ਸਿਹਤ ਵਿਭਾਗ ਵਲੋਂ ਮੋਤੀਆਬਿੰਦ ਦੇ ਆਪ੍ਰੇਸ਼ਨ
ਰੂਪਨਗਰ, 17 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਯੋਜਨਾ ਤਹਿਤ ਸਿਵਲ ਹਸਪਤਾਲ ਰੂਪਨਗਰ ਵਿਖੇ 2 ਅਪ੍ਰੈਲ ਤੋਂ ਲੈ ਕੇ ਹੁਣ ਤੱਕ 234 ਮਰੀਜ਼ਾਂ ਦੇ ਮੋਤੀਆਬਿੰਦ ਦੇ ਆਪ੍ਰੇਸ਼ਨ ਬਿਲਕੁਲ ਮੁਫ਼ਤ ਕੀਤੇ ਜਾ ਚੁੱਕੇ ਹਨ।
ਅਜੀਤ ਡੈਸਕ
18-11-2026