25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵਿਗਿਆਨਕ ਸੋਚ ਨੂੰ ਪ੍ਰਫੁੱਲਿਤ ਕਰਨ ਲਈ ਤਰਕਸ਼ੀਲ ਸੁਸਾਇਟੀ ਨੇ ਉਲੀਕੇ ਪ੍ਰੋਗਰਾਮ

ਰੂਪਨਗਰ, 25 ਨਵੰਬਰ (ਯਸ਼ਵੰਤ ਬੱਸੀ)-ਤਰਕਸ਼ੀਲ ਸੁਸਾਇਟੀ ਰੂਪਨਗਰ ਦੀ ਮੀਟਿੰਗ ਇਕਾਈ ਮੁਖੀ ਅਸ਼ੋਕ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਅਹਿਮ ਮੁੱਦਿਆਂ ਤੇ ਵਿਚਾਰ ਚਰਚਾ ਕਰਦਿਆਂ ਫ਼ੈਸਲਾ ਕੀਤਾ ਕਿ ਵਿਗਿਆਨਕ ਸੋਚ ਨੂੰ ਪ੍ਰਫੁੱਲਿਤ ਕਰਨ ਲਈ ਸਕੂਲਾਂ, ਕਾਲਜਾਂ, ਪਿੰਡਾ ਦੀਆਂ ਸੱਥਾਂ ਅਤੇ ਸ਼ਹਿਰਾਂ ਦੇ ਗਲੀ ਮੁਹੱਲਿਆਂ ਵਿਚ ਤਰਕਸ਼ੀਲ ਪ੍ਰੋਗਰਾਮ ਕੀਤੇ ਜਾਣਗੇ ।

ਅਜੀਤ ਡੈਸਕ 26-11-2026
ਰੂਪਨਗਰ, 25 ਨਵੰਬਰ (ਯਸ਼ਵੰਤ ਬੱਸੀ)-ਤਰਕਸ਼ੀਲ ਸੁਸਾਇਟੀ ਰੂਪਨਗਰ ਦੀ ਮੀਟਿੰਗ ਇਕਾਈ ਮੁਖੀ ਅਸ਼ੋਕ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਅਹਿਮ ਮੁੱਦਿਆਂ ਤੇ ਵਿਚਾਰ ਚਰਚਾ ਕਰਦਿਆਂ ਫ਼ੈਸਲਾ ਕੀਤਾ ਕਿ ਵਿਗਿਆਨਕ ਸੋਚ ਨੂੰ ਪ੍ਰਫੁੱਲਿਤ ਕਰਨ ਲਈ ਸਕੂਲਾਂ, ਕਾਲਜਾਂ, ਪਿੰਡਾ ਦੀਆਂ ਸੱਥਾਂ ਅਤੇ ਸ਼ਹਿਰਾਂ ਦੇ ਗਲੀ ਮੁਹੱਲਿਆਂ ਵਿਚ ਤਰਕਸ਼ੀਲ ਪ੍ਰੋਗਰਾਮ ਕੀਤੇ ਜਾਣਗੇ । ਬੱਚਿਆ, ਨੌਜਵਾਨਾਂ ਅਤੇ ਬਜ਼ੁਰਗਾਂ ਨਾਲ ਆਜ਼ਾਦੀ ਦੇ ਪਰਵਾਨਿਆਂ ਦੇ ਵਿਚਾਰਾਂ ਸਬੰਧੀ ਵਿਚਾਰ-ਗੋਸ਼ਟੀਆ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਦਿਹਾੜਿਆਂ ਮੌਕੇ ਤਰਕਸ਼ੀਲ ਅਤੇ ਵਿਗਿਆਨਕ ਸਾਹਿੱਤ ਦੀਆ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਮੀਟਿੰਗ ਦੌਰਾਨ ਤਰਕਸ਼ੀਲ ਆਗੂ ਕੁਲਵਿੰਦਰ ਨਗਾਰੀ ਜੋ ਪਿਛਲੇ ਦਿਨਾਂ ਵਿਚ ਤਰਕਸ਼ੀਲ ਕਾਫ਼ਲੇ ਨਾਲੋਂ ਸਦਾ ਲਈ ਵਿੱਛੜ ਗਏ ਸਨ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ । ਮੀਟਿੰਗ ਦੌਰਾਨ ਹਰਨੇਕ ਚੱਕ ਕਰਮਾਂ, ਅਮਰਨਾਥ, ਮਾ.ਪਰਵਿੰਦਰ, ਸੈਲਿੰਦਰ ਸੁਹਾਲੀ, ਪਵਨ ਰੱਤੋ, ਇਕਬਾਲ ਬੇਲਾ ਅਤੇ ਅਜੀਤ ਪਰਦੇਸੀ ਹਾਜ਼ਰ ਸਨ।
ਪਿਛਲੀ ਖ਼ਬਰ ਵਿੱਦਿਅਕ ਟੂਰ ਕਰਕੇ ਪਰਤੇ ਪੀ ਐਮ ਸ੍ਰੀ ਸਕੂਲ ਨੂਰਪੁਰ ਬੇਦੀ ਦੇ ਵਿਦਿਆਰਥੀ ਅਗਲੀ ਖ਼ਬਰ ਡੇਰਾ ਬਾਬਾ ਰੁਦਰਾ ਨੰਦ ਜੀ ਨਾਰੀ ਵਿਖੇ ਸਾਲਾਨਾ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।