ਪਿੰਡ ਸੋਲਖੀਆਂ ਵਿਖੇ ਰੂਪਨਗਰ ਪੁਲਿਸ ਵਲੋਂ ਕਾਸੋ ਅਭਿਆਨ, ਨਸ਼ਾ ਤਸਕਰਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ
ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਰੂਪਨਗਰ ਪੁਲਿਸ ਵਲੋਂ ਅੱਜ ਪਿੰਡ ਸੋਲਖੀਆਂ ਵਿਖੇ ਕਾਸੋ ਅਭਿਆਨ ਚਲਾਇਆ ਗਿਆ। ਇਸ ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕਰਕੇ ਜਾਂਚ ਕੀਤੀ ਗਈ ਅਤੇ ਨਸ਼ਿਆਂ ਦੀ ਵਰਤੋਂ ਵਾਲੀਆਂ ਸੰਭਾਵਿਤ ਥਾਵਾਂ ਦੀ ਸਫ਼ਾਈ ਕਰਵਾਈ ਗਈ।
ਅਜੀਤ ਡੈਸਕ
24-11-2026