‘ ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਮਾਤਾ ਸੱਤਿਆ ਦੇਵੀ ਬਿਰਧ ਆਸ਼ਰਮ ਵਿਖੇ ਲਗਾਇਆ ਯੋਗਾ ਕੈਂਪ
ਸ੍ਰੀ ਚਮਕੌਰ ਸਾਹਿਬ, 20 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਮਾਤਾ ਸੱਤਿਆ ਦੇਵੀ ਮੈਮੋਰੀਅਲ ਸੀਨੀਅਰ ਸਿਟੀਜ਼ਨ ਹੋਮ ਵਿਖੇ ਆਯੁਰਵੈਦਿਕ ਤੇ ਯੂਨਾਨੀ ਵਿਭਾਗ ਰੂਪਨਗਰ ਵਲੋਂ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਵਿਸ਼ੇਸ਼ ਯੋਗਾ ਤੇ ਸਿਹਤ ਜਾਗਰੂਕਤਾ ਕੈਂਪ ਲਗਾਇਆ। ਇਸ ਮੌਕੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ ਕੁਸਮ ਗੁਪਤਾ ਨੇ ਬਜ਼ੁਰਗਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਤੰਦਰੁਸਤ ਰਹਿਣ ਲਈ ਸੰਤੁਲਿਤ ਖ਼ੁਰਾਕ, ਨਿਯਮਤ ਯੋਗ ਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੇ ਸੁਝਾਅ ਦਿੱਤੇ।
ਸ੍ਰੀ ਚਮਕੌਰ ਸਾਹਿਬ, 20 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਮਾਤਾ ਸੱਤਿਆ ਦੇਵੀ ਮੈਮੋਰੀਅਲ ਸੀਨੀਅਰ ਸਿਟੀਜ਼ਨ ਹੋਮ ਵਿਖੇ ਆਯੁਰਵੈਦਿਕ ਤੇ ਯੂਨਾਨੀ ਵਿਭਾਗ ਰੂਪਨਗਰ ਵਲੋਂ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਵਿਸ਼ੇਸ਼ ਯੋਗਾ ਤੇ ਸਿਹਤ ਜਾਗਰੂਕਤਾ ਕੈਂਪ ਲਗਾਇਆ। ਇਸ ਮੌਕੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ ਕੁਸਮ ਗੁਪਤਾ ਨੇ ਬਜ਼ੁਰਗਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਤੰਦਰੁਸਤ ਰਹਿਣ ਲਈ ਸੰਤੁਲਿਤ ਖ਼ੁਰਾਕ, ਨਿਯਮਤ ਯੋਗ ਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੇ ਸੁਝਾਅ ਦਿੱਤੇ। ਯੋਗਾ ਟਰੇਨਰ ਹਰਦੀਪ ਸਿੰਘ ਵਲੋਂ ਬਜ਼ੁਰਗਾਂ ਨੂੰ ਵੱਖ-ਵੱਖ ਯੋਗ ਆਸਣ ਅਤੇ ਪ੍ਰਾਣਾਯਾਮ ਕਰਵਾਏ ਗਏ। ਇਸ ਦੌਰਾਨ ਡਾ ਵਰਿੰਦਰ ਮੋਹਨ ਪੁਹਾਲ, ਡਾ. ਗੁਰਪ੍ਰੀਤ ਕੌਰ (ਆਯੁਰਵੈਦਿਕ ਮੈਡੀਕਲ ਅਫ਼ਸਰ) ਤੇ ਸਚਿਨ ਜੋਸ਼ੀ (ਸੁਪਰਡੈਂਟ) ਵੀ ਮੌਜੂਦ ਸਨ। ਵਿਭਾਗ ਦੀ ਟੀਮ ਵਲੋਂ ਬਜ਼ੁਰਗਾਂ ਨੂੰ ਆਯੁਰਵੈਦਿਕ ਦਵਾਈਆਂ ਅਤੇ ਯੋਗਾ ਮੈਟਾਂ ਵੀ ਵੰਡੀਆਂ ਗਈਆਂ। ਇਸ ਮੌਕੇ ਸੀਨੀਅਰ ਸਿਟੀਜ਼ਨ ਹੋਮ ਦੇ ਚੇਅਰਮੈਨ ਪ੍ਰੋ. ਆਰ. ਸੀ. ਢੰਡ ਤੇ ਸਮੂਹ ਸਟਾਫ਼ ਵਲੋਂ ਆਈ ਟੀਮ ਦਾ ਨਿੱਘਾ ਸਵਾਗਤ ਅਤੇ ਧੰਨਵਾਦ ਕੀਤਾ। ਪ੍ਰੋ ਢੰਡ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਦੀ ਚੰਗੀ ਸਿਹਤ ਤੇ ਖ਼ੁਸ਼ਹਾਲ ਜੀਵਨ ਲਈ ਅਜਿਹੇ ਉਪਰਾਲੇ ਬਹੁਤ ਸ਼ਲਾਘਾਯੋਗ ਹਨ।