07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪਟਾਕਿਆਂ ਤੋਂ ਪਰਹੇਜ਼ ਕਰਕੇ ਸਾਫ਼-ਸੁਥਰੇ ਵਾਤਾਵਰਨ ਦੀ ਸਿਰਜਣਾ ਕਰੀਏ-ਸਿਵਲ ਸਰਜਨ

ਰੂਪਨਗਰ, 6 ਨਵੰਬਰ (ਯਸ਼ਵੰਤ ਬੱਸੀ)-ਸਿਹਤ ਵਿਭਾਗ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦਾ ਤਿਉਹਾਰ ਹਰਿਆਲੀ, ਸੁਰੱਖਿਅਤ ਤੇ ਵਾਤਾਵਰਨ ਪੱਖੀ ਢੰਗ ਨਾਲ ਮਨਾਉਣ ਦੀ ਅਪੀਲ ਕੀਤੀ ਗਈ ਹੈ। ਇਸ ਸੰਬੰਧੀ ਸਿਵਲ ਸਰਜਨ ਰੂਪਨਗਰ ਡਾ.

ਅਜੀਤ ਡੈਸਕ 07-11-2026
ਰੂਪਨਗਰ, 6 ਨਵੰਬਰ (ਯਸ਼ਵੰਤ ਬੱਸੀ)-ਸਿਹਤ ਵਿਭਾਗ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦਾ ਤਿਉਹਾਰ ਹਰਿਆਲੀ, ਸੁਰੱਖਿਅਤ ਤੇ ਵਾਤਾਵਰਨ ਪੱਖੀ ਢੰਗ ਨਾਲ ਮਨਾਉਣ ਦੀ ਅਪੀਲ ਕੀਤੀ ਗਈ ਹੈ। ਇਸ ਸੰਬੰਧੀ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਦੀਵਾਲੀ ਰੌਸ਼ਨੀਆਂ , ਖ਼ੁਸ਼ੀਆਂ ਤੇ ਆਪਸੀ ਭਾਈਚਾਰੇ ਦਾ ਤਿਉਹਾਰ ਹੈ। ਇਸ ਨੂੰ ਪ੍ਰਦੂਸ਼ਣ ਰਹਿਤ ਤੇ ਸਿਹਤਮੰਦ ਢੰਗ ਨਾਲ ਮਨਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਡਾ. ਵਿਵੇਕ ਕਟਾਰੀਆ ਨੇ ਕਿਹਾ ਕਿ ਦੀਵਾਲੀ ਮੌਕੇ ਚਲਾਏ ਜਾਣ ਵਾਲੇ ਪਟਾਕਿਆਂ ਨਾਲ ਵਾਤਾਵਰਨ ਵਿਚ ਹਵਾ ਅਤੇ ਆਵਾਜ਼ ਦਾ ਪ੍ਰਦੂਸ਼ਣ ਵਧਦਾ ਹੈ, ਜਿਸ ਦਾ ਮਨੁੱਖੀ ਸਿਹਤ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਪਟਾਕਿਆਂ ਵਿਚੋਂ ਨਿਕਲਣ ਵਾਲਾ ਧੂੰਆਂ ਤੇ ਜ਼ਹਿਰੀਲੇ ਕਣ ਸਾਹ ਪ੍ਰਣਾਲੀ ਲਈ ਨੁਕਸਾਨਦਾਇਕ ਹੁੰਦੇ ਹਨ। ਇਸ ਕਾਰਨ ਦਮੇ, ਸਾਹ ਦੀਆਂ ਬਿਮਾਰੀਆਂ, ਐਲਰਜੀ ਤੇ ਦਿਲ ਦੇ ਰੋਗਾਂ ਤੋਂ ਪੀੜਤ ਮਰੀਜ਼ਾਂ ਨੂੰ ਖ਼ਾਸ ਤੌਰ ’ਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਬੱਚਿਆਂ, ਬਜ਼ੁਰਗਾਂ ਤੇ ਗਰਭਵਤੀ ਔਰਤਾਂ ਦੀ ਸਿਹਤ ’ਤੇ ਵੀ ਇਸ ਦਾ ਬੁਰਾ ਅਸਰ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਦਾ ਤੇਜ਼ ਸ਼ੋਰ ਬੱਚਿਆਂ, ਬਜ਼ੁਰਗਾਂ ਤੇ ਬਿਮਾਰ ਵਿਅਕਤੀਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਦਾ ਹੈ। ਇਸ ਨਾਲ ਸੁਣਨ ਸ਼ਕਤੀ ਨੂੰ ਨੁਕਸਾਨ, ਨੀਂਦ ਵਿਚ ਵਿਘਨ, ਤਣਾਅ ਤੇ ਘਬਰਾਹਟ ਵਰਗੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਸ ਲਈ ਸਾਨੂੰ ਆਪਣੀ ਖ਼ੁਸ਼ੀ ਦੇ ਨਾਲ-ਨਾਲ ਦੂਜਿਆਂ ਦੀ ਸਿਹਤ ਤੇ ਸੁੱਖ-ਸਹੂਲਤ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ। 06 ਆਰਪੀਆਰ23
ਪਿਛਲੀ ਖ਼ਬਰ ਜੀ. ਆਰ. ਪੀ. ਨੇ ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਵਜੋਂ ਰੇਲਵੇ ਸਟੇਸ਼ਨ ’ਤੇ ਚੈਕਿੰਗ ਮੁਹਿੰਮ ਚਲਾਈ ਅਗਲੀ ਖ਼ਬਰ ਸੈਣੀ ਭਵਨ ਰੂਪਨਗਰ ਵਿਚ ਦੀਵਾਲੀ ਮੌਕੇ ਰੰਗੋਲੀ ਤੇ ਸਿਲਾਈ ਕਢਾਈ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।