13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਵੇਟ ਲਿਫ਼ਟਿੰਗ ਮੁਕਾਬਲੇ ਵਿਚ ਭੂਰੀ ਵਾਲੇ ਟਿੱਬਾ ਨੰਗਲ ਕਾਲਜ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਨੂਰਪੁਰ ਬੇਦੀ, 12 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਸਾਗਰ ਬ੍ਰਹਮਾਨੰਦ ਭੂਰੀ ਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਦੀਆਂ ਵਿਦਿਆਰਥਣਾਂ ਨੇ ਵੇਟ ਲਿਫਟਿੰਗ ਮੁਕਾਬਲੇ ’ਚ ਚੰਗੀਆਂ ਪੁਜੀਸ਼ਨਾਂ ਹਾਸਿਲ ਕੀਤੀ। ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ.

ਅਜੀਤ ਡੈਸਕ 13-11-2026
ਨੂਰਪੁਰ ਬੇਦੀ, 12 ਨਵੰਬਰ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਸਾਗਰ ਬ੍ਰਹਮਾਨੰਦ ਭੂਰੀ ਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਦੀਆਂ ਵਿਦਿਆਰਥਣਾਂ ਨੇ ਵੇਟ ਲਿਫਟਿੰਗ ਮੁਕਾਬਲੇ ’ਚ ਚੰਗੀਆਂ ਪੁਜੀਸ਼ਨਾਂ ਹਾਸਿਲ ਕੀਤੀ। ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ. ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵੇਟਲਿਫ਼ਟਿੰਗ ਮੁਕਾਬਲੇ ਜੋ ਕਿ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਗਏ ਸਨ, ਜਿਸ ’ਚ ਟਿੱਬਾ ਨੰਗਲ ਕਾਲਜ ਦੀਆਂ ਵਿਦਿਆਰਥਣਾਂ ਨੇ ਮੈਡਮ ਮਨਪ੍ਰੀਤ ਕੌਰ ਤੇ ਲੈਕਚਰਾਰ ਤੇਜਿੰਦਰਪਾਲ ਦੀ ਯੋਗ ਅਗਵਾਈ ਹੇਠ ਲੜਕੀਆਂ ਦੇ ਹੋਏ ਵੱਖ-ਵੱਖ ਵਿਅਕਤੀਗਤ ਮੁਕਾਬਲੇ ਵਿਚ ਨਵਨੀਤ ਕੌਰ 53 ਕਿੱਲੋ ਭਾਰ ਵਰਗ ਵਿਚ ਤੀਜਾ, ਜਸਪ੍ਰੀਤ ਕੌਰ ਨੇ 49 ਕਿੱਲੋ ਭਾਰ ਵਰਗ ਵਿਚ ਤੀਜਾ, ਮਧੂ 53 ਕਿੱਲੋ ਭਾਰ ਵਰਗ ਵਿਚ ਦੂਜਾ, ਜਾਨੀਆ ਨੇ 76 ਕਿੱਲੋ ਭਾਰ ਵਰਗ ਵਿਚ ਤੀਜਾ, ਅਮਨਦੀਪ 71 ਕਿੱਲੋ ਭਾਰ ਵਰਗ ਵਿਚ ਤੀਜਾ, ਦੀਕਸ਼ਾ 68 ਕਿੱਲੋ ਭਾਰ ਵਰਗ ਵਿਚ ਪਹਿਲਾ, ਡਿੰਪੀ ਨੇ 57 ਕਿੱਲੋ ਭਾਰ ਵਰਗ ਵਿਚ ਤੀਜਾ ਅਤੇ ਪੂਨਮ ਨੇ 57 ਕਿੱਲੋ ਭਾਰ ਵਰਗ ਵਿਚ ਤੀਜਾ ਸਥਾਨ ਹਾਸਿਲ ਕਰਕੇ ਤਗਮੇ ਪ੍ਰਾਪਤ ਕੀਤੇ। ਟਿੱਬਾ ਨੰਗਲ ਕਾਲਜ ਦੀ ਸਮੁੱਚੀ ਟੀਮ ਨੇ ਇਸ ਮੁਕਾਬਲੇ ਵਿਚ ਓਵਰਆਲ ਦੂਜਾ ਸਥਾਨ ਪ੍ਰਾਪਤ ਕੀਤਾ। ਕਾਲਜ ਵਿਚ ਪਹੁੰਚਣ ਤੇ ਸਮੂਹ ਸਟਾਫ਼ ਵਲੋਂ ਵਿਦਿਆਰਥਣਾਂ ਦਾ ਭਰਵਾਂ ਸਵਾਗਤ ਤੇ ਸਨਮਾਨ ਕਰਕੇ ਹੌਸਲਾ-ਅਫ਼ਜ਼ਾਈ ਕੀਤੀ। ਇਸ ਮੌਕੇ ਸਤਿਗੁਰੂ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੁਆਰਾ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਗਈ ਅਤੇ ਭੂਰੀ ਵਾਲੇ ਟਰੱਸਟ ਦੇ ਸਮੂਹ ਅਹੁਦੇਦਾਰਾਂ ਵਲੋਂ ਵੀ ਸਾਰੇ ਸਟੂਡੈਂਟਸ ਨੂੰ ਵਧਾਈ ਸੰਦੇਸ਼ ਭੇਜੇ ਗਏ। ਕਾਲਜ ਪ੍ਰਿੰਸੀਪਲ ਮੈਡਮ ਨਿਸ਼ਾ ਸ਼ਰਮਾ ਦੁਆਰਾ ਵੀ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ ਗਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ।
ਪਿਛਲੀ ਖ਼ਬਰ ਸ਼ਿਵਾਸ਼ ਰਾਠੀ ਆਈ. ਏ. ਐਸ. ਨੇ ਉਪ ਮੰਡਲ ਮੈਜਿਸਟਰੇਟ ਨੰਗਲ ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਰਾਏਪੁਰ ਵਿਖੇ ਐਨ. ਆਰ. ਆਈ. ਕਰਨੈਲ ਸਿੰਘ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।