20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸੰਖੇਪ ਮੁਕਾਬਲੇ ਮਗਰੋਂ ਕਤਲ ਕੇਸ ਦਾ ਲੋੜੀਂਦਾ ਗੈਂਗਸਟਰ ਗਿ੍ਫ਼ਤਾਰ

ਅਜੀਤ ਡੈਸਕ 23-01-2026
ਟਾਂਗਰਾ/ਜੰਡਿਆਲਾ ਗੁਰੂ, 22 ਜਨਵਰੀ (ਹਰਜਿੰਦਰ ਸਿੰਘ ਕਲੇਰ, ਪਰਮਿੰਦਰ ਸਿੰਘ ਜੋਸਨ)-ਪੁਲਿਸ ਥਾਣਾ ਖਲਚੀਆਂ ਅਧੀਨ ਪੈਂਦੇ ਪਿੰਡ ਤਿੰਮੋਵਾਲ ਨੇੜੇ ਨਹਿਰ ਵਾਲੇ ਸੂਏ ਤੇ ਪਿਛਲੇ ਇਕ ਸਾਲ ਤੋਂ ਭਗੌੜੇ ਚੱਲ ਰਹੇ ਗੈਂਗਸਟਰ ਦੇ ਥਾਣਾ ਖਲਚੀਆਂ ਦੇ ਐੱਸ. ਐੱਚ. ਓ. ਮੁਖਤਾਰ ਸਿੰਘ ਤੇ ਪੁਲਿਸ ਤੇ ਅਧਿਕਾਰੀਆਂ ਨੂੰ ਗੁਪਤ ਸੂਚਨਾ ਮਿਲਣ ਤੇ ਜਦੋਂ ਇਸ ਨਾਮੀ ਗੈਂਗਸਟਰ ਦਾ ਪਿੱਛਾ ਕੀਤਾ ਗਿਆ ਤਾਂ ਗੈਂਗਸਟਰ ਵਲੋਂ ਪੁਲਿਸ ਅਧਿਕਾਰੀਆਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ, ਪੁਲਿਸ ਦੀ ਜਵਾਬੀ ਫਾਇਰਿੰਗ 'ਤੇ ਗੰਭੀਰ ਰੂਪ ਵਿਚ ਫੱਟੜ ਹੋ ਗਿਆ | ਡੀ. ਆਈ. ਜੀ. ਬਾਰਡਰ ਰੇਂਜ ਸੰਦੀਪ ਗੋਇਲ ਅਤੇ ਸੀਨੀਅਰ ਕਪਤਾਨ ਪੁਲਿਸ (ਦਿਹਾਤੀ) ਸੁਹੇਲ ਮੀਰ ਦੇ ਦਿਸ਼ਾ-ਨਿਰਦੇਸ ਹੇਠ ਥਾਣਾ ਖਲਚੀਆਂ ਪੁਲਿਸ ਵਲੋਂ ਸੰਖੇਪ ਮੁਕਾਬਲੇ ਮਗਰੋਂ ਮਰਡਰ ਕੇਸ ਦੇ ਲੋੜੀਂਦੇ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ | ਪੁਲਿਸ ਅਧਿਕਾਰੀਆਂ ਦੱਸਿਆ ਕਿ ਫੜਿਆ ਗਿਆ ਦੋਸ਼ੀ ਜਸਪਾਲ ਸਿੰਘ ਉਰਫ਼ ਭੱਟੀ ਪੁੱਤਰ ਜਗਜੀਤ ਸਿੰਘ, ਵਾਸੀ ਪਿੰਡ ਪੱਟੀ, ਥਾਣਾ ਛੱਬੇਵਾਲ, ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆ ਗਿਆ ਹੈ | ਦੋਸ਼ੀ ਖ਼ਿਲਾਫ਼ ਥਾਣਾ ਕੋਤਵਾਲੀ, ਜ਼ਿਲ੍ਹਾ ਕਪੂਰਥਲਾ ਵਿਖੇ ਦਰਜ ਕਤਲ ਕੇਸ ਵਿਚ ਲੋੜ ਸੀ | ਪੁਲਿਸ ਨੂੰ ਖੁਫੀਆ ਸੂਚਨਾ ਮਿਲਣ 'ਤੇ ਇਲਾਕੇ ਵਿਚ ਨਾਕਾਬੰਦੀ ਕਰਕੇ ਚੈਕਿੰਗ ਸ਼ੁਰੂ ਕੀਤੀ ਗਈ | ਇਸ ਦੌਰਾਨ ਦੋਸ਼ੀ ਵਲੋਂ ਗਿ੍ਫ਼ਤਾਰੀ ਤੋਂ ਬਚਣ ਲਈ ਪੁਲਿਸ ਪਾਰਟੀ ਉੱਤੇ ਫਾਇਰਿੰਗ ਕੀਤੀ ਗਈ | ਪੁਲਿਸ ਵਲੋਂ ਕੀਤੀ ਗਈ ਕਾਨੂੰਨੀ ਜਵਾਬੀ ਕਾਰਵਾਈ ਦੌਰਾਨ ਦੋਸ਼ੀ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਸਨੂੰ ਕਾਬੂ ਕਰ ਲਿਆ ਗਿਆ | ਦੋਸ਼ੀ ਦੇ ਕਬਜ਼ੇ ਵਿਚੋਂ ਇਕ .30 ਬੋਰ ਪਿਸਤੌਲ, ਇਕ ਜਿੰਦਾ ਕਾਰਤੂਸ ਮੈਗਜ਼ੀਨ ਸਮੇਤ ਅਤੇ ਇਕ ਮੋਟਰਸਾਈਕਲ ਬਰਾਮਦ ਕੀਤੀ ਗਈ ਹੈ | ਜ਼ਖ਼ਮੀ ਦੋਸ਼ੀ ਨੂੰ ਇਲਾਜ ਲਈ ਨਜ਼ਦੀਕੀ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ | ਪੁਲਿਸ ਵਲੋਂ ਦੋਸ਼ੀ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ |
ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰਨ ਫ਼ੌਰਚੂਨਰ ਚਲਾ ਰਹੇ ਨੌਜਵਾਨ ਦੀ ਹੋਈ ਮੌਤ <br/> ਅਗਲੀ ਖ਼ਬਰ ਬਾਬਾ ਬੀਰ ਸਿੰਘ, ਬਾਬਾ ਧੀਰ ਸਿੰਘ, ਬਾਬਾ ਬਲਕਾਰ ਸਿੰਘ ਸੋਢੀ ਦੀ ਯਾਦ 'ਚ ਸਾਲਾਨਾ ਸਮਾਗਮ 7 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।