ਹਰੀਪੁਰ ਬੱਸ ਸਟੈਂਡ ਨੇੜੇ 15 ਲੱਖ ਰੁਪਏ ਦੀ ਲਾਗਤ ਨਾਲ ਬਣੇਗੀ 350 ਮੀਟਰ ਲੰਬੀ ਡਰੇਨ, ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਰਵਾਇਆ ਕੰਮ ਸ਼ੁਰੂ
ਨੂਰਪੁਰ ਬੇਦੀ, 20 ਨਵੰਬਰ (ਵਿੰਦਰ ਪਾਲ ਝਾਂਡੀਆਂ)-ਪਿੰਡਾਂ ਦੇ ਵਿਕਾਸ ਤੇ ਲੋਕਾਂ ਨੂੰ ਦਰਪੇਸ਼ ਬੁਨਿਆਦੀ ਸਮੱਸਿਆਵਾਂ ਦੇ ਪੱਕੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਹਰੀਪੁਰ ਦੇ ਬੱਸ ਸਟੈਂਡ ਨੇੜੇ ਰੋਪੜ ਮੁੱਖ ਮਾਰਗ ’ਤੇ ਲੰਮੇ ਸਮੇਂ ਤੋਂ ਚੱਲ ਰਹੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਲਈ ਡਰੇਨ ਦਾ ਨਿਰਮਾਣ ਕਾਰਜ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਕੰਮ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਤੇ ਰਾਹਗੀਰਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ।
ਹ
ਹਰੀਪੁਰ ਬੱਸ ਸਟੈਂਡ ਦੇ ਲਾਗੇ ਚੱਲ ਰਹੇ ਕੰਮ ਦਾ ਦ੍ਰਿਸ਼। ਤਸਵੀਰ : ਵਿੰਦਰਪਾਲ ਝਾਂਡੀਆਂ
21-11-2026
ਨੂਰਪੁਰ ਬੇਦੀ, 20 ਨਵੰਬਰ (ਵਿੰਦਰ ਪਾਲ ਝਾਂਡੀਆਂ)-ਪਿੰਡਾਂ ਦੇ ਵਿਕਾਸ ਤੇ ਲੋਕਾਂ ਨੂੰ ਦਰਪੇਸ਼ ਬੁਨਿਆਦੀ ਸਮੱਸਿਆਵਾਂ ਦੇ ਪੱਕੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਹਰੀਪੁਰ ਦੇ ਬੱਸ ਸਟੈਂਡ ਨੇੜੇ ਰੋਪੜ ਮੁੱਖ ਮਾਰਗ ’ਤੇ ਲੰਮੇ ਸਮੇਂ ਤੋਂ ਚੱਲ ਰਹੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਲਈ ਡਰੇਨ ਦਾ ਨਿਰਮਾਣ ਕਾਰਜ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਕੰਮ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਤੇ ਰਾਹਗੀਰਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਦੱਸਣਯੋਗ ਹੈ ਕਿ ਹਰੀਪੁਰ ਬੱਸ ਸਟੈਂਡ ਨੇੜੇ ਰੋਪੜ ਮੁੱਖ ਮਾਰਗ ’ਤੇ ਬਰਸਾਤੀ ਪਾਣੀ ਅਤੇ ਗੰਦੇ ਪਾਣੀ ਦੀ ਨਿਕਾਸੀ ਦਾ ਕੋਈ ਢੁਕਵਾਂ ਪ੍ਰਬੰਧ ਨਹੀਂ ਸੀ। ਇਸ ਕਾਰਨ ਬਰਸਾਤ ਦੇ ਦਿਨਾਂ ਵਿਚ ਸੜਕ ’ਤੇ ਪਾਣੀ ਇਕੱਠਾ ਹੋ ਜਾਂਦਾ ਸੀ, ਜਿਸ ਨਾਲ ਸੜਕ ਵਾਰ-ਵਾਰ ਨੁਕਸਾਨੀ ਜਾਂਦੀ ਸੀ। ਸੜਕ ਟੁੱਟਣ ਕਾਰਨ ਜਿਥੇ ਆਵਾਜਾਈ ਪ੍ਰਭਾਵਿਤ ਹੁੰਦੀ ਸੀ, ਉਥੇ ਹੀ ਰਾਹਗੀਰਾਂ ਤੇ ਸਥਾਨਕ ਵਸਨੀਕਾਂ ਨੂੰ ਵੀ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸਮੱਸਿਆ ਦਾ ਸਥਾਈ ਹੱਲ ਕਰਨ ਦੇ ਮਕਸਦ ਨਾਲ ਹੁਣ ਇਥੇ ਡਰੇਨ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ ਕਰਵਾਇਆ ਗਿਆ ਹੈ। ਲੋਕ ਨਿਰਮਾਣ ਵਿਭਾਗ ਦੇ ਜੇ. ਈ. ਸੰਦੀਪ ਰਾਏ ਨੇ ਦੱਸਿਆ ਕਿ ਇਸ ਡਰੇਨ ਦੀ ਲੰਬਾਈ ਲਗਪਗ 350 ਮੀਟਰ ਹੋਵੇਗੀ, ਜਿਸ ’ਤੇ ਕਰੀਬ 15 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਨਿਰਮਾਣ ਕਾਰਜ ਨੂੰ ਤਕਰੀਬਨ 15 ਦਿਨਾਂ ਦੇ ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਡਰੇਨ ਦੇ ਬਣਨ ਨਾਲ ਬਰਸਾਤੀ ਤੇ ਗੰਦੇ ਪਾਣੀ ਦੀ ਨਿਕਾਸੀ ਸੁਚਾਰੂ ਢੰਗ ਨਾਲ ਹੋ ਸਕੇਗੀ ਅਤੇ ਸੜਕ ਨੂੰ ਵਾਰ-ਵਾਰ ਟੁੱਟਣ ਤੋਂ ਬਚਾਉਣ ਵਿਚ ਮਦਦ ਮਿਲੇਗੀ। ਇਸ ਨਾਲ ਨਾ ਸਿਰਫ਼ ਹਰੀਪੁਰ ਦੇ ਵਸਨੀਕਾਂ ਨੂੰ ਸਗੋਂ ਰੋਪੜ ਮੁੱਖ ਮਾਰਗ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ।