17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਰੂਪਨਗਰ ’ਚ ਅਕਾਲੀ ਦਲ ਨੂੰ ਮਿਲਿਆ ਵੱਡਾ ਹੁਲਾਰਾ, ਵੱਡੀ ਗਿਣਤੀ ’ਚ ਨੌਜਵਾਨ ਪਾਰਟੀ ’ਚ ਸ਼ਾਮਿਲ

ਰੂਪਨਗਰ, 17 ਨਵੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਨੂੰ ਰੂਪਨਗਰ ਹਲਕੇ ਵਿਚ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਵੱਡੀ ਗਿਣਤੀ ਵਿਚ ਨਵੇਂ ਬਣੇ ਵਕੀਲਾਂ ਸਮੇਤ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 18-11-2026
ਰੂਪਨਗਰ, 17 ਨਵੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਨੂੰ ਰੂਪਨਗਰ ਹਲਕੇ ਵਿਚ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਵੱਡੀ ਗਿਣਤੀ ਵਿਚ ਨਵੇਂ ਬਣੇ ਵਕੀਲਾਂ ਸਮੇਤ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਡਾ. ਚੀਮਾ ਨੇ ਨਵੇਂ ਸ਼ਾਮਿਲ ਹੋਏ ਨੌਜਵਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਨਵੀਂ ਪੀੜ੍ਹੀ, ਖ਼ਾਸ ਕਰਕੇ ਜ਼ੈਨ-ਜ਼ੀ ਦਾ ਰੁਝਾਨ ਹੁਣ ਸ਼੍ਰੋਮਣੀ ਅਕਾਲੀ ਦਲ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਹ ਅਹਿਸਾਸ ਹੋ ਰਿਹਾ ਹੈ ਕਿ ਪੰਜਾਬ ਦੀ ਤਰੱਕੀ, ਵਿਕਾਸ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਅਕਾਲੀ ਦਲ ਨੇ ਅਹਿਮ ਭੂਮਿਕਾ ਨਿਭਾਈ ਹੈ। ਡਾ. ਚੀਮਾ ਨੇ ਕਿਹਾ ਕਿ ਅੱਜ ਪਾਰਟੀ ਵਿਚ ਸ਼ਾਮਿਲ ਹੋਏ ਨੌਜਵਾਨਾਂ ਨੂੰ ਆਉਣ ਵਾਲੇ ਸਮੇਂ ਵਿਚ ਪਾਰਟੀ ਅੰਦਰ ਅਹਿਮ ਜ਼ਿੰਮੇਵਾਰੀਆਂ ਤੇ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਲੀਗਲ ਵਿੰਗ ਦੇ ਪ੍ਰਧਾਨ ਐਡਵੋਕੇਟ ਰਾਜੀਵ ਸ਼ਰਮਾ ਤੇ ਆਰ. ਟੀ. ਆਈ. ਵਿੰਗ ਦੇ ਪ੍ਰਧਾਨ ਐਡਵੋਕੇਟ ਰਜਿੰਦਰ ਸਿੰਘ ਧੀਮਾਨ ਦੀ ਪ੍ਰੇਰਣਾ ਸਦਕਾ ਐਡਵੋਕੇਟ ਜਰਨੈਲ ਸਿੰਘ ਦੀ ਅਗਵਾਈ ਵਿਚ ਐਡਵੋਕੇਟ ਗੁਰਮਨ ਸਿੰਘ, ਗੁਰਕੀਰਤ ਸਿੰਘ, ਗੁਰਵਿੰਦਰ ਸਿੰਘ, ਅਮਨਦੀਪ, ਧਰੁਵ ਜੋਸ਼ੀ, ਅਮਨ ਤੇ ਹਰਸ਼ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਪਾਰਟੀ ਵਿਚ ਸ਼ਾਮਿਲ ਹੋਏ। ਇਨ੍ਹਾਂ ਤੋਂ ਇਲਾਵਾ ਰਮਨ ਨੂਰਪੁਰ ਬੇਦੀ, ਹਰਪ੍ਰੀਤ ਸਿੰਘ ਰੌਲ਼ੀ, ਜਸਪ੍ਰੀਤ ਸਿੰਘ ਨੂਰਪੁਰ ਬੇਦੀ, ਵੰਸ਼ ਬਰਾਰੀ, ਜਸ਼ਨਦੀਪ, ਮਨਜੋਤ ਰੌਲ਼ੀ, ਰਾਜਵੀਰ ਨੂਰਪੁਰ, ਸੁਖਵਿੰਦਰ ਸਿੰਘ ਨੂਰਪੁਰ, ਪਵਨ ਨੂਰਪੁਰ, ਨਵਜੋਤ ਸਿੰਘ ਨੂਰਪੁਰ, ਜਸ਼ਨਦੀਪ ਸਿੰਘ ਅਕਬਰਪੁਰ, ਲਖਵਿੰਦਰ ਸਿੰਘ ਟਿੱਬਾ ਟੱਪਰੀਆਂ, ਨਿਰਮਲ ਸਿੰਘ ਬਜਰੂੜ, ਮਨਜੀਤ ਸਿੰਘ ਕੁੰਭੇਵਾਲ, ਗਗਨਪ੍ਰੀਤ ਸਿੰਘ ਕੁੰਭੇਵਾਲ, ਸਮਰਦੀਪ ਸਿੰਘ ਦਬੁਰਜੀ, ਗੌਰਵ ਟਿੱਬਾ ਟੱਪਰੀਆਂ, ਸੁਨੀਲ ਸਿੰਘ ਨੌਧੇਮਾਜਰਾ, ਗੁਰਮਨਜੋਤ ਸਿੰਘ ਅਕਬਰਪੁਰ, ਰੋਹਨ ਸ਼ਰਮਾ ਚਾਂਦਪੁਰ, ਅਸਮਾਨੀ, ਹਰਸ਼ ਰੂਪਨਗਰ, ਅਮਨਦੀਪ ਸਿੰਘ ਅਬਿਆਣਾ, ਕਰਨਵੀਰ, ਹਰਮਨ ਸਿੰਘ, ਬਲਦੇਵ ਸਿੰਘ, ਚਰਨਪ੍ਰੀਤ, ਗੋਲਡੀ ਅਤੇ ਜਸਪ੍ਰੀਤ ਸਿੰਘ ਦਬੁਰਜੀ ਸਮੇਤ ਹੋਰ ਨੌਜਵਾਨਾਂ ਨੇ ਵੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ, ਐਡਵੋਕੇਟ ਰਾਜੀਵ ਸ਼ਰਮਾ, ਐਡਵੋਕੇਟ ਰਜਿੰਦਰ ਸਿੰਘ ਧੀਮਾਨ, ਐਡਵੋਕੇਟ ਪਵਨਪ੍ਰੀਤ ਸਿੰਘ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਲੱਖੇਵਾਲ, ਸ਼ਹਿਰੀ ਪ੍ਰਧਾਨ ਤਰਨਜੀਤ ਸਿੰਘ ਤਰਨੀ, ਸਾਬਕਾ ਕੌਂਸਲਰ ਚੌਧਰੀ ਵੈਦ ਪ੍ਰਕਾਸ਼, ਪੀ. ਏ. ਸੀ. ਮੈਂਬਰ ਮਨਜਿੰਦਰ ਸਿੰਘ ਧਨੋਆ ਤੇ ਯੂਥ ਆਗੂ ਬਲਜਿੰਦਰ ਸਿੰਘ ਮਿੱਠੂ ਵੀ ਮੌਜੂਦ ਸਨ।
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਮੋਤੀਆਬਿੰਦ ਦੇ ਆਪ੍ਰੇਸ਼ਨ ਅਗਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਈ ਇੰਗਲੈਂਡ ਦੀ ਸੰਗਤ ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਵਲੋਂ ਸੰਗਤ ਦਾ ਵਿਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।