27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਨੂਰਪੁਰ ਬੇਦੀ ਵਿਖੇ ਲਾਲਪੁਰਾ ਦੀ ਅਗਵਾਈ ਹੇਠ ਭਾਜਪਾ ਦੀ ਸਰਕਲ ਕਾਰਜਕਾਰਨੀ ਮੀਟਿੰਗ

ਨੂਰਪੁਰ ਬੇਦੀ, 27 ਨਵੰਬਰ (ਵਿੰਦਰ ਪਾਲ ਝਾਂਡੀਆਂ)-ਨੂਰਪੁਰ ਬੇਦੀ ਵਿਖੇ ਭਾਰਤੀ ਜਨਤਾ ਪਾਰਟੀ ਦੀ ਸਰਕਲ ਕਾਰਜਕਾਰਨੀ ਦੀ ਹੋਈ ਮੀਟਿੰਗ ਵਿਚ ਸੰਸਦ ਮੈਂਬਰ ਸਿਕੰਦਰ ਕੁਮਾਰ ਤੇ ਅਜੈਵੀਰ ਸਿੰਘ ਲਾਲਪੁਰਾ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਤੇ ਵਰਕਰਾਂ ਨਾਲ ਆਉਣ ਵਾਲੀਆਂ ਚੋਣਾਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 28-11-2026
ਨੂਰਪੁਰ ਬੇਦੀ, 27 ਨਵੰਬਰ (ਵਿੰਦਰ ਪਾਲ ਝਾਂਡੀਆਂ)-ਨੂਰਪੁਰ ਬੇਦੀ ਵਿਖੇ ਭਾਰਤੀ ਜਨਤਾ ਪਾਰਟੀ ਦੀ ਸਰਕਲ ਕਾਰਜਕਾਰਨੀ ਦੀ ਹੋਈ ਮੀਟਿੰਗ ਵਿਚ ਸੰਸਦ ਮੈਂਬਰ ਸਿਕੰਦਰ ਕੁਮਾਰ ਤੇ ਅਜੈਵੀਰ ਸਿੰਘ ਲਾਲਪੁਰਾ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਤੇ ਵਰਕਰਾਂ ਨਾਲ ਆਉਣ ਵਾਲੀਆਂ ਚੋਣਾਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਮੰਡਲ ਪ੍ਰਧਾਨ ਨਵੀਨ ਕੁਮਾਰ ਨੇ ਸਾਰਿਆਂ ਦਾ ਸਵਾਗਤ ਕੀਤਾ। ਮੀਟਿੰਗ ਦੌਰਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਵਿਚਾਰਧਾਰਾ, ਨੀਤੀਆਂ ਤੇ ਪਾਰਟੀ ਵਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਭਾਜਪਾ ਦੀਆਂ ਨੀਤੀਆਂ, ਵਿਚਾਰਧਾਰਾ ਅਤੇ ਲੋਕ-ਹਿਤ ਵਿਚ ਕੀਤੇ ਜਾ ਰਹੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਤਾਕੀਦ ਕੀਤੀ ਗਈ। ਇਸ ਦੇ ਨਾਲ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਭਵਿੱਖ ਦੀ ਰਣਨੀਤੀ, ਚੋਣਾਂ ਸੰਬੰਧੀ ਯੋਜਨਾਬੰਦੀ ਤੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਮੀਟਿੰਗ ’ਚ ਵਰਕਰਾਂ ਦੀ ਸਰਗਰਮ ਭੂਮਿਕਾ, ਆਪਸੀ ਤਾਲਮੇਲ ਤੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਸ਼ੁਭਮ ਸੈਣੀ, ਸੰਦੀਪ ਸਹਿਜਪਾਲ, ਪਰਮਿੰਦਰ ਸੈਣੀ, ਬੰਟੀ, ਪ੍ਰਦੀਪ ਸੈਣੀ ਤੇ ਕੁਲਬੀਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਸਾਥੀਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਅੰਤ ’ਚ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੇ ਜਥੇਬੰਦਕ ਮਜ਼ਬੂਤੀ, ਆਪਸੀ ਸਹਿਯੋਗ ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ।
ਪਿਛਲੀ ਖ਼ਬਰ ਮਧੂਵਨ ਵਾਟਿਕਾ ਪਬਲਿਕ ਸਕੂਲ ਦੀ 21ਵੀਂ ਸਪੋਰਟਸ ਮੀਟ ਦਾ ਸ਼ਾਨਦਾਰ ਆਗਾਜ਼, ਖਿਡਾਰੀਆਂ ਨੇ ਦਿਖਾਇਆ ਦਮ ਅਗਲੀ ਖ਼ਬਰ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਜੀਤ ਸਿੰਘ ਵਲੋਂ ਸੰਵਿਧਾਨ ਦਿਵਸ ਮੌਕੇ ਜ਼ਿਲ੍ਹਾ ਜੇਲ੍ਹ ਰੂਪਨਗਰ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।