20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਮਾਮਲਾ ਅਜਨਾਲਾ 'ਚ ਵਕੀਲ ਦੀ ਗੱਡੀ 'ਤੇ ਗੋਲੀ ਚੱਲਣ ਦਾ- ਥਾਣਾ ਅਜਨਾਲਾ ਮੂਹਰੇ ਲਗਾਏ ਧਰਨੇ ਦੇ ਦੂਸਰੇ ਦਿਨ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਹੋਰ ਕਾਂਗਰਸੀ ਆਗੂ ਵੀ ਹੋਏ ਧਰਨੇ ਵਿਚ ਸ਼ਾਮਿਲ

ਅਜੀਤ ਡੈਸਕ 23-01-2026
ਅਜਨਾਲਾ, 22 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੀ ਵਾਰਡ ਨੰਬਰ 1 ਤੋਂ ਕੌਂਸਲਰ ਦੇ ਪੋਤਰੇ ਐਡਵੋਕੇਟ ਸੁਨੀਲਪਾਲ ਸਿੰਘ 'ਤੇ ਹੋਏ ਕਾਤਲਾਨਾ ਹਮਲੇ ਦੇ ਕਥਿਤ ਦੋਸ਼ੀਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰਨ ਤੇ ਉਨ੍ਹਾਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਥਾਣਾ ਅਜਨਾਲਾ ਮੂਹਰੇ ਲਗਾਏ ਧਰਨੇ ਦੇ ਦੂਸਰੇ ਦਿਨ ਅੱਜ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਸਪੁੱਤਰ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਤੇ ਹੋਰਨਾਂ ਕਾਂਗਰਸੀਆਂ ਵਲੋਂ ਸ਼ਮੂਲੀਅਤ ਕਰਦਿਆਂ ਐਡਵੋਕੇਟ ਸੁਨੀਲਪਾਲ ਸਿੰਘ ਦੀ ਗੱਡੀ 'ਤੇ ਸੱਤਾਧਾਰੀ ਧਿਰ ਦੀ ਸ਼ਹਿ 'ਤੇ ਗੋਲੀਆਂ ਚਲਾਉਣ ਦੇ ਕਥਿਤ ਦੋਸ਼ ਲਗਾਏ ਗਏ | ਰੋਸ ਧਰਨੇ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਵਲੋਂ ਗੈਂਗਸਟਰਾਂ 'ਤੇ ਨਕੇਲ ਕੱਸਣ ਲਈ ਵਿਸ਼ੇਸ਼ ਅਪ੍ਰੇਸ਼ਨ ਚਲਾਉਣ ਦੀ ਗੱਲ ਕੀਤੀ ਜਾ ਰਹੀ ਹੈ ਉੱਥੇ ਹੀ ਦੂਸਰੇ ਪਾਸੇ ਆਮ ਲੋਕਾਂ 'ਤੇ ਗੋਲੀਆਂ ਚਲਾਉਣ ਵਾਲਿਆਂ ਖਿਲਾਫ ਪੁਲਿਸ ਵਲੋਂ ਬਣਦੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਦੀ ਮਿਸਾਲ ਕਾਂਗਰਸ ਦੇ ਜੁਝਾਰੂ ਨੌਜਵਾਨ ਆਗੂ ਐਡਵੋਕੇਟ ਸੁਨੀਲਪਾਲ ਸਿੰਘ ਅਜਨਾਲਾ ਦੀ ਗੱਡੀ ਉੱਪਰ ਰਾਤ ਸਮੇਂ ਗੋਲੀ ਚਲਾਉਣ ਵਾਲੇ ਨੌਜਵਾਨਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਨਾ ਲਿਆਉਣ ਤੋਂ ਮਿਲਦੀ ਹੈ, ਉਨ੍ਹਾਂ ਦੱਸਿਆ ਕਿ ਸੁਨੀਲਪਾਲ ਸਿੰਘ ਦੀ ਗੱਡੀ 'ਤੇ ਪਿੰਡ ਰੋਖੇ ਨਜ਼ਦੀਕ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪੁਲਿਸ ਵਲੋਂ ਪਹਿਲਾਂ ਤਾਂ ਮੁਕੱਦਮਾ ਹੀ ਨਹੀਂ ਦਰਜ ਕੀਤਾ ਗਿਆ ਤੇ ਜਦੋਂ ਥਾਣਾ ਅਜਨਾਲਾ ਮੂਹਰੇ ਧਰਨਾ ਲਗਾਇਆ ਗਿਆ ਤਾਂ ਪੁਲਿਸ ਵਲੋਂ ਐੱਫ.ਆਈ.ਆਰ. ਤਾਂ ਦਰਜ ਕਰ ਲਈ ਗਈ ਪਰ ਇਸ ਗੋਲੀ ਕਾਂਡ ਵਿਚ ਸ਼ਾਮਿਲ ਕਥਿਤ ਦੋਸ਼ੀਆਂ ਨੂੰ ਸੰਗੀਨ ਧਰਾਵਾਂ ਤਹਿਤ ਗਿ੍ਫ਼ਤਾਰ ਨਹੀਂ ਕੀਤਾ ਗਿਆ ਜਦਕਿ ਦੋ ਕਥਿਤ ਦੋਸ਼ੀ ਪੁਲਿਸ ਹਿਰਾਸਤ ਵਿਚ ਹਨ | ਉਨ੍ਹਾਂ ਅੱਗੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਕਦੋਂ ਕਿਸ 'ਤੇ ਗੋਲੀ ਚੱਲ ਜਾਵੇ ਇਸ ਗੱਲ ਦਾ ਕੋਈ ਪਤਾ ਨਹੀਂ | ਉਨ੍ਹਾਂ ਕਿਹਾ ਕਿ 'ਆਪ' ਦੀ ਸਰਕਾਰ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ ਅਤੇ ਆਏ ਦਿਨ ਹੀ ਲੋਕ ਗੋਲੀਆਂ ਅਤੇ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਹਨ | ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਅੱਗੇ ਕਿਹਾ ਕਿ ਅਜਨਾਲਾ ਪੁਲਿਸ ਵਲੋਂ ਐਡਵੋਕੇਟ ਸੁਨੀਲਪਾਲ ਸਿੰਘ ਅਜਨਾਲਾ 'ਤੇ ਹੋਏ ਕਾਤਲਾਨਾ ਹਮਲੇ ਦੇ ਦੋਸ਼ੀਆਂ ਨੂੰ ਸਿਆਸੀ ਸ਼ਹਿ ਤੇ ਕਾਨੂੰਨੀ ਕਾਰਵਾਈ ਤੋਂ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਹਲਕਾ ਅਜਨਾਲਾ ਦੀ ਸਮੁੱਚੀ ਕਾਂਗਰਸ ਸੁਨੀਲਪਾਲ ਸਿੰਘ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਤੇ ਅਸੀਂ ਉਨ੍ਹਾਂ ਨੂੰ ਇਨਸਾਫ਼ ਦਿਵਾ ਕੇ ਹੀ ਪਿੱਛੇ ਹਟਾਂਗੇ | ਇਸ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾਤਾ ਸੁਖਜਿੰਦਰ ਸਿੰਘ ਸੁੱਖ ਔਜਲਾ, ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ, ਕਾਂਗਰਸ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਡੈਮ, ਕੌਂਸਲਰ ਗੁਰਦੇਵ ਸਿੰਘ ਨਿੱਝਰ, ਸਾਬਕਾ ਬਲਾਕ ਸੰਮਤੀ ਮੈਂਬਰ ਰਾਣਾ ਰਣਜੀਤ ਸਿੰਘ ਭੱਖਾ, ਗੁਰਦੀਪ ਸਿੰਘ ਸਿਰਸਾ, ਸ਼ੁੱਭ ਸਿਰਸਾ, ਦਿਲਬਾਗ ਸਿੰਘ ਸਿਰਸਾ, ਅੰਮਿ੍ਤ ਭੱਖਾ, ਸੁਖਦੇਵ ਸਰੀਨ, ਮੇਜਰ ਸਿੰਘ ਪਵਾਰ, ਪ੍ਰਭ ਭੱਖਾ, ਹੁਸਨਪ੍ਰੀਤ ਸਿੰਘ ਨਿੱਝਰ, ਦਰਸ਼ਨ ਲਾਲ, ਨੰਬਰਦਾਰ ਬਲਜਿੰਦਰ ਸਿੰਘ ਅਜਨਾਲਾ ਅਤੇ ਨਿਆਮਤ ਮਸੀਹ ਸੂਫੀ ਆਦਿ ਹਾਜ਼ਰ ਸਨ | ਦੇਰ ਸ਼ਾਮ ਪੁਲਿਸ ਵਲੋਂ ਧਰਨਾਕਾਰੀਆਂ ਦੀਆਂ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦੇਣ ਤੋਂ ਬਾਅਦ ਐਡਵੋਕੇਟ ਸੁਨੀਲਪਾਲ ਸਿੰਘ ਅਜਨਾਲਾ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਕੱਲ੍ਹ ਸਵੇਰ ਤੋਂ ਟਰੈਫ਼ਿਕ ਜਾਮ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਆਮ ਲੋਕਾਂ ਨੇ ਸੁਖ ਦਾ ਸਾਹ ਲਿਆ |
ਅਜਨਾਲਾ ਪੁਲਸ ਵੱਲੋਂ ਐਡਵੋਕੇਟ ਸੁਨੀਲਪਾਲ ਸਿੰਘ ਤੇ ਜਾਨਲੇਵਾ ਹਮਲਾ ਕਰਨ ਵਾਲੇ ਡੇਢ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਕੀਤਾ ਦਰਜ
ਡੀ.ਐੱਸ.ਪੀ ਅਜਨਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਨੀਲਪਾਲ ਸਿੰਘ ਦੇ ਬਿਆਨਾਂ ਤੇ ਸੁੱਖਪ੍ਰੀਤ ਸਿੰਘ ਸੁੱਖ ਵਾਸੀ ਬੱਲ ਲੱਭੇ ਦਰਿਆ, ਸੁਖਬਾਜ ਸਿੰਘ ਗਿੱਲ ਵਾਸੀ ਵੱਡੇ ਰਵਾਲ, ਹਰਪ੍ਰੀਤ ਸਿੰਘ ਹੈਪੀ ਵਾਸੀ ਗੁੱਜਰਪੁਰਾ ਥੇਹ, ਹਰਪ੍ਰੀਤ ਸਿੰਘ ਉਰਫ਼ ਹਰਮਨ ਵਾਸੀ ਕੋਟਲੀ ਜਮੀਤ ਸਿੰਘ ਅਤੇ ਜਰਮਨ ਸਿੰਘ ਵਾਸੀ ਕੋਟਲੀ ਜਮੀਤ ਸਿੰਘ ਤੋਂ ਇਲਾਵਾ 10/12 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ਼ ਕਰਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਬਾਬਾ ਬੀਰ ਸਿੰਘ, ਬਾਬਾ ਧੀਰ ਸਿੰਘ, ਬਾਬਾ ਬਲਕਾਰ ਸਿੰਘ ਸੋਢੀ ਦੀ ਯਾਦ 'ਚ ਸਾਲਾਨਾ ਸਮਾਗਮ 7 ਨੂੰ ਅਗਲੀ ਖ਼ਬਰ ਕਾਂਗਰਸ ਪਾਰਟੀ ਮਨਰੇਗਾ ਨੂੰ ਕਮਜ਼ੋਰ ਕਰਨ ਵਾਲੀ ਕੇਂਦਰ ਦੀ ਹਰ ਚਾਲ ਦਾ ਡਟਵਾਂ ਵਿਰੋਧ ਕਰੇਗੀ-ਹਰਪ੍ਰਤਾਪ ਅਜਨਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।