ਪ੍ਰਧਾਨ ਮੰਤਰੀ ਰਾਹਤ ਤੇ ਪੰਜਾਬ ਫ਼ਰਿਸ਼ਤੇ ਯੋਜਨਾ ਬਣੇਗੀ ਸੜਕ ਹਾਦਸੇ ਦੇ ਪੀੜਤਾਂ ਲਈ ਜੀਵਨ ਰੱਖਿਅਕ-ਡੀ. ਸੀ.
ਰੂਪਨਗਰ, 20 ਨਵੰਬਰ ( ਯਸ਼ਵੰਤ ਬੱਸੀ)-ਸੜਕ ਹਾਦਸਿਆਂ ਵਿਚ ਕੀਮਤੀ ਮਨੁੱਖੀ ਜਾਨਾਂ ਬਚਾਉਣ ਤੇ ਹਾਦਸਾ ਪੀੜਤਾਂ ਨੂੰ ਸਮੇਂ ਸਿਰ ਬਿਹਤਰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਪ੍ਰਧਾਨ ਮੰਤਰੀ ਰਾਹਤ ਯੋਜਨਾ ਅਤੇ ਪੰਜਾਬ ਫ਼ਰਿਸ਼ਤੇ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਸੜਕ ਹਾਦਸੇ ਤੋਂ ਬਾਅਦ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਹਸਪਤਾਲ ਪਹੁੰਚਾਉਣਾ ਉਸ ਦੀ ਜਾਨ ਬਚਾਉਣ ਲਈ ਬੇਹੱਦ ਅਹਿਮ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਹਤ ਯੋਜਨਾ ਤਹਿਤ ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਉਣ ਤੇ ਇਲਾਜ ਕਰਵਾਉਣ ਲਈ 1.
ਰੂਪਨਗਰ, 20 ਨਵੰਬਰ ( ਯਸ਼ਵੰਤ ਬੱਸੀ)-ਸੜਕ ਹਾਦਸਿਆਂ ਵਿਚ ਕੀਮਤੀ ਮਨੁੱਖੀ ਜਾਨਾਂ ਬਚਾਉਣ ਤੇ ਹਾਦਸਾ ਪੀੜਤਾਂ ਨੂੰ ਸਮੇਂ ਸਿਰ ਬਿਹਤਰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਪ੍ਰਧਾਨ ਮੰਤਰੀ ਰਾਹਤ ਯੋਜਨਾ ਅਤੇ ਪੰਜਾਬ ਫ਼ਰਿਸ਼ਤੇ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਸੜਕ ਹਾਦਸੇ ਤੋਂ ਬਾਅਦ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਹਸਪਤਾਲ ਪਹੁੰਚਾਉਣਾ ਉਸ ਦੀ ਜਾਨ ਬਚਾਉਣ ਲਈ ਬੇਹੱਦ ਅਹਿਮ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਹਤ ਯੋਜਨਾ ਤਹਿਤ ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਉਣ ਤੇ ਇਲਾਜ ਕਰਵਾਉਣ ਲਈ 1.50 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਦਿੱਤੀ ਜਾਂਦੀ ਹੈ। ਇਸ ਯੋਜਨਾ ਤਹਿਤ ਹਾਦਸੇ ਦੀ ਮਿਤੀ ਤੋਂ ਵੱਧ ਤੋਂ ਵੱਧ 7 ਦਿਨਾਂ ਤੱਕ ਇਲਾਜ ਦਾ ਖ਼ਰਚਾ ਕਵਰ ਕੀਤਾ ਜਾਂਦਾ ਹੈ, ਜਿਸ ਨਾਲ ਹਾਦਸੇ ਤੋਂ ਬਾਅਦ ਪੀੜਤ ਅਤੇ ਉਸ ਦੇ ਪਰਿਵਾਰ ਨੂੰ ਇਲਾਜ ਦੇ ਖ਼ਰਚੇ ਦੀ ਚਿੰਤਾ ਤੋਂ ਵੱਡੀ ਰਾਹਤ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਨਾਲ ਪੰਜਾਬ ਸਰਕਾਰ ਦੀ ਫ਼ਰਿਸ਼ਤੇ ਯੋਜਨਾ ਵੀ ਸੜਕ ਹਾਦਸਾ ਪੀੜਤਾਂ ਲਈ ਵੱਡਾ ਸਹਾਰਾ ਹੈ। ਪ੍ਰਧਾਨ ਮੰਤਰੀ ਰਾਹਤ ਯੋਜਨਾ ਤਹਿਤ ਮਿਲਣ ਵਾਲੀ ਇਲਾਜ ਸਹੂਲਤ ਤੋਂ ਬਾਅਦ ਪੰਜਾਬ ਫ਼ਰਿਸ਼ਤੇ ਯੋਜਨਾ ਤਹਿਤ ਪੀੜਤ ਨੂੰ ਪੂਰੀ ਤਰ੍ਹਾਂ ਸਿਹਤਯਾਬ ਹੋਣ ਤੱਕ ਬਿਨਾਂ ਕਿਸੇ ਖ਼ਰਚੇ ਦੇ ਇਲਾਜ ਮੁਹੱਈਆ ਕਰਵਾਉਣ ਦੀ ਵਿਵਸਥਾ ਹੈ। ਇਸ ਤਰ੍ਹਾਂ ਦੋਵੇਂ ਯੋਜਨਾਵਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਤੰਗੀ ਕਾਰਨ ਕਿਸੇ ਵੀ ਸੜਕ ਹਾਦਸਾ ਪੀੜਤ ਦਾ ਇਲਾਜ ਪ੍ਰਭਾਵਿਤ ਨਾ ਹੋਵੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸੜਕ ਹਾਦਸਾ ਵਾਪਰਨ ਦੀ ਸੂਰਤ ਵਿਚ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿਚ ਪਹੁੰਚਾਉਣ ਅਤੇ ਇਲਾਜ ਵਿਚ ਕਿਸੇ ਕਿਸਮ ਦੀ ਦੇਰੀ ਨਾ ਹੋਣ ਦੇਣ। ਐਮਰਜੈਂਸੀ ਸਹਾਇਤਾ, ਐਂਬੂਲੈਂਸ ਅਤੇ ਹੋਰ ਲੋੜੀਂਦੀ ਜਾਣਕਾਰੀ ਲਈ 112 ਹੈਲਪ ਲਾਈਨ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸੜਕ ਸੁਰੱਖਿਆ ਸਿਰਫ਼ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦਾ ਸਾਂਝਾ ਫ਼ਰਜ਼ ਹੈ। ਹਾਦਸੇ ਸਮੇਂ ਜ਼ਖ਼ਮੀ ਦੀ ਮਦਦ ਕਰਨ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ।