28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਰਾਜਪਾਲ ਦੇ ਨਿੱਜੀ ਦੌਰੇ ਦੌਰਾਨ ਪੁਲਿਸ ਨੇ ਬੰਦ ਕਰਵਾਈਆਂ ਦੁਕਾਨਾਂ, ਦੁਕਾਨਦਾਰਾਂ ’ਚ ਭਾਰੀ ਰੋਸ

ਨੂਰਪੁਰ ਬੇਦੀ, 28 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੂਰਪੁਰ ਬੇਦੀ ਬਲਾਕ ਦੇ ਇਕ ਸਕੂਲ ਵਿਚ ਕੀਤੇ ਗਏ ਨਿੱਜੀ ਦੌਰੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਰਾਜਪਾਲ ਦੇ ਆਉਣ ਤੋਂ ਪਹਿਲਾਂ ਮੁੱਖ ਮਾਰਗ ’ਤੇ ਪੈਂਦੀਆਂ ਦੁਕਾਨਾਂ ਬੰਦ ਕਰਵਾਉਣ ਨੂੰ ਲੈ ਕੇ ਸਥਾਨਕ ਦੁਕਾਨਦਾਰਾਂ ਵਿਚ ਭਾਰੀ ਰੋਸ ਦੇਖਣ ਨੂੰ ਮਿਲਿਆ।

ਰਾਜਪਾਲ ਦੇ ਦੌਰੇ ਤੋਂ ਪਹਿਲਾਂ ਨੂਰਪੁਰ ਵਿਖੇ ਪੁਲਿਸ ਵਲੋਂ ਬੰਦ ਕਰਵਾਈਆਂ ਗਈਆਂ ਦੁਕਾਨਾਂ। ਤਸਵੀਰ : ਰਾਜੇਸ਼ ਚੌਧਰੀ 29-11-2026
ਨੂਰਪੁਰ ਬੇਦੀ, 28 ਨਵੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੂਰਪੁਰ ਬੇਦੀ ਬਲਾਕ ਦੇ ਇਕ ਸਕੂਲ ਵਿਚ ਕੀਤੇ ਗਏ ਨਿੱਜੀ ਦੌਰੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਰਾਜਪਾਲ ਦੇ ਆਉਣ ਤੋਂ ਪਹਿਲਾਂ ਮੁੱਖ ਮਾਰਗ ’ਤੇ ਪੈਂਦੀਆਂ ਦੁਕਾਨਾਂ ਬੰਦ ਕਰਵਾਉਣ ਨੂੰ ਲੈ ਕੇ ਸਥਾਨਕ ਦੁਕਾਨਦਾਰਾਂ ਵਿਚ ਭਾਰੀ ਰੋਸ ਦੇਖਣ ਨੂੰ ਮਿਲਿਆ। ਜਾਣਕਾਰੀ ਅਨੁਸਾਰ ਰਾਜਪਾਲ ਦੇ ਆਉਣ ਦੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਹੀ ਕਰੀਬ 3 ਵਜੇ ਸਥਾਨਕ ਥਾਣਾ ਮੁਖੀ ਵਲੋਂ ਮੁੱਖ ਮਾਰਗ ’ਤੇ ਪੈਂਦੀਆਂ ਦੁਕਾਨਾਂ ਬੰਦ ਕਰਵਾਉਣ ਲਈ ਲਾਊਡ ਸਪੀਕਰ ਰਾਹੀਂ ਐਲਾਨ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਡਿਊਟੀ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਨੂਰਪੁਰ ਬੇਦੀ ਰੂਪਨਗਰ ਮਾਰਗ ਤੇ ਸਥਿਤ ਦੁਕਾਨਾਂ ਦੇ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਕਰਨ ਲਈ ਕਹਿਣਾ ਸ਼ੁਰੂ ਕਰ ਦਿੱਤਾ। ਦੁਕਾਨਦਾਰਾਂ ਅਨੁਸਾਰ ਉਨ੍ਹਾਂ ਨੂੰ ਸ਼ਾਮ 4 ਵਜੇ ਤੋਂ ਲੈ ਕੇ 6 ਵਜੇ ਤੱਕ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ। ਦੁਕਾਨਦਾਰਾਂ ਨੇ ਇਸ ਫ਼ੈਸਲੇ ’ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਸ਼ਾਮ ਦੇ ਸਮੇਂ ਗਾਹਕ ਬਾਜ਼ਾਰ ਵਿਚ ਖ਼ਰੀਦਦਾਰੀ ਕਰਨ ਲਈ ਪਹੁੰਚਦੇ ਹਨ। ਅਜਿਹੇ ਵਿਚ ਦੋ ਘੰਟੇ ਤੱਕ ਦੁਕਾਨਾਂ ਬੰਦ ਰੱਖਣ ਦੇ ਆਦੇਸ਼ਾਂ ਨਾਲ ਉਨ੍ਹਾਂ ਦੇ ਕਾਰੋਬਾਰ ਨੂੰ ਸਿੱਧਾ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਜਾਂ ਕਿਸੇ ਹੋਰ ਵੱਡੇ ਅਹੁਦੇ ’ਤੇ ਬੈਠੇ ਵਿਅਕਤੀ ਦੇ ਦੌਰੇ ਦੌਰਾਨ ਸੁਰੱਖਿਆ ਪ੍ਰਬੰਧ ਕਰਨਾ ਪੁਲਿਸ ਦੀ ਜ਼ਿੰਮੇਵਾਰੀ ਹੈ। ਪਰ ਇਸ ਦੇ ਲਈ ਦੁਕਾਨਾਂ ਪੂਰੀ ਤਰ੍ਹਾਂ ਬੰਦ ਕਰਵਾਉਣਾ ਉਨ੍ਹਾਂ ਦੀ ਸਮਝ ਤੋਂ ਬਾਹਰ ਹੈ। ਦੁਕਾਨਦਾਰਾਂ ਨੇ ਕਿਹਾ ਕਿ ਨੂਰਪੁਰ ਬੇਦੀ ਇਲਾਕੇ ਵਿਚ ਪਹਿਲਾਂ ਵੀ ਰਾਜਪਾਲ ਤੋਂ ਲੈ ਕੇ ਮੁੱਖ ਮੰਤਰੀ ਤੱਕ ਕਈ ਵੱਡੀਆਂ ਸ਼ਖ਼ਸੀਅਤਾਂ ਦੇ ਦੌਰੇ ਹੁੰਦੇ ਰਹੇ ਹਨ, ਪਰ ਕਦੇ ਵੀ ਇਸ ਤਰ੍ਹਾਂ ਬਾਜ਼ਾਰ ਦੀਆਂ ਦੁਕਾਨਾਂ ਬੰਦ ਨਹੀਂ ਕਰਵਾਈਆਂ ਗਈਆਂ। ਦੁਕਾਨਦਾਰਾਂ ਨੇ ਪੁਲਿਸ ਪ੍ਰਸ਼ਾਸਨ ਦੇ ਇਸ ਫ਼ੈਸਲੇ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਆਮ ਲੋਕਾਂ ਤੇ ਵਪਾਰੀਆਂ ਦੇ ਹਿਤਾਂ ਦਾ ਵੀ ਧਿਆਨ ਰੱਖਿਆ ਜਾਣਾ ਚਾਹੀਦਾ ਹੈ। ਇਸ ਸੰਬੰਧੀ ਡੀ. ਐਸ. ਪੀ. ਜਸ਼ਨਦੀਪ ਸਿੰਘ ਨੇ ਕਿਹਾ ਕਿ ਦੁਕਾਨਾਂ ਬੰਦ ਕਰਵਾਉਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਨਹੀਂ ਹੈ।
ਪਿਛਲੀ ਖ਼ਬਰ ਮਕੜੌਨਾ ਖ਼ੁਰਦ ਦੇ ਦੰਗਲ ’ਚ ਹਮੀਦ ਇਰਾਨ ਨੇ ਨਰਿੰਦਰ ਖੰਨੇ ਨੂੰ ਚਿੱਤ ਕਰਦਿਆਂ ਜਿੱਤੀ ਝੰਡੀ ਦੀ ਕੁਸ਼ਤੀ ਅਗਲੀ ਖ਼ਬਰ ਕਾਹਨਪੁਰ ਖੂਹੀ ਵਿਖੇ ਚੋਰਾਂ ਨੇ ਘਰ ’ਚੋਂ 2 ਲੱਖ ਦੀ ਨਕਦੀ ਤੇ 10 ਤੋਲੇ ਗਹਿਣੇ ਕੀਤੇ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।