱਸ. ਏ. ਐੱਸ. ਨਗਰ, 5 ਨਵੰਬਰ (ਪ੍ਰੋ. ਅਵਤਾਰ ਸਿੰਘ)-ਜਨਗਣਨਾ ਵਿਭਾਗ ਪੰਜਾਬ ਵਲੋਂ 4 ਤੇ 5 ਨਵੰਬਰ ਨੂੰ ਮੁਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਵਿਖੇ ਜਨਗਣਨਾ-2027 ਸੰਬੰਧੀ ਦੋ ਰੋਜ਼ਾ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੌਕੇ ਜਾਗਰੂਕਤਾ ਸਟਾਲ ਦਾ ਉਦਘਾਟਨ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਜਨਗਣਨਾ ਅਫ਼ਸਰ ਕੋਮਲ ਮਿੱਤਲ ਨੇ ਕੀਤਾ। ਉਦਘਾਟਨੀ ਸਮਾਗਮ ‘ਚ ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ ਵੀ ਆਪਣੀ ਜਨਗਣਨਾ ਟੀਮ ਦੇ ਮੈਂਬਰਾਂ ਸਮੇਤ ਸ਼ਾਮਿਲ ਹੋਏ। ਇਹ ਸਟਾਲ ਪੰਜਾਬ ਸਰਕਾਰ ਦੇ ‘ਇੰਡੀਆ ਕਾ ਗੇਮ’ ਪ੍ਰੋਗਰਾਮ ਤਹਿਤ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੇ ਹਾਕੀ ਮੈਚਾਂ ਦੌਰਾਨ ਲਗਾਈ ਗਈ। ਇਸ ਮੁਹਿੰਮ ਤਹਿਤ ਸਟੇਡੀਅਮ ‘ਚ ਜਨਗਣਨਾ ਦੇ ਵਿਸ਼ੇ ਨਾਲ ਸੰਬੰਧਿਤ ਆਕਰਸ਼ਕ ਡਿਸਪਲੇਅ ਸਟੈਂਡ ਤੇ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੇ ਸੈਲਫੀ ਪੁਆਇੰਟ ਵੀ ਸਥਾਪਿਤ ਕੀਤੇ ਗਏ ਸਨ। ਇਨ੍ਹਾਂ ਰਾਹੀਂ ਆਉਣ ਵਾਲੇ ਦਰਸ਼ਕਾਂ ਨੂੰ ਮੁਹਿੰਮ ਨਾਲ ਜੋੜਨ ਤੇ ਜਨਗਣਨਾ ਬਾਰੇ ਜਾਗਰੂਕ ਕਰਨ ਦਾ ਉਪਰਾਲਾ ਕੀਤਾ। ਇਸ ਮੌਕੇ ਦਰਸ਼ਕਾਂ ਨੂੰ ਦੱਸਿਆ ਗਿਆ ਕਿ ਸਵੈ-ਗਣਨਾ ਦੀ ਸਹੂਲਤ ਰਾਹੀਂ ਪਰਿਵਾਰ ਘਰ-ਘਰ ਜਾ ਕੇ ਕੀਤੀ ਜਾਣ ਵਾਲੀ ਜਨਗਣਨਾ ਸ਼ੁਰੂ ਹੋਣ ਤੋਂ ਪਹਿਲਾਂ ਸਰਕਾਰ ਦੇ ਅਧਿਕਾਰਤ ਸਵੈ-ਗਣਨਾ ਪੋਰਟਲ ‘ਤੇ ਆਨਲਾਈਨ ਆਪਣੇ ਪਰਿਵਾਰ ਨਾਲ ਸੰਬੰਧਿਤ ਜਾਣਕਾਰੀ ਦਰਜ ਕਰਵਾ ਸਕਣਗੇ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਪੰਜਾਬ ‘ਚ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ ਤੱਕ ਚਲਾਈ ਜਾਵੇਗੀ, ਜਿਸ ਤੋਂ ਬਾਅਦ 1 ਦਸੰਬਰ ਤੋਂ 4 ਜਨਵਰੀ ਤੱਕ ਘਰ-ਘਰ ਜਾ ਕੇ ਆਬਾਦੀ ਦੀ ਗਣਨਾ ਕੀਤੀ ਜਾਵੇਗੀ। ਉਪਰੰਤ 5 ਜਨਵਰੀ ਤੋਂ 9 ਜਨਵਰੀ ਤੱਕ ਸੋਧ ਪ੍ਰਕਿਰਿਆ ਦਾ ਦੌਰ ਚਲਾਇਆ ਜਾਵੇਗਾ।
ਪਿਛਲੀ ਖ਼ਬਰ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਨੇ ਦੀਵਾਲੀ ਮੌਕੇ ਲੋੜਵੰਦ ਪਰਿਵਾਰ ਨੂੰ ਰਾਸ਼ਨ ਮੁਹੱਈਆ ਕਰਵਾਇਆ ਅਗਲੀ ਖ਼ਬਰ ਪਿੰਡ ਬਡਾਲੀ ਵਿਖੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ, ਬਿਊਟੀਸ਼ਨ ਕਿੱਟਾਂ ਅਤੇ ਸਿਖਲਾਈ ਸਰਟੀਫ਼ਿਕੇਟ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।