ਬੜਾ ਪਿੰਡ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ
ਭਰਤਗੜ੍ਹ, 29 ਨਵੰਬਰ (ਜਸਬੀਰ ਸਿੰਘ ਬਾਵਾ)- ਬੜਾ ਪਿੰਡ ’ਚ ਗੁਰਦੁਆਰਾ ਨਾਨਕ ਦਰਬਾਰ ਸਾਹਿਬ ਵਿਖੇ ਸਥਾਨਕ ਪ੍ਰਬੰਧਕਾਂ ਨੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਗਿਆਨੀ ਜਸਵੰਤ ਸਿੰਘ ਨੇ ਕੀਤੀ।
ਅਜੀਤ ਡੈਸਕ
30-11-2026