18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸ. ਸ. ਸ. ਸ. ਧਮਾਣਾਂ ਦੇ ਸਾਬਕਾ ਅਧਿਆਪਕ ਕੇਵਲ ਸਿੰਘ ਵਲੋਂ ਲੋੜਵੰਦ ਵਿਦਿਆਰਥਣਾਂ ਨੂੰ ਗਰਮ ਸ਼ਾਲ ਭੇਟ

ਨੂਰਪੁਰ ਬੇਦੀ, 17 ਨਵੰਬਰ (ਵਿੰਦਰਪਾਲ ਝਾਂਡੀਆਂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧਮਾਣਾਂ ਵਿਖੇ ਸਕੂਲ ਦੇ ਸਾਬਕਾ ਅਧਿਆਪਕ ਕੇਵਲ ਸਿੰਘ ਵਲੋਂ ਸਕੂਲ ਦੀਆਂ ਲੋੜਵੰਦ ਵਿਦਿਆਰਥਣਾਂ ਨੂੰ ਠੰਢ ਦੇ ਮੌਸਮ ਦੇ ਮੱਦੇਨਜ਼ਰ ਗਰਮ ਸ਼ਾਲਾਂ ਭੇਟ ਕੀਤੀਆਂ ਗਈਆਂ। ਮਾਸਟਰ ਕੇਵਲ ਸਿੰਘ ਅੱਜ ਵਿਸ਼ੇਸ਼ ਤੌਰ ’ਤੇ ਸਕੂਲ ਪੁੱਜੇ, ਸਕੂਲ ਪੁੱਜਣ ’ਤੇ ਪ੍ਰਿੰਸੀਪਲ ਜਗਤਾਰ ਸਿੰਘ ਲੈਹੜੀਆ ਤੇ ਸਮੂਹ ਸਟਾਫ਼ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ ਅਤੇ ਉਨ੍ਹਾਂ ਦੁਆਰਾ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਅਜੀਤ ਡੈਸਕ 18-11-2026
ਨੂਰਪੁਰ ਬੇਦੀ, 17 ਨਵੰਬਰ (ਵਿੰਦਰਪਾਲ ਝਾਂਡੀਆਂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧਮਾਣਾਂ ਵਿਖੇ ਸਕੂਲ ਦੇ ਸਾਬਕਾ ਅਧਿਆਪਕ ਕੇਵਲ ਸਿੰਘ ਵਲੋਂ ਸਕੂਲ ਦੀਆਂ ਲੋੜਵੰਦ ਵਿਦਿਆਰਥਣਾਂ ਨੂੰ ਠੰਢ ਦੇ ਮੌਸਮ ਦੇ ਮੱਦੇਨਜ਼ਰ ਗਰਮ ਸ਼ਾਲਾਂ ਭੇਟ ਕੀਤੀਆਂ ਗਈਆਂ। ਮਾਸਟਰ ਕੇਵਲ ਸਿੰਘ ਅੱਜ ਵਿਸ਼ੇਸ਼ ਤੌਰ ’ਤੇ ਸਕੂਲ ਪੁੱਜੇ, ਸਕੂਲ ਪੁੱਜਣ ’ਤੇ ਪ੍ਰਿੰਸੀਪਲ ਜਗਤਾਰ ਸਿੰਘ ਲੈਹੜੀਆ ਤੇ ਸਮੂਹ ਸਟਾਫ਼ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ ਅਤੇ ਉਨ੍ਹਾਂ ਦੁਆਰਾ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡਾ. ਵਿਨੋਦ ਚੰਦਨ ਨੇ ਦੱਸਿਆ ਕਿ ਸਾਬਕਾ ਅਧਿਆਪਕ ਕੇਵਲ ਸਿੰਘ ਵਲੋਂ ਲੋੜਵੰਦ ਵਿਦਿਆਰਥਣਾਂ ਨੂੰ ਗਰਮ ਸ਼ਾਲਾਂ ਵੰਡੀਆਂ। ਉਨ੍ਹਾਂ ਨੇ ਦੱਸਿਆ ਕਿ ਸਮਾਰਟ ਸਕੂਲ ਧਮਾਣਾਂ ਸਮੇਂ ਸਮੇਂ ਤੇ ਲੋੜਵੰਦ ਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਹੱਲਾਸ਼ੇਰੀ ਦੇਣ ਤੇ ਪ੍ਰੇਰਿਤ ਕਰਨ ਲਈ ਯਤਨਸ਼ੀਲ ਹੈ ਅਤੇ ਇਹੋ ਜਿਹੀਆਂ ਅਨੁਭਵੀ ਮਦਦਗਾਰਾਂ ਦੀ ਮਦਦ ਨਾਲ ਲੋੜਵੰਦ ਵਿਦਿਆਰਥੀਆਂ ਦੀ ਭਲਾਈ ਲਈ ਤਤਪਰ ਰਹਿੰਦਾ ਹੈ। ਸਾਬਕਾ ਅਧਿਆਪਕ ਕੇਵਲ ਸਿੰਘ ਨੇ ਆਖਿਆ ਕਿ ਉਨ੍ਹਾਂ ਨੂੰ ਸਕੂਲ ਆ ਕੇ ਇੰਜ ਜਾਪਦਾ ਹੈ ਜਿਵੇਂ ਉਹ ਆਪਣੇ ਘਰ ਆ ਗਏ ਹੋਣ। ਉਨ੍ਹਾਂ ਨੇ ਕਿਹਾ ਕਿ ਅਜਿਹੇ ਕਾਰਜਾਂ ਮੈਨੂੰ ਦਿਲੀ ਸਕੂਨ ਮਿਲਦਾ ਹੈ। ਪ੍ਰਿੰਸੀਪਲ ਜਗਤਾਰ ਸਿੰਘ ਲੈਹੜੀਆ ਅਤੇ ਸਟਾਫ਼ ਵਲੋਂ ਉਨ੍ਹਾਂ ਦੇ ਦੁਆਰਾ ਕੀਤੇ ਉਪਰਾਲਿਆਂ ਦੀ ਪ੍ਰਸ਼ੰਸਾ ’ਤੇ ਧੰਨਵਾਦ ਵੀ ਕੀਤਾ। ਇਸ ਮੌਕੇ ਸਮੁੱਚਾ ਸਟਾਫ਼ ਹਾਜ਼ਰ ਸੀ.
ਪਿਛਲੀ ਖ਼ਬਰ ਚੋਣਾਂ ਤੋਂ ਪਹਿਲਾਂ ਮੁਹਾਲੀ ਜ਼ਿਲ੍ਹੇ ਦੇ ਇੰਸਪੈਕਟਰਾਂ ਦੇ ਤਬਾਦਲੇ ਅਗਲੀ ਖ਼ਬਰ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਕਮਿਸ਼ਨ ਦੀ ਮੁੱਖ ਤਰਜੀਹ-ਜਤਿੰਦਰ ਮਸੀਹ ਗੌਰਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।