25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪੰਜਾਬ ਸਰਕਾਰ ਹਰ ਫ਼ਰੰਟ ਦੇ ਫ਼ੇਲ੍ਹ ਰਾਣਾ ਕੇ.ਪੀ.

ਢੇਰ, 24 ਨਵੰਬਰ (ਸ਼ਿਵ ਕੁਮਾਰ ਕਾਲੀਆ)-ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਨਜ਼ਰ ਆ ਰਹੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਪਿੰਡ ਥਲੂਹ ਵਿਖੇ ਸੀਨੀਅਰ ਕਾਂਗਰਸੀ ਆਗੂ ਸ਼੍ਰੀ ਅਸ਼ਵਨੀ ਸ਼ਰਮਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਅਜੀਤ ਡੈਸਕ 25-11-2026
ਢੇਰ, 24 ਨਵੰਬਰ (ਸ਼ਿਵ ਕੁਮਾਰ ਕਾਲੀਆ)-ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਨਜ਼ਰ ਆ ਰਹੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਪਿੰਡ ਥਲੂਹ ਵਿਖੇ ਸੀਨੀਅਰ ਕਾਂਗਰਸੀ ਆਗੂ ਸ਼੍ਰੀ ਅਸ਼ਵਨੀ ਸ਼ਰਮਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਸ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਪੰਜਾਬ ਦੀ ਜਨਤਾ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦੇ ਲਈ ਕਾਹਲੇ ਬੈਠੇ ਹਨ। ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਅਕਾਲੀ ਭਾਜਪਾ ਗੱਠਜੋੜ ਦਾ ਚੋਣਾਂ ਵਿਚ ਕੋਈ ਅਸਰ ਨਹੀਂ ਪਵੇਗਾ। ਕਿਉਂਕਿ ਇਹ ਉਹ ਹੀ ਭਾਜਪਾ ਹੈ ਜਿਸਨੇ ਕਿਸਾਨੀ ਅੰਦੋਲਨ ਦੌਰਾਨ ਕਿਸਾਨਾਂ ਤੇ ਅੱਤਿਆਚਾਰ ਕੀਤਾ ਅਤੇ ਹਮੇਸ਼ਾ ਹੀ ਪੰਜਾਬ ਦੇ ਖ਼ਿੱਤਾ ਦੇ ਨਾਲ ਖਿਲਵਾੜ ਕੀਤਾ ਹੈ। ਇਸ ਮੌਕੇ ’ਤੇ ਸਾਬਕਾ ਚੇਅਰਮੈਨ ਰਮੇਸ਼ਚੰਦ ਦਸਗਰਾ, ਸਾਬਕਾ ਡਾਇਰੈਕਟਰ ਕਮਲ ਦੇਵ ਜੋਸ਼ੀ, ਸਾਬਕਾ ਸਰਪੰਚ ਮਹਿੰਦਰ ਪਾਲ ਸਿੰਘ ਢਾਹੇ, ਸਾਬਕਾ ਸਰਪੰਚ ਸ਼ਰੇਜ ਜੋਸ਼ੀ, ਦੀਪੂ ਜੋਸ਼ੀ, ਮੁਖ਼ਤਿਆਰ ਸਿੰਘ ਆਦੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਮੁਕਾਰੀ ਵਿਖੇ ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ ਕਰ ਕੇ ਹੋਏ ਰਫ਼ੂ ਚੱਕਰ ਅਗਲੀ ਖ਼ਬਰ ਮੋਰਿੰਡਾ ਤੇ ਆਸ-ਪਾਸ ਦੇ ਇਲਾਕਿਆਂ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।