28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਵਿਧਾਇਕ ਚੱਢਾ ਵਲੋਂ ਮਾਤਾ ਪ੍ਰਕਾਸ਼ ਕੌਰ ਆਜ਼ਮਪੁਰ ਦੀ ਮੌਤ ’ਤੇ ਦੁੱਖ ਪ੍ਰਗਟ

ਨੂਰਪੁਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸਨਰਾਈਜ਼ ਪੈਲੇਸ ਦੇ ਐਮ. ਡੀ.

ਅਜੀਤ ਡੈਸਕ 29-11-2026
ਨੂਰਪੁਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸਨਰਾਈਜ਼ ਪੈਲੇਸ ਦੇ ਐਮ. ਡੀ. ਅਜੀਤ ਸਿੰਘ ਤੇ ਦੋਸਤ ਸਿੰਘ ਦੇ ਪਰਿਵਾਰ ਨਾਲ ਉਨ੍ਹਾਂ ਦੀ ਮਾਤਾ ਪ੍ਰਕਾਸ਼ ਕੌਰ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਮਾਤਾ ਪ੍ਰਕਾਸ਼ ਕੌਰ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਜਿਸ ਕਾਰਨ ਪਰਿਵਾਰ ਤੇ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨੀਆ ਦੇ ਸਭ ਤੋਂ ਪਵਿੱਤਰ ਅਤੇ ਅਨਮੋਲ ਰਿਸ਼ਤਿਆਂ ਵਿਚੋਂ ਇਕ ਹੈ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਦੇ ਨਾਲ ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਬਲਵੀਰ ਟੇਢੇਵਾਲ, ਚਮਨ ਭਾਟੀਆ ਤੇ ਹੋਰ ਆਮ ਆਦਮੀ ਪਾਰਟੀ ਦੇ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਡੇਰਾ ਬਾਬਾ ਪੀਰ ਫਲਾਹੀ ਸ਼ੇਰਪੁਰ ਬਸਤੀ ਸ਼ੇਰਗੜ੍ਹ ਬੇਟ ਵਿਖੇ ਕੁਸ਼ਤੀ ਦੰਗਲ ਕਰਵਾਇਆ ਅਗਲੀ ਖ਼ਬਰ ਵਿਦਿਆਰਥਣਾਂ ਨੇ ਹਾਸਿਲ ਕੀਤਾ ਪਹਿਲਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।