ਮੋਰਿੰਡਾ-ਸ੍ਰੀ ਚਮਕੌਰ ਸਾਹਿਬ ਹਲਕੇ ਵਿਚ ਵਧ ਰਿਹਾ ਹੈ ਗੈਂਗਸਟਰਵਾਦ-ਸਾਬਕਾ ਮੁੱਖ ਮੰਤਰੀ ਚੰਨੀ
ਮੋਰਿੰਡਾ, 6 ਨਵੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ-ਸ੍ਰੀ ਚਮਕੌਰ ਸਾਹਿਬ ਹਲਕੇ ਵਿਚ ਗੈਂਗਸਟਰਵਾਦ ਦਾ ਦਬਦਬਾ ਦਿਨੋਂ ਦਿਨ ਵਧ ਰਿਹਾ ਹੈ, ਜਿਸ ਨੂੰ ਠੱਲ੍ਹ ਪਾਉਣ ਲਈ ‘ਆਪ’ ਸਰਕਾਰ ਪੂਰੀ ਤਰਾਂ ਨਾਕਾਮ ਰਹੀ ਹੈ। ਇਹ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਪੰਜਾਬ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਵਾਰਤਾ ਦੌਰਾਨ ਕੀਤਾ।
ਪ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ।
07-11-2026
ਮੋਰਿੰਡਾ, 6 ਨਵੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ-ਸ੍ਰੀ ਚਮਕੌਰ ਸਾਹਿਬ ਹਲਕੇ ਵਿਚ ਗੈਂਗਸਟਰਵਾਦ ਦਾ ਦਬਦਬਾ ਦਿਨੋਂ ਦਿਨ ਵਧ ਰਿਹਾ ਹੈ, ਜਿਸ ਨੂੰ ਠੱਲ੍ਹ ਪਾਉਣ ਲਈ ‘ਆਪ’ ਸਰਕਾਰ ਪੂਰੀ ਤਰਾਂ ਨਾਕਾਮ ਰਹੀ ਹੈ। ਇਹ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਪੰਜਾਬ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਵਾਰਤਾ ਦੌਰਾਨ ਕੀਤਾ। ਉਹਨਾਂ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਮਾਫੀਆ ਰਾਜ, ਗੁੰਡਾਗਰਦੀ, ਨਸ਼ਾ ਰਿਸ਼ਵਤਖੋਰੀ ਤੇ ਗੈਂਸਟਰਵਾਦ ਲਗਾਤਾਰ ਵਧ ਰਿਹਾ ਹੈ। ਖਾਸ ਕਰਕੇ ਮੋਰਿੰਡਾ ਤੇ ਸ੍ਰੀ ਚਮਕੌਰ ਸਾਹਿਬ ਹਲਕੇ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਵਪਾਰੀਆਂ ਨੂੰ ਗੈਂਗਸਟਰਾਂ ਵਲੋਂ ਫਿਰੌਤੀ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਾਰਨ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਕਾਫੀ ਚਿੰਤਾਜਨਕ ਹੈ। ਸ੍ਰੀ ਚੰਨੀ ਨੇ ਦਾਅਵਾ ਕੀਤਾ ਕਿ ਕੁਝ ਪੀੜਤ ਵਪਾਰੀ ਅੱਧੀ ਰਾਤ ਤੱਕ ਉਨ੍ਹਾਂ ਦੀ ਰਿਹਾਇਸ਼ ’ਤੇ ਬੈਠੇ ਰਹੇ ਤੇ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਪੰਜਾਬ ਸਰਕਾਰ ਤੇ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਵਿਚ ਵੱਡੇ ਪੱਧਰ ’ਤੇ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਪੀ. ਸੀ. ਐੱਸ. ਪ੍ਰੀਖਿਆ ਦੀਆਂ 331 ਅਸਾਮੀਆਂ ਲਈ ਸ਼ਾਰਟਲਿਸਟ ਕੀਤੇ ਗਏ 751 ਉਮੀਦਵਾਰਾਂ ਵਿਚੋਂ ਇਕੋ ਕਮਰੇ ਦੇ ਲਗਪਗ 45 ਫ਼ੀਸਦੀ ਉਮੀਦਵਾਰਾਂ ਦੀ ਚੋਣ ਹੋਣਾ ਭਰਤੀ ਪ੍ਰਕਿਰਿਆ ਤੇ ਸਵਾਲ ਖੜ੍ਹੇ ਕਰਦਾ ਹੈ। ਸ੍ਰੀ ਚੰਨੀ ਨੇ ਦਾਅਵਾ ਕੀਤਾ ਕਿ ਪੰਜਾਬ ਦੀਆਂ ਸਰਕਾਰੀ ਨੌਕਰੀਆਂ ਵਿਚ 50 ਤੋਂ 80 ਫ਼ੀਸਦੀ ਤੱਕ ਨੌਕਰੀਆਂ ਬਾਹਰਲੇ ਸੂਬਿਆਂ ਦੇ ਉਮੀਦਵਾਰਾਂ ਨੂੰ ਦਿੱਤੀਆਂ ਜਾ ਰਹੀਆਂ ਹਨ। ਇਸ ਨਾਲ ਪੰਜਾਬ ਦੇ ਯੋਗ ਨੌਜਵਾਨਾਂ ਦੇ ਹੱਕ ਪ੍ਰਭਾਵਿਤ ਹੋ ਰਹੇ ਹਨ। ਸ੍ਰੀ ਚੰਨੀ ਨੇ ਮੰਗ ਕੀਤੀ ਕਿ ਪਿਛਲੇ ਸਮੇਂ ਦੌਰਾਨ ਹੋਈਆਂ ਸਾਰੀਆਂ ਸਰਕਾਰੀ ਭਰਤੀਆਂ ਤੇ ਪੀ. ਸੀ. ਐਸ. ਪ੍ਰੀਖਿਆ ਦੀ ਸੀ. ਬੀ. ਆਈ. ਤੋਂ ਜਾਂਚ ਕਰਵਾਈ ਜਾਵੇ ਅਤੇ ਗੈਂਗਸਟਰਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।