29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਰੋਟਰੀ ਕਲੱਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਹਾਫ਼ ਮੈਰਾਥਨ ਅੱਜ

ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਕਰਨੈਲ ਸਿੰਘ)-ਰੋਟਰੀ ਕਲੱਬ ਸ੍ਰੀ ਅਨੰਦਪੁਰ ਸਾਹਿਬ ਵਲੋਂ 29 ਨਵੰਬਰ ਨੂੰ ਵੱਖ-ਵੱਖ ਉਮਰ ਵਰਗ ਦੀ ਮੈਰਾਥਨ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਕਲੱਬ ਦੇ ਪ੍ਰਧਾਨ ਗੁਰਜਿੰਦਰ ਸਿੰਘ ਸੀ.

ਅਜੀਤ ਡੈਸਕ 29-11-2026
ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਕਰਨੈਲ ਸਿੰਘ)-ਰੋਟਰੀ ਕਲੱਬ ਸ੍ਰੀ ਅਨੰਦਪੁਰ ਸਾਹਿਬ ਵਲੋਂ 29 ਨਵੰਬਰ ਨੂੰ ਵੱਖ-ਵੱਖ ਉਮਰ ਵਰਗ ਦੀ ਮੈਰਾਥਨ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਕਲੱਬ ਦੇ ਪ੍ਰਧਾਨ ਗੁਰਜਿੰਦਰ ਸਿੰਘ ਸੀ. ਏ. ਤੇ ਹੋਰ ਅਹੁਦੇਦਾਰਾਂ ਨੇ ਦੱਸਿਆ ਕਿ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਸਵੇਰੇ ਕਰੀਬ 6:30 ਵਜੇ ਮੈਰਾਥਨ ਦੀ ਸ਼ੁਰੂਆਤ ਪੰਜ ਪਿਆਰਾ ਪਾਰਕ ਤੋਂ ਕੀਤੀ ਜਾਵੇਗੀ, ਜੋਕਿ ਸ੍ਰੀ ਅਨੰਦਪੁਰ ਸਾਹਿਬ ਦੀ ਕੁਦਰਤੀ ਸੁੰਦਰਤਾ ਨੂੰ ਦਰਸਾਉਂਦੇ ਹੋਏ ਨਹਿਰਾਂ ਦੀਆਂ ਪਟੜੀਆਂ ਤੇ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਮਨਮੋਹਕ ਨਜ਼ਾਰਿਆਂ ਵਿਚੋਂ ਗੁਜ਼ਰੇਗੀ ਅਤੇ ਮੁੜ ਪੰਜ ਪਿਆਰਾ ਪਾਰਕ ਵਿਖੇ ਆ ਕੇ ਸਮਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਮੈਰਾਥਨ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨਾ ਹੈ। ਇਸ ਦੇ ਨਾਲ ਹੀ ਗੁਰੂ ਸਾਹਿਬਾਨ ਵਲੋਂ ਵਸਾਈ ਗਈ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਤੇ ਕੁਦਰਤੀ ਖ਼ੂਬਸੂਰਤੀ ਨੂੰ ਦੇਸ਼-ਵਿਦੇਸ਼ ਤੱਕ ਪਹੁੰਚਾਉਣਾ ਵੀ ਇਸ ਉਪਰਾਲੇ ਦਾ ਵਿਸ਼ੇਸ਼ ਉਦੇਸ਼ ਹੈ। ਉਨ੍ਹਾਂ ਦੱਸਿਆ ਕਿ ਮੈਰਾਥਨ ਨੂੰ ਸਫਲ ਬਣਾਉਣ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਤਨਾਮ ਸਿੰਘ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਮੌਕੇ ਪ੍ਰਧਾਨ ਗੁਰਜਿੰਦਰ ਸਿੰਘ ਸੀ.ਏ., ਸਾਬਕਾ ਪ੍ਰਧਾਨ ਡਾ. ਪਲਵਿੰਦਰਜੀਤ ਸਿੰਘ ਕੰਗ, ਸਕੱਤਰ ਬਬਲੂ ਰਾਣਾ ਅਤੇ ਸੁਖਵਿੰਦਰ ਪਾਲ ਸਿੰਘ ਸੁੱਖੂ, ਅਭੀਜੀਤ ਸਿੰਘ ਅਲੈਕਸੀ, ਤਰਨਪ੍ਰੀਤ ਸਿੰਘ ਕੈਮੀ, ਨਵਜੀਤ ਸਿੰਘ ਕਥੂਰੀਆ, ਜਸਪ੍ਰੀਤ ਸਿੰਘ ਅਰੋੜਾ, ਰਵਿੰਦਰ ਕੰਗ, ਜੈ ਦੀਪ ਕੰਗ, ਮੋਹਿੰਦਰ ਸਿੰਘ ਰਾਣਾ ਸਮੇਤ ਵੱਡੀ ਗਿਣਤੀ ਵਿਚ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਮੋਰਿੰਡਾ ਸ਼ਹਿਰ ਦੇ ਸੀਵਰੇਜ ਦੇ ਪਾਣੀ ਨੂੰ ਲੈ ਕੇ ਤਿੰਨ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਕੀਤੀ ਸ਼ਿਕਾਇਤ, ਮਾਮਲਾ ਹਾਈ ਕੋਰਟ... ਅਗਲੀ ਖ਼ਬਰ ਦਫ਼ਤਰੀ ਕਾਮਿਆਂ ਨੂੰ ਨਵੇਂ ਐਕਟ ਵਿਚੋਂ ਬਾਹਰ ਰੱਖਣ ਵਿਰੁੱਧ ਜਲ ਸਪਲਾਈ ਵਿਭਾਗ ਦੇ ਕਰਮਚਾਰੀਆਂ ਵਲੋਂ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।