14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਰੋਟਰੀ ਕਲੱਬ ਰੂਪਨਗਰ ਤੇ ਮੈਕਸ ਹਸਪਤਾਲ ਵਲੋਂ ਮੁਫ਼ਤ ਮਲਟੀ - ਸਪੈਸ਼ਲਿਟੀ ਮੈਡੀਕਲ ਕੈਂਪ ਕੱਲ੍ਹ

ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਰੋਟਰੀ ਕਲੱਬ ਰੂਪਨਗਰ ਤੇ ਮੈਕਸ ਮਲਟੀ-ਸਪੈਸ਼ਲਿਟੀ ਹਸਪਤਾਲ, ਮੁਹਾਲੀ ਵਲੋਂ 15 ਨਵੰਬਰ ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਮੁਫ਼ਤ ਮਲਟੀ-ਸਪੈਸ਼ਲਿਟੀ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਵਿਖੇ ਸਵੇਰੇ 9.

ਅਜੀਤ ਡੈਸਕ 14-11-2026
ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਰੋਟਰੀ ਕਲੱਬ ਰੂਪਨਗਰ ਤੇ ਮੈਕਸ ਮਲਟੀ-ਸਪੈਸ਼ਲਿਟੀ ਹਸਪਤਾਲ, ਮੁਹਾਲੀ ਵਲੋਂ 15 ਨਵੰਬਰ ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਮੁਫ਼ਤ ਮਲਟੀ-ਸਪੈਸ਼ਲਿਟੀ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਵਿਖੇ ਸਵੇਰੇ 9.30 ਵਜੇ ਤੋਂ ਦੁਪਹਿਰ 1 ਵਜੇ ਤੱਕ ਲੱਗੇਗਾ। ਕੈਂਪ ਦੌਰਾਨ ਅੱਖਾਂ, ਦਿਲ, ਛਾਤੀ, ਹੱਡੀਆਂ, ਚਮੜੀ, ਸਰਜਰੀ, ਮੈਡੀਸਨ, ਈ. ਐੱਨ. ਟੀ., ਔਰਤਾਂ ਦੇ ਰੋਗਾਂ ਤੇ ਦੰਦਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਮਰੀਜ਼ਾਂ ਦੀ ਜਾਂਚ ਕਰੇਗੀ। ਇਸ ਤੋਂ ਇਲਾਵਾ ਬੀ. ਪੀ., ਸ਼ੂਗਰ, ਈ. ਸੀ. ਜੀ., ਬੋਨ ਮਿਨਰਲ ਡੈਨਸਿਟੀ, ਸਪਾਇਰੋਮੈਟਰੀ ਅਤੇ ਨਿਊਰੋਪੈਥੀ ਸਮੇਤ ਵੱਖ-ਵੱਖ ਟੈਸਟ ਮੁਫ਼ਤ ਕੀਤੇ ਜਾਣਗੇ। ਕੈਂਪ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ।
ਪਿਛਲੀ ਖ਼ਬਰ ਵਿਦਿਆਰਥੀਆਂ ਦੀ ਗੈਰ ਰਸਮੀ ਸਿੱਖਿਆ ’ਚ ਸਕਾਊਟਿੰਗ ਲਹਿਰ ਦੀ ਭੂਮਿਕਾ ਅਹਿਮ-ਸਟੇਟ ਆਰਗੇਨਾਈਜਿੰਗ ਕਮਿਸ਼ਨਰ ਅਗਲੀ ਖ਼ਬਰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ’ਚ ਸਖ਼ੀਆਂ ਦੀ ਭੂਮਿਕਾ ਅਹਿਮ-ਦਿਨੇਸ਼ ਚੱਢਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।