26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਨਗਰ ਕੌਂਸਲ ਰੂਪਨਗਰ ਦੀ ਮੀਟਿੰਗ ’ ਚ ਵਿਕਾਸ ਕਾਰਜਾਂ ਦੇ ਕਈ ਅਹਿਮ ਮਤੇ ਸਰਬਸੰਮਤੀ ਨਾਲ ਪਾਸ

ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਰੂਪਨਗਰ ਦੀ ਅੱਜ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਸ਼ਹਿਰ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਕਈ ਅਹਿਮ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਮੀਟਿੰਗ ਦੌਰਾਨ ਬੇਲਾ ਚੌਕ ਤੋਂ ਬਾਈਪਾਸ ਤੱਕ 68 ਕਰੋੜ 13 ਲੱਖ ਰੁਪਏ ਦੀ ਲਾਗਤ ਨਾਲ ਸਟਰੋਮ ਸੀਵਰ ਪਾਉਣ ਦੇ ਪ੍ਰਸਤਾਵ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 26-11-2026
ਰੂਪਨਗਰ, 25 ਨਵੰਬਰ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਰੂਪਨਗਰ ਦੀ ਅੱਜ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਸ਼ਹਿਰ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਕਈ ਅਹਿਮ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਮੀਟਿੰਗ ਦੌਰਾਨ ਬੇਲਾ ਚੌਕ ਤੋਂ ਬਾਈਪਾਸ ਤੱਕ 68 ਕਰੋੜ 13 ਲੱਖ ਰੁਪਏ ਦੀ ਲਾਗਤ ਨਾਲ ਸਟਰੋਮ ਸੀਵਰ ਪਾਉਣ ਦੇ ਪ੍ਰਸਤਾਵ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰਧਾਨ ਨੇ ਸ਼ਹਿਰ ਦੀਆਂ ਲੋੜਾਂ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਨਾਲ ਸਬੰਧਿਤ ਮਾਮਲਿਆਂ ਨੂੰ ਤਰਜੀਹ ਦਿੱਤੀ। ਮੀਟਿੰਗ ਵਿਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੀਆਂ ਸਮੱਸਿਆਵਾਂ ਵੀ ਉਠਾਈਆਂ ਗਈਆਂ। ਅਕਾਲੀ ਕੌਂਸਲਰ ਗੁਰਵਿੰਦਰ ਸਿੰਘ ਨੇ ਸੁਖਰਾਮਪੁਰ ਟੱਪਰੀਆਂ ਦੇ ਟੋਭੇ ਨੂੰ ਪੱਕਾ ਕਰਨ ਦਾ ਕੰਮ ਜਲਦੀ ਸ਼ੁਰੂ ਕਰਵਾਉਣ ਅਤੇ ਜਗਜੀਤ ਨਗਰ ਵਿਚ ਗੰਦੇ ਪਾਣੀ ਦੀ ਸਪਲਾਈ ਦਾ ਮੁੱਦਾ ਉਠਾਇਆ, ਜਦਕਿ ਭਾਜਪਾ ਕੌਂਸਲਰਾਂ ਨੇ ਬਾਜ਼ਾਰਾਂ ਵਿਚ ਸਟਰੀਟ ਲਾਈਟਾਂ ਲਗਵਾਉਣ ਦੀ ਮੰਗ ਰੱਖੀ। ਇਸ ਤੋਂ ਇਲਾਵਾ ਪਾਣੀ ਦੇ ਕੁਨੈਕਸ਼ਨਾਂ ਲਈ ਰੋਡ ਕੱਟ ਦੇ ਰੇਟ ਡੇਢ ਗੁਣਾ ਵਧਾਉਣ ਦੇ ਪ੍ਰਸਤਾਵ ’ਤੇ ਵੀ ਵਿਚਾਰ ਹੋਇਆ, ਜਿਸ ਨੂੰ ਕੌਂਸਲਰਾਂ ਦੇ ਵਿਰੋਧ ਤੋਂ ਬਾਅਦ ਪੈਂਡਿੰਗ ਕਰ ਦਿੱਤਾ ਗਿਆ। ਮੀਟਿੰਗ ਦੌਰਾਨ ਪਹਿਲੀ ਵਾਰ ਅਕਾਲੀ ਦਲ ਦੇ ਦੋ ਅਤੇ ਭਾਜਪਾ ਦੇ ਚਾਰ ਕੌਂਸਲਰ ਸਾਂਝੇ ਤੌਰ ’ਤੇ ਇੱਕਜੁੱਟ ਦਿਖਾਈ ਦਿੱਤੇ। ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਪਿਛਲੇ ਮਹੀਨਿਆਂ ਦੀ ਆਮਦਨ ਅਤੇ ਖ਼ਰਚ ਦਾ ਵੇਰਵਾ ਪੇਸ਼ ਨਾ ਕਰਨ ’ਤੇ ਸਵਾਲ ਉਠਾਏ, ਜਿਸ ’ਤੇ ਅਗਲੀ ਮੀਟਿੰਗ ਵਿਚ ਪੂਰਾ ਹਿਸਾਬ ਪੇਸ਼ ਕਰਨ ਦਾ ਭਰੋਸਾ ਦਿੱਤਾ ਗਿਆ। 68.13 ਕਰੋੜ ਦੇ ਸਟਰੋਮ ਸੀਵਰ ਪ੍ਰਾਜੈਕਟ ਨੂੰ ਲੈ ਕੇ ਪਰਮਜੀਤ ਸਿੰਘ ਮੱਕੜ ਅਤੇ ਭਾਜਪਾ ਕੌਂਸਲਰ ਹਰਮਿੰਦਰਪਾਲ ਸਿੰਘ ਵਾਲੀਆ ਨੇ ਨਗਰ ਕੌਂਸਲ ਦੇ ਲਗਭਗ 12 ਕਰੋੜ ਰੁਪਏ ਦੇ ਕੁੱਲ ਬਜਟ ਦਾ ਹਵਾਲਾ ਦਿੰਦਿਆਂ ਪ੍ਰਾਜੈਕਟ ਲਈ ਫ਼ੰਡਾਂ ਦੀ ਉਪਲਬਧਤਾ ਬਾਰੇ ਸਵਾਲ ਕੀਤੇ। ਉਨ੍ਹਾਂ ਤਿੰਨ ਮਹੀਨੇ ਪਹਿਲਾਂ ਪਾਸ ਕੀਤੇ ਮਤਿਆਂ ਨੂੰ ਸਰਕਾਰ ਦੀ ਮਨਜ਼ੂਰੀ ਨਾ ਮਿਲਣ ਦਾ ਮੁੱਦਾ ਵੀ ਉਠਾਇਆ। ਮੀਟਿੰਗ ਦੌਰਾਨ ਅਕਾਲੀ ਦਲ ਦੇ ਪਰਮਜੀਤ ਸਿੰਘ ਮੱਕੜ ਅਤੇ ਗੁਰਵਿੰਦਰ ਸਿੰਘ ਤੋਂ ਇਲਾਵਾ ਭਾਜਪਾ ਦੇ ਹਰਮਿੰਦਰਪਾਲ ਸਿੰਘ ਭੂੰਡੀ ਅਤੇ ਤਿੰਨ ਮਹਿਲਾ ਕੌਂਸਲਰਾਂ ਨੇ ਵੀ ਵੱਖ-ਵੱਖ ਮੁੱਦਿਆਂ ’ਤੇ ਸਾਂਝਾ ਪੱਖ ਰੱਖਿਆ। ਇਸ ਤਰ੍ਹਾਂ ਵਿਕਾਸ ਕਾਰਜਾਂ ਦੇ ਮਤਿਆਂ ’ਤੇ ਸਰਬਸੰਮਤੀ ਦੇ ਬਾਵਜੂਦ ਫ਼ੰਡਾਂ ਅਤੇ ਪ੍ਰਸਤਾਵਾਂ ਦੀ ਅਮਲੀ ਰੂਪ-ਰੇਖਾ ਨੂੰ ਲੈ ਕੇ ਮੀਟਿੰਗ ਵਿਚ ਤਿੱਖੀ ਬਹਿਸ ਵੀ ਦੇਖਣ ਨੂੰ ਮਿਲੀ। ਮੀਟਿੰਗ ਵਿਚ ਸੱਤਾਧਾਰੀ ਧਿਰ ਦੇ ਕੌਂਸਲਰ ਮੀਤ ਪ੍ਰਧਾਨ ਸੰਗੀਤਾ ਕਾਲੀਆ, ਕੌਂਸਲਰ ਅਵਤਾਰ ਸਿੰਘ ਆੜ੍ਹਤੀ, ਅੰਮ੍ਰਿਤਪਾਲ ਸਿੰਘ ਸੋਨੂੰ, ਗੁਰਵਿੰਦਰ ਸਿੰਘ ਜੱਗੀ ਸੁਰਿੰਦਰ ਕੌਰ ਸੀਮਾ ਪਰਵੀਨ ਕੁਮਾਰ ਜਗਮੋਹਨ ਕੌਰ ਤਰਨਜੀਤ ਕੌਰ ਸੁਰਜੀਤ ਕੌਰ ਰੇਖਾ ਰਾਣੀ ਸੰਤੋਸ਼ ਕੁਮਾਰੀ ਕਿਰਨ ਸੋਨੀ ਸੁਖਜਿੰਦਰ ਸਿੰਘ ਫ਼ੌਜੀ ਸਮੇਤ ਅਕਾਲੀ ਦਲ ਦੇ ਕੌਂਸਲਰ ਅਤੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ, ਅਕਾਲੀ ਕੌਂਸਲਰ ਗੁਰਵਿੰਦਰ ਸਿੰਘ ਬਾਵਾ ਅਤੇ ਸੁਖਵਿੰਦਰ ਸਿੰਘ ਪਟਵਾਰੀ, ਭਾਜਪਾ ਦੇ ਕੌਂਸਲਰ ਹਰਮਿੰਦਰਪਾਲ ਸਿੰਘ ਭੂੰਡੀ, ਜਸਬੀਰ ਕੌਰ ਜੱਗੀ, ਕਿਰਨ ਗੁਪਤਾ ਅਤੇ ਕਰਮਜੀਤ ਕੌਰ ਸਮੇਤ ਕਾਰਜ ਸਾਧਕ ਅਫ਼ਸਰ ਅਤੇ ਕੌਂਸਲ ਦਾ ਪੂਰਾ ਹਮਲਾ ਫੈਲਾ ਮੌਜੂਦ ਸੀ ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪੰਜਾਬ ਲਈ ਸੁੱਭ ਸਗਨ - ਹਰਮੋਹਣ ਸਿੰਘ ਸੰਧੂ ਅਗਲੀ ਖ਼ਬਰ ਵੋਟ ਚੋਰੀ ਰੋਕਣ ਲਈ ਹਰ ਬੂਥ ’ਤੇ ਵੋਟ ਰੱਖਿਅਕ ਤਾਇਨਾਤ ਕਰੇਗੀ ਕਾਂਗਰਸ:-ਅਸ਼ੋਕ ਤੰਵਰ ਰੂਪਨਗਰ ਵਿਚ ਜ਼ਿਲ੍ਹਾ ਕਾਂਗਰਸ ਦੇ ਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।