18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਕਮਿਸ਼ਨ ਦੀ ਮੁੱਖ ਤਰਜੀਹ-ਜਤਿੰਦਰ ਮਸੀਹ ਗੌਰਵ

ਰੂਪਨਗਰ, 17 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਕਮਿਸ਼ਨ ਦੀ ਮੁੱਖ ਤਰਜੀਹ ਹੈ। ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਘੱਟ ਗਿਣਤੀ ਭਾਈਚਾਰੇ ਨਾਲ ਸੰਬੰਧਿਤ ਮਸਲਿਆਂ ਦੀ ਸਮੀਖਿਆ ਕਰ ਰਹੇ ਸਨ।

ਕਬਰਸਤਾਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ , ਨਵੀਆਂ ਥਾਵਾਂ ਦੀ ਸ਼ਨਾਖ਼ਤ ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ 18-11-2026
ਰੂਪਨਗਰ, 17 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਕਮਿਸ਼ਨ ਦੀ ਮੁੱਖ ਤਰਜੀਹ ਹੈ। ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਘੱਟ ਗਿਣਤੀ ਭਾਈਚਾਰੇ ਨਾਲ ਸੰਬੰਧਿਤ ਮਸਲਿਆਂ ਦੀ ਸਮੀਖਿਆ ਕਰ ਰਹੇ ਸਨ। ਮੀਟਿੰਗ ਦੌਰਾਨ ਉਨ੍ਹਾਂ ਈਸਾਈ ਤੇ ਮੁਸਲਿਮ ਭਾਈਚਾਰੇ ਨੂੰ ਕਬਰਸਤਾਨਾਂ ਲਈ ਥਾਂ ਦੀ ਘਾਟ ਕਾਰਨ ਆ ਰਹੀਆਂ ਮੁਸ਼ਕਿਲਾਂ ਦਾ ਗੰਭੀਰ ਨੋਟਿਸ ਲੈਂਦਿਆਂ ਪ੍ਰਸ਼ਾਸਨ ਨੂੰ ਕਬਰਸਤਾਨਾਂ ਦੀਆਂ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ, ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਿਥੇ ਕਬਰਸਤਾਨਾਂ ਲਈ ਲੋੜੀਂਦੀ ਜਗ੍ਹਾ ਨਹੀਂ ਹੈ, ਉਥੇ ਨਵੀਆਂ ਥਾਵਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਨਗਰ ਕੌਂਸਲਾਂ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਘੱਟ ਗਿਣਤੀ ਭਾਈਚਾਰੇ ਦੇ ਸਾਂਝੇ ਸਮਾਗਮਾਂ ਲਈ ਕਮਿਊਨਿਟੀ ਸੈਂਟਰਾਂ ਅਤੇ ਧਰਮਸ਼ਾਲਾਵਾਂ ਦੀ ਉਸਾਰੀ ਵਾਸਤੇ ਜ਼ਮੀਨ ਅਲਾਟ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਵੀ ਕਿਹਾ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਧਰਮ ਦੇ ਨਾਂ ’ਤੇ ਕਿਸੇ ਵੀ ਵਿਅਕਤੀ ਨੂੰ ਤੰਗ-ਪ੍ਰੇਸ਼ਾਨ ਕਰਨ ਜਾਂ ਧਾਰਮਿਕ ਅਧਿਕਾਰਾਂ ਵਿਚ ਦਖ਼ਲ ਦੇਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਨਾਲ ਹੀ ਉਨ੍ਹਾਂ ਭਾਈਚਾਰਕ ਸਾਂਝ ਤੇ ਸਦਭਾਵਨਾ ਬਣਾਈ ਰੱਖਣ ’ਤੇ ਜ਼ੋਰ ਦਿੱਤਾ। ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਚੇਅਰਮੈਨ ਨੂੰ ਭਰੋਸਾ ਦਿਵਾਇਆ ਕਿ ਮੀਟਿੰਗ ਵਿਚ ਉਠਾਏ ਗਏ ਮਸਲਿਆਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਰੂਪਨਗਰ ਪੁਲਿਸ ਵਲੋਂ ਚੇਅਰਮੈਨ ਨੂੰ ਗਾਰਡ ਆਫ਼ ਆਨਰ ਦਿੱਤਾ। ਮੀਟਿੰਗ ’ਚ ਐਸ. ਐਸ. ਪੀ. ਮਨਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਚੰਦਰਜਯੋਤੀ ਸਿੰਘ, ਐਸ. ਪੀ. (ਹੈੱਡਕੁਆਰਟਰ) ਹਰਸਿਮਰਤ ਸਿੰਘ ਛੇਤਰਾ, ਸਹਾਇਕ ਕਮਿਸ਼ਨਰ ਸ੍ਰੀਮਤੀ ਰਮਨਦੀਪ ਕੌਰ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਘੱਟ ਗਿਣਤੀ ਭਾਈਚਾਰੇ ਦੇ ਨੁਮਾਇੰਦੇ ਹਾਜ਼ਰ ਸਨ।
ਪਿਛਲੀ ਖ਼ਬਰ ਸ. ਸ. ਸ. ਸ. ਧਮਾਣਾਂ ਦੇ ਸਾਬਕਾ ਅਧਿਆਪਕ ਕੇਵਲ ਸਿੰਘ ਵਲੋਂ ਲੋੜਵੰਦ ਵਿਦਿਆਰਥਣਾਂ ਨੂੰ ਗਰਮ ਸ਼ਾਲ ਭੇਟ ਅਗਲੀ ਖ਼ਬਰ ਭਾਜਪਾ ਦੀ ਨਜ਼ਰ ਹੁਣ ਬੂਥਾਂ ’ਤੇ, ਨਵੀਨ ਸ਼ਰਮਾ ਨੇ ਨੰਗਲ ਮੰਡਲ ਦੀ ਲਈ ਸਿਆਸੀ ਸਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।