12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਇਕਬਾਲ ਸਿੰਘ ਲਾਲਪੁਰਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਅਹਿਮ ਮੁਲਾਕਾਤ

ਰੂਪਨਗਰ, 11 ਨਵੰਬਰ (ਸਤਨਾਮ ਸਿੰਘ ਸੱਤੀ)-ਭਾਰਤੀ ਜਨਤਾ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦੇ ਮੈਂਬਰ ਅਤੇ ਸੀਨੀਅਰ ਆਗੂ ਇਕਬਾਲ ਸਿੰਘ ਲਾਲਪੁਰਾ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਅਹਿਮ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ ਅਤੇ ਉਨ੍ਹਾਂ ਦੇ ਹਰਿਆਣਾ ਸਮੇਤ ਦੋਵਾਂ ਸੂਬਿਆਂ ਦੇ ਲੋਕਾਂ ’ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਨਾਇਬ ਸਿੰਘ ਸੈਣੀ ਮੁੱਖ ਮੰਤਰੀ ਹਰਿਆਣਾ ਨੂੰ ਬੁੱਕੇ ਭੇਟ ਕਰ ਰਹੇ ਇਕਬਾਲ ਸਿੰਘ ਲਾਲਪੁਰਾ । 12-11-2026
ਰੂਪਨਗਰ, 11 ਨਵੰਬਰ (ਸਤਨਾਮ ਸਿੰਘ ਸੱਤੀ)-ਭਾਰਤੀ ਜਨਤਾ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦੇ ਮੈਂਬਰ ਅਤੇ ਸੀਨੀਅਰ ਆਗੂ ਇਕਬਾਲ ਸਿੰਘ ਲਾਲਪੁਰਾ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਅਹਿਮ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ ਅਤੇ ਉਨ੍ਹਾਂ ਦੇ ਹਰਿਆਣਾ ਸਮੇਤ ਦੋਵਾਂ ਸੂਬਿਆਂ ਦੇ ਲੋਕਾਂ ’ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਸਾਂਝੇ ਹਿੱਤਾਂ, ਖੇਤਰੀ ਵਿਕਾਸ ਅਤੇ ਦੋਵਾਂ ਸੂਬਿਆਂ ਦਰਮਿਆਨ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੱਖ-ਵੱਖ ਪਹਿਲੂਆਂ ’ਤੇ ਚਰਚਾ ਹੋਈ। ਸ. ਲਾਲਪੁਰਾ ਨੇ ਪੰਜਾਬ ਦੇ ਲੋਕਾਂ ਨਾਲ ਜੁੜੇ ਅਹਿਮ ਮਸਲਿਆਂ ਨੂੰ ਉਭਾਰਦਿਆਂ ਕਿਹਾ ਕਿ ਗੁਆਂਢੀ ਸੂਬਿਆਂ ਦੇ ਕਈ ਮੁੱਦੇ ਆਪਸ ਵਿਚ ਜੁੜੇ ਹੋਏ ਹਨ, ਜਿਨ੍ਹਾਂ ਦਾ ਹੱਲ ਆਪਸੀ ਸਹਿਯੋਗ ਅਤੇ ਗੰਭੀਰ ਵਿਚਾਰ-ਵਟਾਂਦਰੇ ਰਾਹੀਂ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਇਤਿਹਾਸਕ, ਸਮਾਜਿਕ ਅਤੇ ਆਰਥਿਕ ਸਬੰਧ ਬੇਹੱਦ ਗੂੜ੍ਹੇ ਹਨ। ਦੋਵਾਂ ਸੂਬਿਆਂ ਦੀ ਤਰੱਕੀ ਅਤੇ ਲੋਕਾਂ ਦੀ ਬਿਹਤਰੀ ਲਈ ਸਾਂਝੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਵਿਚਾਰਨਾ ਸਮੇਂ ਦੀ ਲੋੜ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ’ਚ ਖ਼ਾਲਸਾ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਰਕਾਰੀ ਕਾਲਜ ਦੇ 2 ਹਾਕੀ ਖਿਡਾਰੀਆਂ ਦੀ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਂਪ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।