27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਐਡਵੋਕੇਟ ਮਹਿੰਦਰ ਸਿੰਘ ਭਲਿਆਣ ਵਲੋਂ ਸਕੂਲ ਅਧਿਆਪਕਾਂ ਦਾ ਸਨਮਾਨ

ਬੇਲਾ, 27 ਨਵੰਬਰ (ਮਨਜੀਤ ਸਿੰਘ ਸੈਣੀ)-ਸਮਾਜ ਸੇਵੀ, ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਤੇ ਮਾਸਟਰ ਅਥਲੀਟ ਐਡਵੋਕੇਟ ਮਹਿੰਦਰ ਸਿੰਘ ਭਲਿਆਣ ਵਲੋਂ ਸਿੱਖਿਆ ਤੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਹਰ ਸਾਲ ਸਨਮਾਨਿਤ ਕਰਨ ਦੀ ਰਵਾਇਤ ਨੂੰ ਅੱਗੇ ਵਧਾਉਂਦਿਆਂ ਵਿਸ਼ੇਸ਼ ਉਪਰਾਲੇ ਤਹਿਤ ਪ੍ਰਾਇਮਰੀ ਤੇ ਹਾਈ ਸਕੂਲ ਦੇ ਅਧਿਆਪਕਾਂ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਸਕੂਲ ਪਹੁੰਚ ਕੇ ਅਧਿਆਪਕਾਂ ਦੀ ਅਣਥੱਕ ਮਿਹਨਤ, ਸਮਰਪਣ ਤੇ ਸਿੱਖਿਆ ਪ੍ਰਤੀ ਸੇਵਾ ਭਾਵਨਾ ਦੀ ਸ਼ਲਾਘਾ ਕਰਦਿਆਂ ਸਨਮਾਨ ਭੇਟ ਕੀਤਾ।

ਅਜੀਤ ਡੈਸਕ 28-11-2026
ਬੇਲਾ, 27 ਨਵੰਬਰ (ਮਨਜੀਤ ਸਿੰਘ ਸੈਣੀ)-ਸਮਾਜ ਸੇਵੀ, ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਤੇ ਮਾਸਟਰ ਅਥਲੀਟ ਐਡਵੋਕੇਟ ਮਹਿੰਦਰ ਸਿੰਘ ਭਲਿਆਣ ਵਲੋਂ ਸਿੱਖਿਆ ਤੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਹਰ ਸਾਲ ਸਨਮਾਨਿਤ ਕਰਨ ਦੀ ਰਵਾਇਤ ਨੂੰ ਅੱਗੇ ਵਧਾਉਂਦਿਆਂ ਵਿਸ਼ੇਸ਼ ਉਪਰਾਲੇ ਤਹਿਤ ਪ੍ਰਾਇਮਰੀ ਤੇ ਹਾਈ ਸਕੂਲ ਦੇ ਅਧਿਆਪਕਾਂ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਸਕੂਲ ਪਹੁੰਚ ਕੇ ਅਧਿਆਪਕਾਂ ਦੀ ਅਣਥੱਕ ਮਿਹਨਤ, ਸਮਰਪਣ ਤੇ ਸਿੱਖਿਆ ਪ੍ਰਤੀ ਸੇਵਾ ਭਾਵਨਾ ਦੀ ਸ਼ਲਾਘਾ ਕਰਦਿਆਂ ਸਨਮਾਨ ਭੇਟ ਕੀਤਾ। ਸਕੂਲ ਵਿਖੇ ਕਰਵਾਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਐਮ. ਪੀ. ਸਿੰਘ ਨੇ ਦੱਸਿਆ ਕਿ ਐਡਵੋਕੇਟ ਮਹਿੰਦਰ ਸਿੰਘ ਭਲਿਆਣ ਨੇ ਆਪਣੇ ਜੀਵਨ ਦੇ ਤਜਰਬੇ ਸਾਂਝੇ ਕਰਦਿਆਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਤੇ ਉੱਚੇ ਨੈਤਿਕ ਮੁੱਲਾਂ ਨੂੰ ਜੀਵਨ ਦਾ ਆਧਾਰ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ਼ ਪਾਠ ਪੁਸਤਕਾਂ ਦਾ ਗਿਆਨ ਦੇਣ ਵਾਲਾ ਹੀ ਨਹੀਂ, ਸਗੋਂ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਤੇ ਉਨ੍ਹਾਂ ਦੇ ਚਰਿੱਤਰ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲਾ ਮਾਰਗ ਦਰਸ਼ਕ ਹੁੰਦਾ ਹੈ। ਉਨ੍ਹਾਂ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਕ ਆਦਰਸ਼ ਅਧਿਆਪਕ ਦੇ ਜੀਵਨ ਵਿਚ ਸੱਚਾਈ, ਸੰਤੋਖ, ਦਇਆ, ਨਿਮਰਤਾ, ਹਲੀਮੀ ਅਤੇ ਸੇਵਾ ਭਾਵਨਾ ਵਰਗੇ ਬਹੁਮੁੱਲੇ ਗੁਣਾਂ ਦਾ ਹੋਣਾ ਲਾਜ਼ਮੀ ਹੈ। ਅਧਿਆਪਕ ਦੇ ਵਿਹਾਰ, ਸੋਚ ਤੇ ਕਰਮ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਬਣਦੇ ਹਨ, ਇਸ ਲਈ ਅਧਿਆਪਕਾਂ ਨੂੰ ਆਪਣੇ ਫ਼ਰਜ਼ਾਂ ਪ੍ਰਤੀ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਸਕੂਲ ਮੁਖੀ ਰਾਜਵਿੰਦਰ ਸਿੰਘ ਗਿੱਲ, ਸੈਂਟਰ ਹੈੱਡ ਟੀਚਰ ਕਮਲਜੀਤ ਕੌਰ, ਨਿਰਮਲ ਸਿੰਘ, ਜਸਵੀਰ ਸਿੰਘ, ਬਬੀਤਾ ਸ਼ਰਮਾ, ਰੁਪਿੰਦਰ ਕੌਰ, ਰਵਿੰਦਰ ਕੌਰ, ਮਿੰਨੀ ਸ਼ਰਮਾ, ਮਮਤਾ ਰਾਣੀ, ਇੰਦਰਜੀਤ ਸਿੰਘ, ਮਨਜੀਤ ਕੌਰ, ਦਲਜੀਤ ਕੌਰ ਤੇ ਇੰਦਰਜੀਤ ਜਨਾਗਲ ਆਦਿ ਹਾਜ਼ਰ ਸਨ। ਸਮਾਗਮ ਦੇ ਅੰਤ ’ਚ ਮਾਸਟਰ ਐਮ. ਪੀ. ਸਿੰਘ ਵਲੋਂ ਐਡਵੋਕੇਟ ਮਹਿੰਦਰ ਸਿੰਘ ਭਲਿਆਣ ਤੇ ਸਮੂਹ ਅਧਿਆਪਕਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਨੰਗਲ ਦੇ ਯੂਰੀਆ ਪਲਾਂਟ ਦਾ ਸਿਹਰਾ ਹਿਮਾਚਲ ਦੇ ਆਗੂਆਂ ਸਿਰ ਬੰਨ੍ਹ ਕੇ ਮੰਡਲ ਭਾਜਪਾ ਨੇ ਛੇੜੀ ਕ੍ਰੈਡਿਟ ਦੀ ਜੰਗ ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਨਵਾਂ ਜੋਸ਼ ਭਰੇਗਾ - ਧਨੇੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।