08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਿੰਗਲਾ ਨੇ ਮਾਤਾ ਗੁਜਰੀ ਸਹਾਰਾ ਟਰੱਸਟ ਵਿਖੇ ਬੱਚਿਆਂ ਨਾਲ ਮਨਾਈ ਦੀਵਾਲੀ

ਸਮਾਣਾ, 7 ਨਵੰਬਰ (ਸਾਹਿਬ ਸਿੰਘ)-ਕਾਂਗਰਸ ਪਾਰਟੀ ਦੇ ਬੁਲਾਰੇ ਸੰਦੀਪ ਸਿੰਗਲਾ ਵਲੋਂ ਮਾਤਾ ਗੁਜਰੀ ਸਹਾਰਾ ਟਰੱਸਟ, ਪਿੰਡ ਕਲਰਭੈਣੀ ਵਿਖੇ ਬੱਚਿਆਂ ਨਾਲ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਬੱਚਿਆਂ ਨਾਲ ਸਮਾਂ ਬਿਤਾਇਆ ਅਤੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਅਜੀਤ ਡੈਸਕ 08-11-2026
ਸਮਾਣਾ, 7 ਨਵੰਬਰ (ਸਾਹਿਬ ਸਿੰਘ)-ਕਾਂਗਰਸ ਪਾਰਟੀ ਦੇ ਬੁਲਾਰੇ ਸੰਦੀਪ ਸਿੰਗਲਾ ਵਲੋਂ ਮਾਤਾ ਗੁਜਰੀ ਸਹਾਰਾ ਟਰੱਸਟ, ਪਿੰਡ ਕਲਰਭੈਣੀ ਵਿਖੇ ਬੱਚਿਆਂ ਨਾਲ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਬੱਚਿਆਂ ਨਾਲ ਸਮਾਂ ਬਿਤਾਇਆ ਅਤੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਸੰਦੀਪ ਸਿੰਗਲਾ ਨੇ ਕਿਹਾ ਕਿ ਦੀਵਾਲੀ ਖੁਸ਼ੀਆਂ, ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਤਿਉਹਾਰ ਹੈ। ਅਜਿਹੇ ਤਿਉਹਾਰ ਸਾਰੇ ਵਰਗਾਂ ਦੇ ਸਾਂਝੇ ਹੁੰਦੇ ਹਨ ਅਤੇ ਸਾਨੂੰ ਹਰ ਵਰਗ ਦੇ ਲੋਕਾਂ ਨਾਲ ਖੁਸ਼ੀਆਂ ਸਾਂਝੀਆਂ ਕਰਨ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਚਿਹਰਿਆਂ ‘ ਤੇ ਖੁਸ਼ੀ ਲਿਆਉਣਾ ਹੀ ਅਜਿਹੇ ਸਮਾਗਮਾਂ ਦਾ ਮੁੱਖ ਮਕਸਦ ਹੈ। ਇਸ ਮੌਕੇ ਬਾਬਾ ਨਛੱਤਰ ਸਿੰਘ, ਬੀਬੀ ਸੋਹਨਜੀਤ ਕੌਰ, ਬੇਅੰਤ ਸਿੰਘ ਪੱਪੀ ਐੱਮ.ਸੀ., ਪ੍ਰਿੰਸੀਪਲ ਭੁਪਿੰਦਰ ਸਿੰਘ, ਜੁਗਰਾਜ ਸਿੰਘ, ਸ਼ਸ਼ੀ ਧੀਮਾਨ, ਬਾਬਾ ਬੂਟਾ ਸਿੰਘ, ਜੱਸੀ ਕਰਹਾਲੀ ਅਤੇ ਡਕਾਲਾ ਰਾਜੂ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਸਨੌਰ ਦੇ ‘ਆਪ’ ਆਗੂ ਇੰਦਰਜੀਤ ਸਿੰਘ ਸੰਧੂ ਨੇ ਪਾਰਟੀ ਦੀ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਪੀ.ਸੀ.ਐੱਸ 2025 ਭਰਤੀ ਵਿਵਾਦ ਦੀ ਸੀ.ਬੀ.ਆਈ. ਜਾਂਚ ਤੋਂ ਕਿਉਂ ਭੱਜ ਰਹੀ ਹੈ ਭਗਵੰਤ ਮਾਨ ਸਰਕਾਰ - ਪਰਮਜੀਤ ਸਿੰਘ ਕੈਂਥ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।