ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ
ਕੁਰਾਲੀ, 25 ਨਵੰਬਰ (ਹਰਪ੍ਰੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਸਮਾਗਮ ਸਥਾਨਕ ਸ਼ਹਿਰ ਦੇ ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਸਵਰਨ ਸਿੰਘ ਦੀ ਦੇਖ ਰੇਖ ਹੇਠ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਸੰਗਤਾਂ ਨੇ ਸ਼ਰਧਾ ’ਤੇ ਉਤਸ਼ਾਹ ਨਾਲ ਹਾਜ਼ਰੀ ਭਰੀ।
ਅਜੀਤ ਡੈਸਕ
26-11-2026