12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਇਲਾਕਾ ਸੰਘਰਸ਼ ਕਮੇਟੀ ਵਲੋਂ ਪੈਨਸ਼ਨਾਂ 5000 ਰੁਪਏ ਪ੍ਰਤੀ ਮਹੀਨਾ ਕਰਨ ਦੀ ਮੰਗ

ਘਨੌਲੀ, 11 ਨਵੰਬਰ (ਜਸਵੀਰ ਸਿੰਘ ਸੈਣੀ)-ਇਲਾਕਾ ਸੰਘਰਸ਼ ਕਮੇਟੀ ਲੌਦੀ ਮਾਜਰਾ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਨਿਰਮਲ ਸਿੰਘ ਲੋਦੀ ਮਾਜਰਾ ਦੀ ਪ੍ਰਧਾਨਗੀ ਹੇਠ ਘਨੌਲੀ ਵਿਖੇ ਹੋਈ। ਮੀਟਿੰਗ ਦੌਰਾਨ ਬੁਢਾਪਾ, ਵਿਧਵਾ ਅਤੇ ਅੰਗਹੀਣ ਪੈਨਸ਼ਨ ਵਧਾ ਕੇ 5000 ਰੁਪਏ ਪ੍ਰਤੀ ਮਹੀਨਾ ਕਰਨ ਸਮੇਤ ਕਿਸਾਨਾਂ, ਮਜ਼ਦੂਰਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਗਿਆ।

ਅਜੀਤ ਡੈਸਕ 12-11-2026
ਘਨੌਲੀ, 11 ਨਵੰਬਰ (ਜਸਵੀਰ ਸਿੰਘ ਸੈਣੀ)-ਇਲਾਕਾ ਸੰਘਰਸ਼ ਕਮੇਟੀ ਲੌਦੀ ਮਾਜਰਾ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਨਿਰਮਲ ਸਿੰਘ ਲੋਦੀ ਮਾਜਰਾ ਦੀ ਪ੍ਰਧਾਨਗੀ ਹੇਠ ਘਨੌਲੀ ਵਿਖੇ ਹੋਈ। ਮੀਟਿੰਗ ਦੌਰਾਨ ਬੁਢਾਪਾ, ਵਿਧਵਾ ਅਤੇ ਅੰਗਹੀਣ ਪੈਨਸ਼ਨ ਵਧਾ ਕੇ 5000 ਰੁਪਏ ਪ੍ਰਤੀ ਮਹੀਨਾ ਕਰਨ ਸਮੇਤ ਕਿਸਾਨਾਂ, ਮਜ਼ਦੂਰਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪਿਛਲੇ ਲਗਭਗ ਅੱਠ ਸਾਲਾਂ ਤੋਂ ਪੈਨਸ਼ਨਾਂ ਵਿਚ ਕੋਈ ਤਸੱਲੀਬਖ਼ਸ਼ ਵਾਧਾ ਨਹੀਂ ਕੀਤਾ ਗਿਆ, ਜਦਕਿ ਮਹਿੰਗਾਈ ਦਿਨੋ-ਦਿਨ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ, ਵਿਧਵਾਵਾਂ ਅਤੇ ਦਿਵਿਆਂਗ ਵਿਅਕਤੀਆਂ ਲਈ ਮੌਜੂਦਾ ਪੈਨਸ਼ਨ ਰਾਸ਼ੀ ਨਾਲ ਗੁਜ਼ਾਰਾ ਕਰਨਾ ਬੇਹੱਦ ਮੁਸ਼ਕਲ ਹੋ ਗਿਆ ਹੈ। ਕਮੇਟੀ ਆਗੂਆਂ ਨੇ ਪੰਜਾਬ ਵਿਚ ਹੜ੍ਹਾਂ ਕਾਰਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਯੋਗ ਮੁਆਵਜ਼ਾ ਦੇਣ, ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਲੋਕ ਭਲਾਈ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਦੀ ਮੰਗ ਕੀਤੀ। ਮੀਟਿੰਗ ਵਿਚ ਜਨਰਲ ਸਕੱਤਰ ਗਿਆਨ ਸਿੰਘ ਘਨੌਲੀ ਸਮੇਤ ਕਮੇਟੀ ਦੇ ਹੋਰ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਜਲਦੀ ਧਿਆਨ ਨਾ ਦਿੱਤਾ ਗਿਆ ਤਾਂ ਲੋਕਾਂ ਨੂੰ ਲਾਮਬੰਦ ਕਰਕੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਬਲਜੀਤ ਸਿੰਘ, ਬਲਵੀਰ ਸਿੰਘ, ਸੁਰਜੀਤ ਕੌਰ, ਰਾਜਵਿੰਦਰ ਸਿੰਘ, ਚਰਨ ਸਿੰਘ, ਦੀਦਾਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਨੂਪ ਸਿੰਘ ਕੰਗ ਨੂੰ ਹੰਝੂਆਂ ਭਰੀ ਅੰਤਿਮ ਵਿਦਾਇਗੀ, ਪੰਜ ਤੱਤਾਂ ’ਚ ਹੋਏ ਵਿਲੀਨ ਵੱਡੀ ਗਿਣਤੀ ’ ਚ ਪੁੱਜੀਆਂ ਸ਼ਖ਼ਸੀਅਤਾਂ ਅਗਲੀ ਖ਼ਬਰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਛੱਜਾਂ ਦੀ ਪੰਚਾਇਤ ਨੂੰ 5 ਲੱਖ ਦੀ ਗ੍ਰਾਂਟ ਦਾ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।