ਜ਼ਿਲ੍ਹਾ ਪ੍ਰਧਾਨ ਕਮਲ ਚੌਹਾਨ ਟੇਢੇਵਾਲ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸਮਾਗਮ ਵਿਚ ਕੀਤੀ ਸ਼ਿਰਕਤ
ਨੂਰਪੁਰ ਬੇਦੀ, 28 ਨਵੰਬਰ (ਵਿੰਦਰ ਪਾਲ ਝਾਂਡੀਆਂ)-ਪਿੰਡ ਟਿੱਬਾ ਨੰਗਲ ਵਿਖੇ ਸਮੂਹ ਪਿੰਡ ਵਾਸੀ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ, ਜਿਸ ’ਚ ਵਿਸ਼ੇਸ਼ ਤੌਰ ’ਤੇ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਦਾਅਵੇਦਾਰ ਤੇ ਕਾਂਗਰਸ ਦੇ ਓ. ਬੀ.
ਨੂਰਪੁਰ ਬੇਦੀ, 28 ਨਵੰਬਰ (ਵਿੰਦਰ ਪਾਲ ਝਾਂਡੀਆਂ)-ਪਿੰਡ ਟਿੱਬਾ ਨੰਗਲ ਵਿਖੇ ਸਮੂਹ ਪਿੰਡ ਵਾਸੀ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ, ਜਿਸ ’ਚ ਵਿਸ਼ੇਸ਼ ਤੌਰ ’ਤੇ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਦਾਅਵੇਦਾਰ ਤੇ ਕਾਂਗਰਸ ਦੇ ਓ. ਬੀ. ਸੀ. ਵਿੰਗ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਚੌਧਰੀ ਕਮਲ ਚੌਹਾਨ ਟੇਢੇਵਾਲ ਨੇ ਨਤਮਸਤਕ ਹੋ ਕੇ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਕਮਲ ਚੌਹਾਨ ਨੇ ਗੁਰਦੁਆਰਾ ਸਾਹਿਬ ਲਈ 31,000 ਰੁਪਏ ਦੀ ਰਾਸ਼ੀ ਪ੍ਰਬੰਧਕਾਂ ਨੂੰ ਭੇਟ ਕਰਕੇ ਸਮਾਗਮ ਵਿਚ ਆਪਣਾ ਯੋਗਦਾਨ ਪਾਇਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਪਿੰਡ ਦੇ ਪਤਵੰਤਿਆਂ ਵਲੋਂ ਉਨ੍ਹਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ। ਇਸ ਮੌਕੇ ਚੌਧਰੀ ਕਮਲ ਚੌਹਾਨ ਟੇਢੇਵਾਲ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪਾਵਨ ਪਵਿੱਤਰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਾਨੂੰ ਸਾਰਿਆ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਸਖ਼ਤ ਲੋੜ ਹੈ। ਇਸ ਮੌਕੇ ਮਾਸਟਰ ਬਖ਼ਸ਼ੀਸ਼ ਰਾਮ, ਚੰਦਰ ਕੁਮਾਰ, ਜੀਤ ਰਾਮ, ਪ੍ਰੇਮ ਚੰਦ, ਓਂਕਾਰ ਚੌਹਾਨ ਟੇਢੇਵਾਲ ਸਮੇਤ ਪ੍ਰਬੰਧਕ ਤੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।