28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮਹਿਲਾ ਕਾਂਗਰਸ ਨੇ ਸੰਵਿਧਾਨ ਦਿਵਸ ਮੌਕੇ ਡਾ. ਅੰਬੇਡਕਰ ਨੂੰ ਦਿੱਤੀ ਸ਼ਰਧਾਂਜਲੀ

ਸ੍ਰੀ ਅਨੰਦਪੁਰ ਸਾਹਿਬ, 27 ਨਵੰਬਰ (ਕਰਨੈਲ ਸਿੰਘ)-ਇਥੋਂ ਦੇ ਵੀ. ਆਈ.

ਸ੍ਰੀ ਅਨੰਦਪੁਰ ਸਾਹਿਬ ਵਿਖੇ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਬਲਜੀਤ ਕੌਰ ਤੇ ਹੋਰ ਮਹਿਲਾ ਕਾਂਗਰਸੀ ਵਰਕਰ। 28-11-2026
ਸ੍ਰੀ ਅਨੰਦਪੁਰ ਸਾਹਿਬ, 27 ਨਵੰਬਰ (ਕਰਨੈਲ ਸਿੰਘ)-ਇਥੋਂ ਦੇ ਵੀ. ਆਈ. ਪੀ. ਪਾਰਕਿੰਗ ਸਥਿਤ ਭਾਰਤੀ ਸੰਵਿਧਾਨ ਦੇ ਪਿਤਾਮਾ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਤੇ ਸ਼ਰਧਾਂਜਲੀ ਦੇਣ ਲਈ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਜੀਤ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਪੂਰੇ ਦੇਸ਼ ਅੰਦਰ ਸੰਵਿਧਾਨ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਭਾਰਤੀ ਸੰਵਿਧਾਨ ਦੇ ਪਿਤਾਮਾ ਡਾ. ਭੀਮ ਰਾਓ ਅੰਬੇਡਕਰ ਵਲੋਂ 26 ਨਵੰਬਰ 1949 ਨੂੰ ਸੰਵਿਧਾਨ ਨੂੰ ਬਣਾਇਆ ਗਿਆ ਸੀ, ਜੋ ਕਿ 26 ਜਨਵਰੀ 1950 ਨੂੰ ਲਾਗੂ ਹੋਇਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਹਮੇਸ਼ਾ ਹੀ ਭੇਦ-ਭਾਵ ਰਹਿਤ ਰਾਜਨੀਤੀ ਕੀਤੀ ਗਈ ਹੈ। ਅਤੇ ਬਰਾਬਰਤਾ ਦੀ ਗੱਲ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਮਹਿਲਾ ਕਾਂਗਰਸ ਵਲੋਂ ਮੁਹਿੰਮ ਚਲਾਈ ਗਈ ਹੈ, ਜਿਸ ਲਈ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਮੌਕੇ ਮੀਤ ਪ੍ਰਧਾਨ ਮਨਦੀਪ ਕੌਰ, ਜ਼ਿਲ੍ਹਾ ਪ੍ਰਧਾਨ ਸੁਮਨ ਸੈਣੀ, ਬਲਾਕ ਪ੍ਰਧਾਨ ਸਰੋਜ ਰਾਣੀ ਨੂਰਪੁਰ ਬੇਦੀ, ਬਲਵਿੰਦਰ ਕੌਰ ਮੀਤ ਪ੍ਰਧਾਨ, ਵੰਦਨਾ ਸ਼ਰਮਾ, ਸਿਮਰਨ ਕੌਰ, ਦਰਸ਼ਨਾਂ ਦੇਵੀ, ਕ੍ਰਿਸ਼ਨਾ ਦੇਵੀ, ਮੋਨਿਕਾ ਖਰੜ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਇਸਤਰੀ ਅਕਾਲੀ ਦਲ ਦੇ ਜਨਰਲ ਸਕੱਤਰ ਬੀਬੀ ਬਲਜਿੰਦਰ ਕੌਰ ਕਲਵਾਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਪਿੰਡ ਬੈਂਸ ਵਿਖੇ ਵਿਧਾਇਕ ਦਿਨੇਸ਼ ਚੱਢਾ ਤੇ ਮੈਡਮ ਨਿਸ਼ਾ ਚੱਢਾ ਨੇ ਸਖ਼ੀਆਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।