06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਡੇਰਾਬੱਸੀ ਦੇ ਰੇਲਵੇ ਫਲਾਈਓਵਰ ‘ਤੇ ਚਾਰ ਗੱਡੀਆਂ ਦੀ ਟੱਕਰ, ਵੱਡਾ ਹਾਦਸਾ ਟਲਿਆ

ਡੇਰਾਬੱਸੀ, 5 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਵਿਖੇ ਡੀ. ਏ.

ਡੇਰਾਬੱਸੀ ਰੇਲਵੇ ਫਲਾਈਓਵਰ ’ਤੇ ਟਕਰਾਏ ਵਾਹਨਾਂ ਦੇ ਨੁਕਸਾਨ ਤਸਵੀਰ। ਤਸਵੀਰ : ਰਣਬੀਰ ਸਿੰਘ ਪੜ੍ਹੀ 06-11-2026
ਡੇਰਾਬੱਸੀ, 5 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਵਿਖੇ ਡੀ. ਏ. ਵੀ. ਸਕੂਲ ਦੇ ਸਾਹਮਣੇ ਰੇਲਵੇ ਫਲਾਈਓਵਰ ‘ਤੇ ਅੱਜ ਸਵੇਰੇ ਚੰਡੀਗੜ੍ਹ ਵੱਲ ਜਾ ਰਹੀਆਂ ਕਰੀਬ ਚਾਰ ਗੱਡੀਆਂ ਦੇ ਆਪਸ ਵਿਚ ਟਕਰਾ ਗਈਆਂ। ਇਸ ਹਾਦਸੇ ਦੌਰਾਨ ਵੱਡੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਜਦਕਿ ਵਾਹਨਾਂ ਨੂੰ ਨੁਕਸਾਨ ਪਹੁੰਚਿਆ। ਖ਼ਾਸ ਗੱਲ ਇਹ ਹੈ ਕਿ ਹਾਦਸੇ ਸਮੇਂ ਚੰਡੀਗੜ੍ਹ ਦੇ ਕਮਿਸ਼ਨਰ ਦੀ ਦੱਸੀ ਜਾ ਰਹੀ ਇੱਕ ਇਨੋਵਾ ਗੱਡੀ ਵੀ ਉਥੇ ਮੌਜੂਦ ਸੀ। ਜਾਣਕਾਰੀ ਅਨੁਸਾਰ ਉਕਤ ਗੱਡੀਆਂ ਡੇਰਾਬੱਸੀ ਤੋਂ ਚੰਡੀਗੜ੍ਹ ਵੱਲ ਜਾ ਰਹੀਆਂ ਸਨ। ਇਸੇ ਦੌਰਾਨ ਰੇਲਵੇ ਫਲਾਈਓਵਰ ‘ਤੇ ਅਚਾਨਕ ਵਾਹਨ ਇਕ-ਦੂਜੇ ਨਾਲ ਟਕਰਾ ਗਏ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਵੀ. ਆਈ. ਪੀ. ਇਨੋਵਾ ਗੱਡੀ ਹਾਦਸੇ ਵਾਲੀ ਥਾਂ ਤੋਂ ਅੱਗੇ ਨਿਕਲ ਗਈ, ਜਦਕਿ ਉਸ ਦੇ ਪਿੱਛੇ ਆ ਰਹੇ ਵਾਹਨ ਆਪਸ ਵਿਚ ਟਕਰਾ ਗਏ। ਇਸ ਘਟਨਾ ਨਾਲ ਜੁੜਿਆ ਇਕ ਹੋਰ ਪਹਿਲੂ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਕਿ ਹਾਦਸੇ ਤੋਂ ਬਾਅਦ ਮੌਕੇ ‘ਤੇ ਬਣਾਈਆਂ ਗਈਆਂ ਕੁਝ ਵੀਡੀਓਜ਼ ਮਿਟਵਾਈਆਂ ਗਈਆਂ। ਇਸ ਹਾਦਸੇ ਮਗਰੋਂ ਰੇਲਵੇ ਫਲਾਈਓਵਰ ’ਤੇ ਕਾਫੀ ਵੱਡਾ ਜਾਮ ਲੱਗ ਗਿਆ, ਜਿਸ ਨੂੰ ਟੈਫ਼ਿਕ ਪੁਲਿਸ ਵਲੋਂ ਵਾਹਨਾਂ ਨੂੰ ਸਾਈਡ ’ਤੇ ਕਰਵਾ ਕੇ ਜਾਮ ਖੁਲ੍ਹਵਾਇਆ।
ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਵਿਚ ਛੇਵੀਂ ਜਮਾਤ ਦੇ ਦਾਖ਼ਲੇ ਲਈ ਚੋਣ ਪ੍ਰੀਖਿਆ 28 ਨੂੰ ਅਗਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਮਟਰਾਂ ਤੇ ਬਠਲਾਣਾ ਵਿਖੇ 396 ਵਸਨੀਕਾਂ ਨੂੰ ਵੰਡੇ ਘਰਾਂ ਦੀ ਮਾਲਕੀ ਦੇ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।