ਸ਼ੇਰ-ਏ-ਪੰਜਾਬ ਦੇ ਜਨਮ ਦਿਹਾੜੇ ’ਤੇ ਖ਼ੂਨ ਦਾਨ ਕੈਂਪ ਲਗਾਇਆ
ਰੂਪਨਗਰ, 13 ਨਵੰਬਰ (ਯਸ਼ਵੰਤ ਬੱਸੀ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਨ ਮੌਕੇ ਪੁਆਧ ਸਟੂਡੈਂਟ ਆਰਗੇਨਾਈਜ਼ੇਸ਼ਨ ਦੇ ਸਹਿਯੋਗ ਨਾਲ ਖ਼ੂਨ ਦਾਨ ਕੈਂਪ ਜ਼ਿਲ੍ਹਾ ਯੂਥ ਕਲੱਬਜ ਤਾਲਮੇਲ ਕਮੇਟੀ ਵਲੋਂ ਨੇੜੇ ਵਿਰਾਸਤੀ ਚੌਂਕੀ ਸਤਲੁਜ ਦਰਿਆ ਕੰਢੇ ਲਗਾਇਆ। ਕੈਂਪ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਬਲੱਡ ਸੈਂਟਰ ਸ੍ਰੀ ਅਨੰਦਪੁਰ ਸਾਹਿਬ ਦੀ ਟੀਮ ਵਲੋਂ 40 ਯੂਨਿਟ ਖ਼ੂਨ ਇਕੱਤਰ ਕੀਤਾ।
ਅਜੀਤ ਡੈਸਕ
14-11-2026