ਜੰਡਿਆਲਾ ਗੁਰੂ, 21 ਜਨਵਰੀ (ਹਰਜਿੰਦਰ ਸਿੰਘ ਕਲੇਰ)-ਆਮ ਆਦਮੀ ਪਾਰਟੀ ਵਲੋਂ ਜਾਰੀ ਕੀਤੀ ਗਈ ਅਹੁਦੇਦਾਰਾਂ ਦੀ ਨਵੀਂ ਸੂਚੀ ਅਨੁਸਾਰ ਮੈਡਮ ਸਰਬਜੀਤ ਕੌਰ ਨੂੰ ਬਲਾਕ ਜੰਡਿਆਲਾ ਗੁਰੂ ਦਾ ਸੋਸ਼ਲ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਡਮ ਸਰਬਜੀਤ ਕੌਰ ਨੇ ਦੱਸਿਆ ਕਿ ਪਾਰਟੀ ਪ੍ਰਤੀ ਉਨ੍ਹਾਂ ਦੀ ਮਿਹਨਤ ਅਤੇ ਲਗਨ ਨੂੰ ਦੇਖਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ 'ਤੇ ਭਰੋਸਾ ਜਤਾਇਆ ਗਿਆ ਹੈ | ਉਨ੍ਹਾਂ ਆਪਣੀ ਨਿਯੁਕਤੀ 'ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜੋ ਆਮ ਘਰਾਂ ਤੋਂ ਆਏ ਮਿਹਨਤੀ ਵਰਕਰਾਂ ਨੂੰ ਮਾਣ-ਸਨਮਾਨ ਅਤੇ ਉੱਚ ਅਹੁਦਿਆਂ ਨਾਲ ਨਿਵਾਜਦੀ ਹੈ | ਮੈਡਮ ਸਰਬਜੀਤ ਕੌਰ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਮੁੜ ਸਰਕਾਰ ਬਣਾਏਗੀ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ ਹਲਕੇ ਤੋਂ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ |