14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਮਹਿਲਾ ਕਾਂਗਰਸੀ ਕੌਂਸਲਰ ਦੇ ਪੋਤਰੇ ਐਡਵੋਕੇਟ ਸੁਨੀਲਪਾਲ ਸਿੰਘ ਦੀ ਗੱਡੀ 'ਤੇ ਕੁਝ ਨੌਜਵਾਨਾਂ ਨੇ ਚਲਾਈਆਂ ਗੋਲੀਆਂ <br/>

ਅਜੀਤ ਡੈਸਕ 22-01-2026
ਅਜਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੀ ਵਾਰਡ ਨੰਬਰ 1 ਤੋਂ ਕਾਂਗਰਸ ਪਾਰਟੀ ਦੇ ਮਹਿਲਾ ਕੌਂਸਲਰ ਦੇ ਪੋਤਰੇ ਐਡਵੋਕੇਟ ਸੁਨੀਲਪਾਲ ਸਿੰਘ ਅਜਨਾਲਾ ਦੀ ਗੱਡੀ 'ਤੇ ਬੀਤੀ ਰਾਤ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਐਡਵੋਕੇਟ ਸੁਨੀਲਪਾਲ ਸਿੰਘ ਨੇ ਦੱਸਿਆ ਕਿ ਮੇਰਾ ਭਤੀਜਾ ਮੁੰਬਈ ਤੋਂ ਗੋਲਡ ਮੈਡਲ ਜਿੱਤ ਕੇ ਵਾਪਸ ਪਰਤਿਆ ਸੀ ਜਿਸ ਨੂੰ ਮੈਂ ਬੀਤੀ ਦੇਰ ਰਾਤ ਰੇਲਵੇ ਸਟੇਸ਼ਨ ਅੰਮਿ੍ਤਸਰ ਤੋਂ ਲੈ ਕੇ ਵਾਪਸ ਅਜਨਾਲਾ ਆ ਰਿਹਾ ਸੀ ਤਾਂ ਜਦ ਮੈਂ ਪਿੰਡ ਰੋਖਾ ਨਜ਼ਦੀਕ ਰਿਲਾਇੰਸ ਪੰਪ ਨਜ਼ਦੀਕ ਪਹੁੰਚਿਆਂ ਤਾਂ ਗੱਡੀਆਂ ਅਤੇ ਮੋਟਰਸਾਈਕਲਾਂ 'ਤੇ ਸਵਾਰ ਕੁਝ ਨੌਜਵਾਨਾਂ ਵਲੋਂ ਉਨ੍ਹਾਂ ਦੀ ਗੱਡੀ ਨੂੰ ਘੇਰ ਕੇ ਗੋਲੀ ਚਲਾ ਦਿੱਤੀ ਤੇ ਇਕ ਗੋਲੀ ਮੇਰੀ ਗੱਡੀ 'ਤੇ ਵੀ ਵੱਜੀ, ਜਿਸ ਤੋਂ ਬਾਅਦ ਮੈਂ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਅ ਗੱਡੀ ਭਜਾ ਕੇ ਥਾਣਾ ਅਜਨਾਲਾ ਪਹੁੰਚਿਆਂ ਤਾਂ ਉਕਤ ਨੌਜਵਾਨ ਮੇਰੇ ਪਿੱਛੇ ਹੀ ਥਾਣੇ 'ਚ ਵੀ ਪਹੁੰਚ ਗਏ, ਜਿਨ੍ਹਾਂ ਵਿਚੋਂ 2 ਨੌਜਵਾਨਾਂ ਨੂੰ ਪੁਲਿਸ ਹਵਾਲੇ ਕੀਤਾ ਗਿਆ ਸੀ | ਉਧਰ ਇਸ ਮਾਮਲੇ ਵਿਚ ਲੋੜੀਂਦੀ ਕਾਨੂੰਨੀ ਕਾਰਵਾਈ ਨਾ ਹੋਣ ਕਾਰਨ ਐਡਵੋਕੇਟ ਸੁਨੀਲਪਾਲ ਸਿੰਘ ਅਜਨਾਲਾ ਵਲੋਂ ਕਾਂਗਰਸ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਡੈਮ ਤੇ ਹੋਰਨਾਂ ਸਾਥੀਆਂ ਨੂੰ ਨਾਲ ਲੈ ਕੇ ਸਵੇਰ ਸਮੇਂ ਥਾਣਾ ਅਜਨਾਲਾ ਮੂਹਰੇ ਧਰਨਾ ਲਗਾ ਦਿੱਤਾ, ਜੋ ਦੇਰ ਸ਼ਾਮ ਖ਼ਬਰ ਲਿਖੇ ਜਾਣ ਤੱਕ ਜਾਰੀ ਸੀ | ਅਜਨਾਲਾ ਅੰਮਿ੍ਤਸਰ ਮੁੱਖ ਰੋਡ 'ਤੇ ਥਾਣਾ ਅਜਨਾਲਾ ਮੂਹਰੇ ਧਰਨਾ ਲੱਗਾ ਹੋਣ ਕਾਰਨ ਸਾਰਾ ਦਿਨ ਆਮ ਲੋਕਾਂ ਤੇ ਸਕੂਲੀ ਵਿਦਿਆਰਥੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਸ਼ਹਿਰ ਦੇ ਮੁੱਖ ਚੌਂਕ ਸਮੇਤ ਸਾਂਈ ਮੰਦਰ ਚੌਂਕ ਅਜਨਾਲਾ 'ਚ ਵੀ ਲੰਬਾ ਸਮਾਂ ਜਾਮ ਲੱਗੇ ਰਹੇ | ਇਸ ਮਾਮਲੇ ਸੰਬੰਧੀ ਡੀ. ਐੱਸ. ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਨਾਲ ਗੱਲ ਕਰਨ ਤੇ ਉਨ੍ਹਾਂ ਦੱਸਿਆ ਕਿ ਸੁਨੀਲਪਾਲ ਸਿੰਘ 'ਤੇ ਗੋਲੀ ਚੱਲਣ ਦੇ ਮਾਮਲੇ ਦੀ ਹਰੇਕ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣ ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਇਸ ਮਾਮਲੇ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ |

ਪਿਛਲੀ ਖ਼ਬਰ ਬੱਚਿਆਂ ਦੀ ਨਰਸਰੀ ਸਿੱਖਿਆ 'ਚ ਵੱਡਾ ਬਦਲਾਅ, ਪਲੇਵੇ ਸਕੂਲਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ- ਡਾ. ਬਲਜੀਤ ਕੌਰ ਅਗਲੀ ਖ਼ਬਰ ਬੀ.ਐੱਸ.ਐੱਫ. ਅਤੇ ਏ. ਐੱਨ. ਟੀ. ਐੱਫ. ਵਲੋਂ ਸਰਹੱਦ ਨੇੜਿਓਾ ਡਰੋਨ ਰਾਹੀਂ ਸੁੱਟੇ 3 ਪਿਸਟਲ, 6 ਮੈਗਜ਼ੀਨ ਤੇ 150 ਜਿੰਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।