12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਵਿਧਾਇਕ ਚੱਢਾ ਵਲੋਂ ਖੈਰਾਬਾਦ ਵਿਖੇ ਅਤਿ-ਆਧੁਨਿਕ ਖੇਡ ਮੈਦਾਨ ਦਾ ਉਦਘਾਟਨ

ਰੂਪਨਗਰ, 11 ਨਵੰਬਰ (ਯਸ਼ਵੰਤ ਬੱਸੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪਿੰਡ ਪੱਧਰ ’ਤੇ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 3000 ਖੇਡ ਮੈਦਾਨਾਂ ਦੀ ਉਸਾਰੀ ਕਰਨ ਦੀ ਯੋਜਨਾ ਤਹਿਤ ਅੱਜ ਪਿੰਡ ਖੈਰਾਬਾਦ, ਬਲਾਕ ਰੂਪਨਗਰ, ਜ਼ਿਲ੍ਹਾ ਰੂਪਨਗਰ ਵਿਖੇ 39. 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦੀ ਉਸਾਰੀ ਦੇ ਕੰਮ ਦਾ ਉਦਘਾਟਨ ਵਿਧਾਇਕ ਹਲਕਾ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਵਲੋਂ ਕੀਤਾ ਗਿਆ।

ਅਜੀਤ ਡੈਸਕ 12-11-2026
ਰੂਪਨਗਰ, 11 ਨਵੰਬਰ (ਯਸ਼ਵੰਤ ਬੱਸੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪਿੰਡ ਪੱਧਰ ’ਤੇ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 3000 ਖੇਡ ਮੈਦਾਨਾਂ ਦੀ ਉਸਾਰੀ ਕਰਨ ਦੀ ਯੋਜਨਾ ਤਹਿਤ ਅੱਜ ਪਿੰਡ ਖੈਰਾਬਾਦ, ਬਲਾਕ ਰੂਪਨਗਰ, ਜ਼ਿਲ੍ਹਾ ਰੂਪਨਗਰ ਵਿਖੇ 39.70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦੀ ਉਸਾਰੀ ਦੇ ਕੰਮ ਦਾ ਉਦਘਾਟਨ ਵਿਧਾਇਕ ਹਲਕਾ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਵਲੋਂ ਕੀਤਾ ਗਿਆ। ਵਿਧਾਇਕ ਚੱਢਾ ਨੇ ਦੱਸਿਆ ਕਿ ਇਸ ਖੇਡ ਮੈਦਾਨ ਵਿਚ ਖਿਡਾਰੀਆਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਫੁੱਟਬਾਲ ਅਤੇ ਵਾਲੀਬਾਲ ਦੇ ਮੈਦਾਨ ਤਿਆਰ ਕੀਤੇ ਜਾਣਗੇ। ਇਸ ਤੋਂ ਇਲਾਵਾ ਖਿਡਾਰੀਆਂ ਦੀ ਸਹੂਲਤ ਲਈ ਪਖਾਨਾ ਬਲਾਕ ਅਤੇ ਕੱਪੜੇ ਬਦਲਣ ਲਈ ਕਮਰਾ, ਚਾਰ ਹਾਈਮਾਸਟ ਲਾਈਟਾਂ, ਪਾਣੀ ਦੀ ਸਹੂਲਤ ਲਈ ਬੋਰਵੈੱਲ ਅਤੇ ਖੇਡ ਮੈਦਾਨ ਦੀ ਸੁਰੱਖਿਆ ਲਈ ਚਾਰਦੀਵਾਰੀ ਦੀ ਥਾਂ ਫੈਂਸਿੰਗ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਖੇਡ ਮੈਦਾਨ ਸਿਰਫ਼ ਖੇਡ ਗਤੀਵਿਧੀਆਂ ਦਾ ਕੇਂਦਰ ਹੀ ਨਹੀਂ ਹੋਣਗੇ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵਿਚ ਲਗਾਉਣ ਲਈ ਵੀ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਸ੍ਰੀਮਤੀ ਸਤਿੰਦਰ ਕੌਰ, ਚੇਅਰਮੈਨ ਬਲਾਕ ਸੰਮਤੀ ਰੂਪਨਗਰ ਮਲਕੀਤ ਸਿੰਘ ਭੰਗੂ, ਮਾਰਕੀਟ ਕਮੇਟੀ ਦੇ ਚੇਅਰਮੈਨ ਭਾਗ ਸਿੰਘ ਮਦਾਨ, ਮੈਂਬਰ ਬਲਾਕ ਸੰਮਤੀ ਰੂਪਨਗਰ ਅੰਮ੍ਰਿਤਪਾਲ ਸਿੰਘ ਪੱਪੀ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਸਰਪੰਚ ਵਿਕਰਾਂਤ ਚੌਧਰੀ, ਸਰਪੰਚ ਗ੍ਰਾਮ ਪੰਚਾਇਤ ਖੈਰਾਬਾਦ ਸ੍ਰੀਮਤੀ ਹਰਦੀਪ ਕੌਰ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣ ਤੇ ਨਗਰ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਕਾਲਜ ਦੇ 2 ਹਾਕੀ ਖਿਡਾਰੀਆਂ ਦੀ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਂਪ ਲਈ ਚੋਣ ਅਗਲੀ ਖ਼ਬਰ ਪਲਾਸਟਿਕ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।