28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਨੰਗਲ ਦੀ ਧਰਤੀ ਤੋਂ ਧਾਰਮਿਕ ਸਾਂਝ ਤੇ ਸਿਆਸੀ ਸੁਨੇਹਾ ਦੇ ਗਏ ਕੇਜਰੀਵਾਲ ਤੇ ਭਗਵੰਤ ਮਾਨ ‘ੀਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ ’ ਸਮਾਗਮ ’ ਚ ਹਜ਼ਾਰਾਂ ਸ਼ਰਧਾਲੂਆਂ ਨੇ ਭਜਨ ਸੰਧਿਆ ਦਾ ਮਾਣਿਆ ਆਨੰਦ

ਨੰਗਲ, 27 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਵਿਖੇ ਹਲਕਾ ਵਿਧਾਇਕ ਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਪ੍ਰਬੰਧਾਂ ਹੇਠ ਕਰਵਾਏ ਵਿਸ਼ਾਲ ਧਾਰਮਿਕ ਸਮਾਗਮ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧਾਰਮਿਕ ਸਾਂਝ, ਪੰਜਾਬ ਦੀ ਸਭਿਆਚਾਰਕ ਵਿਰਾਸਤ ਅਤੇ ਸਰਕਾਰ ਦੀਆਂ ਵਿਕਾਸ ਮੁਖੀ ਪਹਿਲਕਦਮੀਆਂ ਦਾ ਸੁਨੇਹਾ ਦਿੱਤਾ। ਸਮਾਗਮ ’ਚ ਹਜ਼ਾਰਾਂ ਸ਼ਰਧਾਲੂਆਂ ਦੀ ਸ਼ਮੂਲੀਅਤ ਨੇ ਭਜਨ ਸੰਧਿਆ ਨੂੰ ਵਿਸ਼ਾਲ ਧਾਰਮਿਕ ਸਮਾਗਮ ਦਾ ਰੂਪ ਦਿੱਤਾ।

ਧਾਰਮਿਕ ਸਮਾਗਮ ਦੌਰਾਨ ਹਾਜ਼ਰ ਸੰਗਤਾਂ 28-11-2026
ਨੰਗਲ, 27 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਵਿਖੇ ਹਲਕਾ ਵਿਧਾਇਕ ਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਪ੍ਰਬੰਧਾਂ ਹੇਠ ਕਰਵਾਏ ਵਿਸ਼ਾਲ ਧਾਰਮਿਕ ਸਮਾਗਮ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧਾਰਮਿਕ ਸਾਂਝ, ਪੰਜਾਬ ਦੀ ਸਭਿਆਚਾਰਕ ਵਿਰਾਸਤ ਅਤੇ ਸਰਕਾਰ ਦੀਆਂ ਵਿਕਾਸ ਮੁਖੀ ਪਹਿਲਕਦਮੀਆਂ ਦਾ ਸੁਨੇਹਾ ਦਿੱਤਾ। ਸਮਾਗਮ ’ਚ ਹਜ਼ਾਰਾਂ ਸ਼ਰਧਾਲੂਆਂ ਦੀ ਸ਼ਮੂਲੀਅਤ ਨੇ ਭਜਨ ਸੰਧਿਆ ਨੂੰ ਵਿਸ਼ਾਲ ਧਾਰਮਿਕ ਸਮਾਗਮ ਦਾ ਰੂਪ ਦਿੱਤਾ। ਸਮਾਗਮ ਦੌਰਾਨ ਪ੍ਰਸਿੱਧ ਗਾਇਕ ਕੈਲਾਸ਼ ਖ਼ੈਰ ਅਤੇ ਹੰਸਰਾਜ ਰਘੂਵੰਸ਼ੀ ਨੇ ਸ਼ਿਵ ਭਗਤੀ ਦੇ ਭਜਨਾਂ ਨਾਲ ਮਾਹੌਲ ਨੂੰ ਰੂਹਾਨੀ ਰੰਗ ਵਿਚ ਰੰਗ ਦਿੱਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਸਰਕਾਰ ਵਲੋਂ ਸਨਾਤਨ ਧਰਮ ਤੇ ਧਾਰਮਿਕ ਪਰੰਪਰਾਵਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵੱਡਾ ਐਲਾਨ ਕਰਦਿਆਂ ਦੱਸਿਆ ਕਿ ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਦਾ ਨਿਰਮਾਣ ਲਗਪਗ ਮੁਕੰਮਲ ਹੋ ਚੁੱਕਾ ਹੈ ਅਤੇ 13 ਦਸੰਬਰ ਨੂੰ ਇਸ ਦਾ ਉਦਘਾਟਨ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਧਰਤੀ ਨੂੰ ਨਫ਼ਰਤ ਤੋਂ ਰਹਿਤ ਅਤੇ ਆਪਸੀ ਭਾਈਚਾਰੇ ਦੀ ਪ੍ਰਤੀਕ ਦੱਸਦਿਆਂ ਕਿਹਾ ਕਿ ਸਿਆਸੀ ਆਗੂਆਂ ਨੇ ਧਰਮ ਅਤੇ ਜਾਤ ਦੇ ਨਾਂਅ ’ਤੇ ਲੋਕਾਂ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਕੀਤੀਆਂ, ਪਰ ਪੰਜਾਬ ਦੀ ਸਾਂਝ ਨੂੰ ਕਦੇ ਤੋੜ ਨਹੀਂ ਸਕੇ। ਉਨ੍ਹਾਂ ਨੰਗਲ ਇਲਾਕੇ ਦੀ ਪਿਛਲੀਆਂ ਸਰਕਾਰਾਂ ਵਲੋਂ ਕੀਤੀ ਅਣਦੇਖੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਇਸ ਖੇਤਰ ਨੂੰ ਬਣਦਾ ਮਾਣ-ਸਤਿਕਾਰ ਅਤੇ ਪਛਾਣ ਦਿੱਤੀ ਹੈ। ਮੁੱਖ ਮੰਤਰੀ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ 78 ਹਜ਼ਾਰ ਦੇ ਕਰੀਬ ਨੌਕਰੀਆਂ, ਮੁਫ਼ਤ ਬਿਜਲੀ ਤੇ ਕੰਢੀ ਤੇ ਚੰਗਰ ਇਲਾਕਿਆਂ ਵਿਚ ਨਹਿਰੀ ਪਾਣੀ ਪਹੁੰਚਾਉਣ ਦਾ ਜ਼ਿਕਰ ਕੀਤਾ। ਉਨ੍ਹਾਂ ਪਹਿਲੀ ਦਸੰਬਰ ਤੋਂ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਾਸ਼ੀ ਮਿਲਣ ਦਾ ਸੰਕੇਤ ਦਿੰਦਿਆਂ ਔਰਤਾਂ ਨੂੰ ਆਰਥਿਕ ਤੌਰ ’ਤੇ ਆਤਮ-ਨਿਰਭਰ ਬਣਾਉਣ ਦੀ ਗੱਲ ਵੀ ਆਖੀ।
ਪਿਛਲੀ ਖ਼ਬਰ ਬਿਜਲੀ ਸਪਲਾਈ ਦਾ ਮੰਦਾ ਹਾਲ, ਇਲਾਕਾ ਵਾਸੀ ਤੇ ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਨੰਗਲ ਦੇ ਯੂਰੀਆ ਪਲਾਂਟ ਦਾ ਸਿਹਰਾ ਹਿਮਾਚਲ ਦੇ ਆਗੂਆਂ ਸਿਰ ਬੰਨ੍ਹ ਕੇ ਮੰਡਲ ਭਾਜਪਾ ਨੇ ਛੇੜੀ ਕ੍ਰੈਡਿਟ ਦੀ ਜੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।